ਉੜੀਸਾ ਦੇ ਸਿਹਤ ਮੰਤਰੀ ਨੂੰ ਏਐਸਆਈ ਨੇ ਮਾਰੀ ਗੋਲੀ, ਇਲਾਜ ਦੌਰਾਨ ਸਿਹਤ ਮੰਤਰੀ ਦੀ ਮੌਤ

ਭੁਵਨੇਸ਼ਵਰ, 29 ਜਨਵਰੀ : ਓਡੀਸ਼ਾ ਦੇ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ, ਜਿਸ ਨੂੰ ਐਤਵਾਰ ਨੂੰ ਰਾਜ ਦੇ ਝਾਰਸੁਗੁਡਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਅਧਿਕਾਰੀ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਸੀ, ਨੇ ਇੱਥੇ ਇੱਕ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

  • ਉੜੀਸਾ ਦੇ ਸਿਹਤ ਮੰਤਰੀ ਨੂੰ  ਏਐਸਆਈ  ਨੇ ਮਾਰੀ ਗੋਲੀ

ਉੜੀਸਾ ਦੇ ਸਿਹਤ ਮੰਤਰੀ ਨੂੰ ਗੋਲੀ ਮਾਰੀ ਗਈ ਹੈ। ਉੜੀਸਾ ਦੇ ਝਾਰਸੁਗੁੜਾ ਜ਼ਿਲ੍ਹੇ ਦੇ ਬ੍ਰਜਰਾਜ ਨਗਰ ਦੇ ਨਜ਼ਦੀਕੀ ਸਿਹਤ ਮੰਤਰੀ ਨਾਬਾ ਦਾਸ ਨੂੰ ਗੋਲੀ ਮਾਰੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਹਤ ਮੰਤਰੀ ਨਾਬਾ ਦਾਸ ਬ੍ਰਜਰਾਜ ਨਗਰ ਦੇ ਗਾਂਧੀ ਚੌਕ ਉਤੇ ਇਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਇਸ ਮੌਕੇ ਇਕ ਪੁਲਿਸ ਮੁਲਾਜ਼ਮ ਨੇ ਹੀ ਉਸ ਨੂੰ ਗੋਲੀ ਮਾਰ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਕਲਿਆਣਾ ਮੰਤਰੀ ਨਾਬਾ ਕਿਸ਼ੋਰ ਦਾਸ ਨੂੰ ਝਾਰਸੁਗੁੜਾ ਜ਼ਿਲ੍ਹੇ ਵਿੱਚ ਇਕ ਸਹਾਇਕ ਪੁਲਿਸ ਇੰਸਪੈਕਟਰ ਨੇ ਗੋਲੀ ਮਾਰ ਦਿੱਤੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏਡੀਪੀਓ ਦੱਸਿਆ ਕਿ ਏਐਸਆਈ ਗੋਪਾਲ ਦਾਸ ਨੇ ਮੰਤਰੀ ਉਤੇ ਗੋਲੀ ਚਲਾਈ ਹੈ। ਇਸ ਦੌਰਾਨ ਸਿਹਤ ਮੰਤਰੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਮੰਤਰੀ ਜਦੋਂ ਕਾਰ ਵਿਚੋਂ ਬਾਹਰ ਨਿਕਲ ਰਹੇ ਸਨ ਤਾਂ ਉਸ ਸਮੇਂ ਉਸ ਨੂੰ ਗੋਲੀ ਮਾਰ ਦਿੱਤੀ।