ਮਿਜ਼ੋਰਮ  ਪੁਲਿਸ ਨੇ 17 ਕਰੋੜ ਕੀਮਤੀ ਦੀ 3.47 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਮਿਜ਼ੋਰਮ , 25 ਜੂਨ : ਮਿਜ਼ੋਰਮ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦੋ ਵਿਅਕਤੀਆਂ ਕੋਲੋਂ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਨ੍ਹਾਂ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 17 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸੇ ਦੌਰਾਨ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3.47 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਹ ਸਾਬਣ ਦੇ ਡੱਬਿਆਂ ਵਿੱਚ ਛੁਪਾਏ ਹੋਏ ਸਨ। ਮਿਜ਼ੋਰਮ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮਮਿਤ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 17 ਕਰੋੜ ਰੁਪਏ ਦੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਹੈਰੋਇਨ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ 270 ਸਾਬਣ ਦੇ ਡੱਬਿਆਂ ਵਿੱਚ 3.27 ਕਿਲੋਗ੍ਰਾਮ ਹੈਰੋਇਨ ਲੁਕਾਈ ਗਈ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ MD ਇਦਰੀਸ਼ ਮੀਆਂ ਅਤੇ ਖੁਗਨ ਦਾਸ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।