ਪੰਜਾਬ ਇੰਜਨੀਅਰਿੰਗ ਕਾਲਜ ਦੀ 52ਵੀਂ ਕਨਵੋਕੇਸ਼ਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸ਼ਾਮਲ ਹੋਏ

ਚੰਡੀਗੜ੍ਹ  : ਅੱਜ ਚੰਡੀਗੜ੍ਹ ਵਿੱਚ ਪੰਜਾਬ ਇੰਜਨੀਅਰਿੰਗ ਕਾਲਜ ਦੇ 52ਵੇਂ ਕਨਵੋਕੇਸ਼ਨ ਅਤੇ ਸ਼ਤਾਬਦੀ ਸਾਲ ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਅ ਅਤੇ ਸ਼੍ਰੀ ਧਰਮਪਾਲ, (ਆਈ.ਏ.ਐਸ.) ਪ੍ਰਸ਼ਾਸਕ, ਯੂਟੀ ਚੰਡੀਗੜ੍ਹ ਦੇ ਸਲਾਹਕਾਰ ਵੀ ਮੌਜੂਦ ਸਨ। ਰਜਿੰਦਰ ਗੁਪਤਾ ਚੇਅਰਮੈਨ ਬੋਰਡ ਆਫ ਗਵਰਨਰ ਪੰਜਾਬ ਇੰਜੀਨੀਅਰਿੰਗ ਕਾਲਜ ਨੇ ਮਾਣਯੋਗ ਰਾਸ਼ਟਰਪਤੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ਾਲ ਭੇਂਟ ਕੀਤਾ। ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਅਤੇ ਸ੍ਰੀ ਰਜਿੰਦਰ ਗੁਪਤਾ ਨੇ ਦੀਪ ਜਗਾ ਕੇ ਕਨਵੋਕੇਸ਼ਨ ਦਾ ਉਦਘਾਟਨ ਕੀਤਾ। ਪੇਕ ਦੀ 52ਵੀਂ ਕਨਵੋਕੇਸ਼ਨ ਦੌਰਾਨ 669 ਬੀਟੈਕ, 168 ਐਮਟੈਕ ਅਤੇ 34 ਪੀਐਚਡੀ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਪੰਜਾਬ ਇੰਜਨੀਅਰਿੰਗ ਕਾਲਜ ਦੇ ਸਾਬਕਾ ਵਿਦਿਆਰਥੀ ਸ਼੍ਰੀ ਧਰਮਪਾਲ (ਆਈ.ਏ.ਐਸ.), ਜੋ ਵਰਤਮਾਨ ਵਿੱਚ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਵਜੋਂ ਕੰਮ ਕਰ ਰਹੇ ਹਨ, ਨੂੰ ਇਸ ਮੌਕੇ ਡਾਕਟਰ ਆਫ਼ ਫਿਲਾਸਫੀ, ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ।