ਆਂਧਰਾ ਪ੍ਰਦੇਸ਼ ਦੇ ਕੁਡੱਪਾ ਵਿਚ ਮੰਦਰ ਦੇ ਦਰਸ਼ਨਾਂ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ 

ਆਂਧਰਾ ਪ੍ਰਦੇਸ਼, 15 ਮਈ : ਆਂਧਰਾ ਪ੍ਰਦੇਸ਼ ਦੇ ਕੁਡੱਪਾ ਜ਼ਿਲ੍ਹੇ ਵਿਚ ਸੋਮਵਾਰ ਤੜਕੇ ਇਕ ਮੰਦਰ ਦੇ ਦਰਸ਼ਨਾਂ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਅੰਬੁਰਾਜਨ ਨੇ ਦੱਸਿਆ ਕਿ ਇਹ ਲੋਕ ਤਿਰੂਪਤੀ ਦੇ ਪ੍ਰਸਿੱਧ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਤਾੜੀਪਤਰੀ ਵੱਲ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਅਨੰਤਪੁਰਮ ਭੇਜ ਦਿੱਤਾ ਗਿਆ ਹੈ, ਜਦੋਂਕਿ ਮ੍ਰਿਤਕਾਂ ਦੇ ਨਾਵਂ ਦਾ ਪਤਾ ਨਹੀਂ ਲੱਗ ਸਕਿਆ। ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਇਕ ਮਾਸੂਮ ਅਤੇ ਪੰਜ ਔਰਤਾਂ ਸ਼ਾਮਿਲ ਹਨ। ਸਾਰੇ ਲੋਕ ਇਕ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਵਾਪਸ ਪਰਤ ਰਹੇ ਸਨ। ਇਹ ਹਾਦਸਾ ਪਾਲਰੀ ਥਾਣਾ ਖੇਤਰ ਦੇ ਗੋਦਾ ਪੁਲੀਆ ਨੇੜੇ ਵਾਪਰਿਆ। ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਟਰੱਕ ਦੀ ਪਿਕਅਪ ਵੈਨ ਨਾਲ ਟੱਕਰ ਹੋ ਗਈ।