ਪ੍ਰੋ: ਰੇਨੂੰ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਇਆ ਗਿਆ 

ਨਵੀਂ ਦਿੱਲੀ, 29 ਮਾਰਚ : ਵਾਈਸ-ਪ੍ਰੈਜ਼ੀਡੈਂਟ, ਜਗਦੀਪ ਧਨਖੜ, ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਅੱਜ ਪ੍ਰੋ. (ਡਾ.) ਰੇਣੂ ਚੀਮਾ ਵਿਗ, ਜੋ ਮੌਜੂਦਾ ਸਮੇਂ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀਯੂਆਈ) ਦੀ ਡੀਨ ਹਨ, ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਪੰਜਾਬ ਯੂਨੀਵਰਸਿਟੀ ਐਕਟ 1947 ਦੀ ਧਾਰਾ 10 ਦੁਆਰਾ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਧਨਖੜ ਨੇ ਪ੍ਰੋ. ਵਿਗ ਦੀ ਨਿਯੁਕਤੀ ਤਿੰਨ ਸਾਲਾਂ ਦੀ ਮਿਆਦ ਲਈ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਪ੍ਰੋ: ਰਾਜ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ, ਪ੍ਰੋ. ਵਿਗ 16 ਜਨਵਰੀ, 2023 ਤੋਂ ਕਾਰਜਕਾਰੀ ਵਾਈਸ ਚਾਂਸਲਰ ਸਨ। ਸਿੱਟੇ ਵਜੋਂ, ਉਪ-ਰਾਸ਼ਟਰਪਤੀ ਨੇ 21 ਮਾਰਚ, 2023 ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਖੋਜ-ਕਮ-ਚੋਣ ਕਮੇਟੀ ਦਾ ਗਠਨ ਕੀਤਾ। ਪ੍ਰੋ. ਰੇਣੂ ਵਿਗ ਦੀ ਨਿਯੁਕਤੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ।