ਸਾਹਿਬਜ਼ਾਦਿਆਂ ਨੇ ਧਰਮ ਦੇ ਸਿਧਾਂਤਾਂ ਨਾਲ ਸਮਝੌਤਾ ਕਰਨ ਨਾਲੋਂ ਸ਼ਹਾਦਤ ਦਾ ਜਾਮ ਪੀਣ ਨੂੰ ਤਰਜੀਹ ਦਿੱਤੀ: ਪ੍ਰਧਾਨ ਮੰਤਰੀ

-ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪਲੇਠੇ ਵੀਰ ਬਾਲ ਦਿਵਸ ਸਮਾਗਮ ਵਿਚ ਕੀਤੀ ਸ਼ਮੂਲੀਅਤ
-ਵੀਰ ਬਾਲ ਦਿਵਸ ਨੁੰ ਭਾਰਤ ਵਿਚ ਨਵੀਂ ਸ਼ੁਰੁਆਤ ਕਰਾਰ ਦਿੱਤਾ
-ਵੀਰ ਬਾਲ ਦਿਵਸ ਸਾਨੂੰ 10 ਸਿੱਖ ਗੁਰੂਆਂ ਦੇ ਯੋਗਦਾਨ ਤੇ ਸਿੱਖੀ ਵਿਚ ਸ਼ਹਾਦਤਾਂ ਦੇਣ ਦੀ ਰਵਾਇਤ ਚੇਤੇ ਕਰਵਾਉਂਦਾ ਰਹੇਗਾ
-ਸਿਰਸਾ, ਕਾਲਕਾ ਤੇ ਕਾਹਲੋਂ ਨੇ ਪ੍ਰਧਾਨ ਮੰਤਰੀ ਨੂੰ ਯਾਦਗਾਰੀ ਚਿੰਨ ਕੀਤਾ ਭੇਂਟ
ਨਵੀਂ ਦਿੱਲੀ, 26 ਦਸੰਬਰ :
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਦੇ  ਸਹਿਯੋਗ ਨਾਲ ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿਚ ਕਰਵਾਏ ਗਏ ਪਲੇਠੇ ਵੀਰ ਬਾਲ ਦਿਵਸ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 319 ਬੱਚਿਆਂ ਵੱਲੋਂ ਕੀਤੇ ਸਮੂਹਿਕ ਸ਼ਬਦ ਕੀਰਤਨ ਨੂੰ ਸਵਰਣ ਕੀਤਾ।  ਪ੍ਰਧਾਨ ਮੰਤਰੀ ਨੇ ਇਸ ਮੌਕੇ 3 ਹਜ਼ਾਰ ਬੱਚਿਆਂ, ਫੌਜ, ਐਨਸੀ  ਸੀ ਤੇ ਹੋਰਨਾਂ ਦੀਸ਼ਮੂਲੀਅਤ  ਵਾਲੇ ਮਾਰਚ ਪਾਸਟ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਇੰਡੀਆ ਗੇਟ ਤੋਂ ਸ਼ੁਰੂ ਹੋ ਕੇ ਕਰਤਵਿਆ ਪੱਥ ’ਤੇ ਸਮਾਪਤ ਹੋਇਆ। ਪ੍ਰੋਗਰਾਮ ਦੌਰਾਨ ਭਾਜਪਾ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ, ਕਮੇਟੀ ਦੇ ਮੌਜੂਦਾ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਨੁੰ ਯਾਦਗਾਰੀ ਚਿੰਨ ਭੇਂਟ ਕੀਤਾ। ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੀਰ ਬਾਲ ਦਿਵਸ ਭਾਰਤ ਵਿਚ ਨਵੇਂ ਦੌਰ ਦੀ ਸ਼ੁਰੂਆਤ ਰਕੇਗਾ ਜਦੋਂ ਅਸੀਂ ਬੀਤੇ ਸਮੇਂ ਵਿਚ ਸ਼ਹਾਦਤਾਂ ਦੇਣ ਵਾਲਿਆਂ ਅੱਗੇ ਸੀਸ ਨਿਵਾਵਾਂਗੇ। ਉਹਨਾਂ ਕਿਹਾ ਕਿ ਸ਼ਹੀਦੀ ਸਪਤਾਹਤੇ  ਵੀਰ ਬਾਲ ਦਿਵਸ ਸਿਰਫ ਭਾਵਨਾਵਾਂ ਦੀ ਗੱਲ ਨਹੀਂ ਬਲਕਿ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਹਨਾਂ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਚੇਤੇ ਕਰਵਾਉਂਦਾ ਹੈ ਕਿ ਜਦੋਂ ਬਹਾਦਰੀ ਤੇ ਸੂਰਬੀਰਤਾ ਅਤੇ ਸ਼ਹਾਦਤ ਦੇਣ ਦੀ ਗੱਲਆਵੇ  ਤਾਂ ਉਮਰ ਕੋਈ ਮਾਅਨਾ ਨਹੀਂ ਰੱਖਦੀ। ਉਹਨਾਂਕਿਹਾ  ਕਿਵੀਰ  ਬਾਲ ਦਿਵਸ ਸਾਨੂੰ ਸਾਡੇ ਸਿੱਖ ਗੁਰੂ ਸਾਹਿਬਾਨ ਦੇ ਵੱਡਮੁੱਲੇ ਯੋਗਦਾਨ ਅਤੇ ਦੇਸ਼ ਦੀ ਰਾਖੀ ਲਈ ਸ਼ਹਾਦਤਾਂਦੇਣ  ਦੀ ਸਿੱਖ ਰਵਾਇਤ ਚੇਤੇ ਕਰਵਾਉਂਦਾ ਰਹੇਗਾ।  ਵੀਰ ਬਾਲਦਿਵਸ  ਸਾਨੂੰ ਦੱਸੇਗਾ ਕਿ ਭਾਰਤ ਕੀ ਹੈ, ਇਸਦੀ ਪਛਾਣ ਕੀ ਹੈ ਤੇ ਹਰ ਸਾਲ ਵੀਰ ਸਾਲ ਦਿਵਸ ਸਾਨੂੰ ਸਾਡੇ ਪਿਛੋਕੜ ਤੋਂ ਪ੍ਰੇਰਿਤ ਕਰਦਿਆਂ ਸਾਨੂੰ ਸਾਡਾ ਭਵਿੱਖ ਬਣਾਉਣ ਵਿਚ ਸਹਾਈ ਹੋਵੇਗਾ। ਇਹਸਭ  ਨੂੰ ਇਹਵੀ  ਚੇਤੇ ਕਰਵਾਇਆ ਕਿ ਸਾਡੀ ਤਾਕਤ ਸਾਡੀ ਨੌਜਵਾਨ ਪੀੜੀ ਵਿਚ ਹੀਹੈ। ਪ੍ਰਧਾਨ ਮੰਤਰੀ ਨੇ ਸਾਹਿਬਜ਼ਾਦਿਆਂ, ਗੁਰੂ ਸਾਹਿਬਜਾਨ ਅਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਕਿਹਾ ਕਿ ਸਾਡੀ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਾਨੂੰ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਐਲਾਨਣ ਦਾ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਵਿਸ਼ਵ ਦਾ ਹਜ਼ਾਰ ਸਾਲ ਪੁਰਾਣਾ ਇਤਿਹਾਸ ਤਸ਼ੱਦਦਾਂ ਨਾਲ ਭਰਿਆ ਪਿਆ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਤਸ਼ੱਦਦਾਂ ਬਾਰੇ ਪੜ੍ਹਦੇ ਹਾਂ ਤਾਂ ਇਹ ਸਾਡੇ ਮਹਾਨ ਨਾਇਕ ਹਨ ਜਿਹਨਾਂ ਦਾ ਸਰੂਪ ਇਤਿਹਾਸ ਦੇ ਪੰਨਿਆਂ ਵਿਚ ਉਭਰ ਕੇ ਸਾਹਮਣੇ ਆਉਂਦਾ ਹੈ। ਪ੍ਰਧਾਨ ਮੰਤਰੀ ਨੈ ਆਖਿਆ ਕਿ ਚਮਕੌਰ ਤੇ ਸਰਹਿੰਦ ਦੀਆਂ ਜੰਗਾਂ ਵਿਚ ਜੋ ਵੀ ਹੋਇਆ, ਉਹ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਇਹਘਟਨਾਵਾਂ  ਭਾਵੇਂ ਇਸ ਧਰਤੀ ’ਤੇ 3 ਸਦੀਆਂ ਪਹਿਲਾਂ ਵਾਪਰੀਆਂ ਪਰ ਸਾਨੂੰ ਅੱਜ ਵੀ ਤਾਜ਼ੀਆਂ ਵਾਪਰੀਆਂ ਲੱਗਦੀਆਂਹਨ। ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਧਰਮ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ ਬਲਕਿ ਸ਼ਹਾਦਤ ਦੇਣ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਇਕ ਪਾਸੇ ਧਾਰਮਿਕ ਕੱਟੜਤਾ ਵਿਚ ਰੁੱਝਿਆ ਮੁਗਲ ਸ਼ਾਸਨ ਤੇ ਦੂਜੇ ਪਾਸੇ ਗਿਆਨ ਦੇ ਸਰੋਤ ਸਾਡੇ ਗੁਰੂ ਸਨ ਜਿਹਨਾਂ ਨੇ ਹਮੇਸ਼ਾ ਸਿਧਾਂਤਾਂ ਦੀ ਪਾਲਣਾ ਕੀਤੀ। ਪ੍ਰਧਾਨ ਮੰਤਰੀ ਨੇ  ਇਹਗੱਲ  ਮੁੜ ਦੁਹਰਾਈ ਕਿ ਅਸੀਂ ਸਾਹਿਬਜ਼ਾਦਿਆਂ ਦਾ ਇਤਿਹਾਸ ਸਿਰਫ ਭਾਰਤ ਵਿਚ ਹੀ ਨਹੀਂ ਬਲਕਿ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਵਾਂਗੇ। ਇਸ ਮੌਕੇ  ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਅੱਜ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਸਾਹਿਬਜ਼ਾਦਿਆਂ ਦੇ ਇਤਿਹਾਸ ਦਾ ਪਤਾ ਲੱਗਾ ਹੈ ਜਿਹਨਾਂ ਨੂੰ ਪਹਿਲਾਂ ਇਸ ਬਾਰੇ ਜਾਣਕਾਰੀ ਨਹੀਂ ਸੀ। ਇਸ ਮੌਕੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ। ਇਸਮੌਕੇ  ਇਹਨਾਂ ਆਗੂਆਂ ਨੇ ਕਿਹਾ ਕਿ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੂਰ ਅੰਦੇਸ਼ੀ ਸੋਚ ਨੂੰ ਦਰਸਾਉਂਦਾ ਹੈ ਜਿਸਦੀ ਬਦੌਲਤ ਸਾਹਿਬਜ਼ਾਦਿਆਂ ਦਾ ਇਤਿਹਾਸ ਹੁਣ ਘਰ ਘਰ ਪਹੁੰਚੇਗਾ ਤੇ ਦੇਸ਼ ਦੇ ਸਾਰੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਬਹਾਦਰੀ ਬਾਰੇ ਜਾਣਕਾਰੀ ਮਿਲ ਸਕੇਗੀ। ਇਸਮੌਕੇ  ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਏਕਨਾਥ ਸ਼ਿੰਦੇ, ਕੇਂਦਰੀ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ, ਸ੍ਰੀ ਅਰਜੁਨ ਰਾਮ ਮੇਘਵਾਲ, ਸ੍ਰੀਮਤੀ ਮੀਨਾਕਸ਼ੀ ਲੇਖੀ, ਭਾਜਪਾ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਦੇ ਮੌਜੂਦਾ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਹੋਰ ਪਤਵੰਤੇ ਹਾਜ਼ਰ ਸਨ।