ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਨਵਜੋਤ ਸਿੰਘ ਸਿੱਧੂ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ, 06 ਅਪ੍ਰੈਲ : ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ ਕਰ ਦਿੱਤਾ ਹੈ, ਇਸੇ ਤਹਿਤ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਅੱਜ ਨਵੀਂ ਦਿੱਲੀ ਵਿੱਚ ਮੇਰੇ ਸਲਾਹਕਾਰ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਅੰਕਾ ਜੀ ਨੂੰ ਮਿਲੇ। ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲੌਕ ਕਰ ਸਕਦੇ ਹੋ, ਪਰ ਪੰਜਾਬ ਅਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਇੱਕ ਇੰਚ ਵੀ ਪਿੱਛੇ ਨਹੀਂ ਹਟੇਗੀ।