ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦੇ ਬਾਇਓ ਵਿੱਚ ਲਿਖਿਆ 'ਡਿਸਕਲੀਫਾਈਡ ਐਮਪੀ

ਨਵੀਂ ਦਿੱਲੀ, 26 ਮਾਰਚ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਸੰਸਦ ਮੈਂਬਰਸ਼ਿਪ ਛੱਡਣ ਤੋਂ ਬਾਅਦ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ਬਦਲ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ 'ਅਯੋਗ ਐੱਮਪੀ' (Dis' Qualified MP) ਲਿਖ ਕੇ ਬਦਲ ਦਿੱਤਾ ਹੈ। ਦਰਅਸਲ, ਰਾਹੁਲ ਗਾਂਧੀ ਦੇ ਟਵਿੱਟਰ ਅਕਾਉਂਟ ਦੇ ਬਾਇਓ ਵਿੱਚ ਲਿਖਿਆ ਹੈ ਕਿ ਇਹ ਰਾਹੁਲ ਗਾਂਧੀ ਦਾ ਅਧਿਕਾਰਤ ਖਾਤਾ ਹੈ, ਜੋ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਹਨ। ਇਸ ਦੇ ਨਾਲ ਹੀ ਰਾਹੁਲ ਨੇ ਆਪਣੇ ਟਵਿੱਟਰ ਅਕਾਊਂਟ ਦੇ ਬਾਇਓ 'ਚ 'ਡਿਸਕਲੀਫਾਈਡ ਐਮਪੀ' ਲਿਖਿਆ ਹੈ। ਦੱਸ ਦੇਈਏ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ 'ਮੋਦੀ ਸਰਨੇਮ' ਟਿੱਪਣੀ 'ਤੇ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ। ਉਦੋਂ ਤੋਂ ਕਾਂਗਰਸ ਪਾਰਟੀ ਲਗਾਤਾਰ ਕੇਂਦਰ ਸਰਕਾਰ 'ਤੇ ਹਮਲੇ ਕਰ ਰਹੀ ਹੈ।