ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ ਤੇ ਪ੍ਰਧਾਨ ਮੰਤਰੀ ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ 

  • ਮ੍ਰਿਤਕ ਦੇ ਵਾਰਸਾਂ ਨੂੰ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50 ਹਜ਼ਾਰ ਦੇਣ ਦਾ ਐਲਾਨ

ਨਵੀਂ ਦਿੱਲੀ, 01 ਮਈ : ਬੀਤੇ ਕੱਲ੍ਹ ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਟਵੀਟ ‘ਚ ਇਸ ਹਾਦਸੇ ਦੇ ਪੀੜਤਾਂ ਨੂੰ ਐਕਸ-ਗ੍ਰੇਸੀਆ ਦੇਣ ਦਾ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਮ੍ਰਿਤਕ ਦੇ ਵਾਰਸਾਂ ਨੂੰ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50 ਹਜ਼ਾਰ ਦਿੱਤੇ ਜਾਣਗੇ। ਜਿਕਰਯੋਗ ਹੈ ਕਿ ਲੁਧਿਆਣਾ ‘ਚ ਇੱਕ ਜਹਿਰੀਲੀ ਗੈਸ ਰਿਸਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਬਿਮਾਰ ਹੋ ਗਏ ਸਨ, ਜਿੰਨ੍ਹਾਂ ਨੁੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਮਾਮਲੇ ਦੀ ਪੁਲਿਸ ਅਤੇ ਪ੍ਰਸ਼ਾਸ਼ਨ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਬਾਰੇ ਤਾਂ ਪੂਰੀ ਜਾਂਚ ਪੜਤਾਲ ਅਤੇ ਲਏ ਗਏ ਨਮੂਨਿਆਂ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗੇਗਾ, ਪਰ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਲਿਆ ਗਿਆ ਹੈ।