ਮੁਕੇਸ਼ ਅੰਬਾਨੀ ਨੂੰ 20 ਕਰੋੜ ਨਾ ਦੇਣ 'ਤੇ ਈਮੇਲ ਰਾਹੀਂ ਜਾਨੋਂ ਮਾਰਨ ਦੀ ਮਿਲੀ ਧਮਕੀ 

ਮੁੰਬਈ, 28 ਅਕਤੂਬਰ : ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਕੇਸ਼ ਨੂੰ 27 ਅਕਤੂਬਰ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਵਿੱਚ ਉਸਨੂੰ 20 ਕਰੋੜ ਰੁਪਏ ਨਾ ਦੇਣ 'ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮਾਮਲੇ ਦਾ ਪਤਾ ਲੱਗਣ ਤੋਂ ਬਾਅਦ, ਮੁੰਬਈ ਦੇ ਗਾਮਦੇਵੀ ਥਾਣੇ ਵਿੱਚ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਲਿਆ ਜਾਵੇਗਾ। ਮੁਕੇਸ਼ ਅੰਬਾਨੀ ਨੂੰ ਪਿਛਲੇ ਸਾਲ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਉਦੋਂ ਇੱਕ ਵਿਅਕਤੀ ਨੇ ਦੱਖਣੀ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਫੋਨ ਕਰਕੇ ਕਿਹਾ ਸੀ ਕਿ ਉਹ ਹਸਪਤਾਲ ਨੂੰ ਉਡਾ ਦੇਣਗੇ ਅਤੇ ਮੁਕੇਸ਼, ਨੀਤਾ ਅੰਬਾਨੀ ਅਤੇ ਦੋਵਾਂ ਪੁੱਤਰਾਂ ਨੂੰ ਵੀ ਮਾਰ ਦੇਣਗੇ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਅੰਬਾਨੀ ਦੇ ਘਰ ਐਂਟੀਲਿਟਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। 2021 'ਚ ਵੀ ਮੁਕੇਸ਼ ਅੰਬਾਨੀ ਦੇ ਘਰ ਦੇ ਕੋਲ ਵਿਸਫੋਟਕਾਂ ਨਾਲ ਭਰੀ ਕਾਰ ਮਿਲੀ ਸੀ, ਜਿਸ ਤੋਂ ਬਾਅਦ ਸਨਸਨੀ ਫੈਲ ਗਈ ਸੀ। ਅੰਬਾਨੀ ਦੇ ਘਰ ਐਂਟੀਲੀਆ ਨੇੜੇ ਕਾਰ ਮਿਲਣ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਸੀ। ਪੁਲਿਸ ਨੂੰ ਕਾਰ ਵਿਚੋਂ 20 ਜਿਲੇਟਿਨ ਸਟਿਕਸ ਅਤੇ ਇਕ ਚਿੱਠੀ ਮਿਲੀ ਸੀ, ਜਿਸ ਵਿਚ ਅੰਬਾਨੀ ਪਰਿਵਾਰ ਨੂੰ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।