ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਲੋਕ ਸਭਾ ਦੇ ਬਾਕੀ ਸੈਸ਼ਨ ਤੋਂ ਮੁਅੱਤਲ

ਨਵੀਂ ਦਿੱਲੀ, 3 ਅਗਸਤ : 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਦਿੱਲੀ ਸਰਵਿਸਿਜ਼ ਬਿੱਲ 'ਤੇ ਬਹਿਸ ਦੌਰਾਨ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 'ਆਪ' ਸੰਸਦ ਮੈਂਬਰ ਦੀ ਮੁਅੱਤਲੀ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਰਵਸੰਮਤੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਦਰਅਸਲ, ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਵਿੱਚ ਦਿੱਲੀ ਸੇਵਾ ਬਿੱਲ ਨਾਲ ਸਬੰਧਤ ਚਰਚਾ ਦਾ ਜਵਾਬ ਦੇ ਰਹੇ ਸਨ। ਇਸ ਦੌਰਾਨ ਸੰਸਦ ਮੈਂਬਰ ਰਿੰਕੂ ਨੇ ਸਪੀਕਰ ਦੀ ਸੀਟ ਨੇੜੇ ਆ ਕੇ ਬਿੱਲ ਦੀ ਕਾਪੀ ਪਾੜ ਕੇ ਸੁੱਟ ਦਿੱਤੀ। ਸੁਸ਼ੀਲ ਕੁਮਾਰ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ ਇੱਕ ਮੈਂਬਰ ਹਨ।