ਪ੍ਰਧਾਨ ਮੰਤਰੀ ਮੋਦੀ ਨੇ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਿਰ ਵਿਖੇ ਜਾਅਲੀ ਖ਼ਬਰਾਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਦਿੱਤਾ ਜ਼ੋਰ

ਨਵੀਂ ਦਿੱਲੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਿਰ ਵਿਖੇ ਜਾਅਲੀ ਖ਼ਬਰਾਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਨੂੰ ਘੱਟ ਨਹੀਂ ਸਮਝਿਆ ਜਾ ਸਕਦਾ ਤੇ ਥੋੜ੍ਹੇ ਜਿਹੇ ਫਰਜ਼ੀ ਖ਼ਬਰਾਂ ਦੇਸ਼ ਵਿੱਚ ਵੱਡਾ ਹੰਗਾਮਾ ਕਰ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਵਿਸ਼ੇਸ਼ ਅਪੀਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਸੰਦੇਸ਼ ਸ਼ੇਅਰ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਕਿਹਾ ਹੈ। ਹਰਿਆਣਾ ਦੇ ਸੂਰਜਕੁੰਡ ਵਿੱਚ ਆਯੋਜਿਤ ਗ੍ਰਹਿ ਮੰਤਰੀਆਂ ਦੇ 'ਚਿੰਤਨ ਸ਼ਿਵਿਰ' ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਦੀ ਸੁਰੱਖਿਆ ਤੇ ਅਧਿਕਾਰਾਂ ਲਈ ਨਕਾਰਾਤਮਕ ਸ਼ਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਫੇਕ ਨਿਊਜ਼ ਪੂਰੇ ਦੇਸ਼ 'ਚ ਤੂਫਾਨ ਲਿਆ ਸਕਦੀਆਂ ਹਨ। ਪੀਐਮ ਨੇ ਅੱਗੇ ਕਿਹਾ ਕਿ ਸਾਨੂੰ ਲੋਕਾਂ ਨੂੰ ਕੁਝ ਵੀ ਅੱਗੇ ਭੇਜਣ ਤੋਂ ਪਹਿਲਾਂ ਸੋਚਣਾ ਪਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੰਦੇਸ਼ਾਂ ਨੂੰ ਅੱਗੇ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਪੁਸ਼ਟੀ ਕਰਨ ਲਈ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲਬਧ ਵੱਖ-ਵੱਖ ਵਿਧੀਆਂ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਫਰਜ਼ੀ ਖ਼ਬਰਾਂ ਦੇ ਤੱਥਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਇਸ ਵਿਚ ਤਕਨਾਲੋਜੀ ਦੀ ਵੱਡੀ ਭੂਮਿਕਾ ਹੈ। ਲੋਕਾਂ ਨੂੰ ਸੰਦੇਸ਼ਾਂ ਨੂੰ ਫਾਰਵਰਡ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੁਸ਼ਟੀ ਕਰਨ ਦੀ ਵਿਧੀ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।