ਮਹਾਬੂਬਨਗਰ ਵਿੱਚ ਤੇਜ਼ ਰਫਤਾਰ ਗੱਡੀ ਨੇ ਆਟੋ ਰਿਕਸ਼ਾ ਨੂੰ ਮਾਰੀ ਟੱਕਰ, 5 ਲੋਕਾਂ ਦੀ ਮੌਤ

ਮਹਾਬੂਬਨਗਰ, 06 ਜਨਵਰੀ : ਤੇਲੰਗਾਨਾ ਦੇ ਮਹਾਬੂਬਨਗਰ ‘ਚ ਬਾਲਾ ਨਗਰ ਚੌਂਕ ਵਿੱਚ ਇੱਕ ਤੇਜ਼ ਰਫਤਾਰ ਗੱਡੀ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ।  ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਵੀ ਹੋਇਆ ਹੈ। ਸੂਚਨਾ ਮਿਲਣ ’ਤੇ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਐਸਪੀ ਮਹਿਬੂਬਨਗਰ ਨੇ ਦੱਸਿਆ ਕਿ ਇਹ ਹਾਦਸਾ ਮਹਿਬੂਬਨਗਰ ਦੇ ਬਾਲਾਨਗਰ ਚੌਰਾਸਤੇ ਵਿੱਚ ਵਾਪਰਿਆ। ਤੇਜ਼ ਰਫਤਾਰ ਟਰੱਕ ਨੇ ਆਟੋਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਆਟੋ ਵਿੱਚ ਛੇ ਯਾਤਰੀ ਸਵਾਰ ਸਨ। ਇੱਕ ਬੱਚੇ ਸਮੇਤ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਟਾਂਡਾ ਨੇੜਲੇ ਦਿਹਾੜੀਦਾਰ ਮਜ਼ਦੂਰ ਸਨ ਜੋ ਬਾਲਾਨਗਰ ਦੀ ਹਫ਼ਤਾਵਾਰੀ ਮੰਡੀ ਵਿੱਚ ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਖਰੀਦਦਾਰੀ ਕਰਨ ਆਏ ਸਨ। ਜਦੋਂ ਉਹ ਘਰ ਪਰਤ ਰਹੇ ਸਨ ਤਾਂ ਇੱਕ ਤੇਜ਼ ਰਫ਼ਤਾਰ ਵੈਨ ਨੇ ਆਟੋ ਰਿਕਸ਼ਾ ਜਿਸ ਵਿੱਚ ਉਹ ਬੈਠੇ ਸਨ, ਨੂੰ ਟੱਕਰ ਮਾਰ ਦਿੱਤੀ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਨ੍ਹਾਂ ਵਿੱਚ ਇੱਕ ਮੋਟਰਸਾਈਕਲ ਸਵਾਰ ਵੀ ਸ਼ਾਮਲ ਹੈ, ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਸੜਕ ਦੇ ਵਿਚਕਾਰ ਸੜਦੀ ਹੋਈ ਵੈਨ ਦਿਖਾਈ ਦੇ ਰਹੀ ਹੈ, ਜਿਸ ਕਾਰਨ ਆਲੇ-ਦੁਆਲੇ ਭਾਰੀ ਜਾਮ ਲੱਗਾ ਹੋਇਆ ਹੈ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ। ਇਸ ਦਰਦਨਾਕ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਵੈਨ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਭੀੜ ਨੇ ਵੈਨ ਦੇ ਸ਼ੀਸ਼ੇ ਤੋੜ ਕੇ ਅੱਗ ਲਾ ਦਿੱਤੀ। ਪੁਲੀਸ ’ਤੇ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਉਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਅਧਿਕਾਰੀ ਨੂੰ ਇੱਕ ਦੁਕਾਨ ਵਿੱਚ ਬੰਦ ਕਰ ਦਿੱਤਾ। ਹਾਦਸੇ ਅਤੇ ਸਥਾਨਕ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਹਾਈਵੇਅ 'ਤੇ ਤਣਾਅ ਅਤੇ ਭਾਰੀ ਟ੍ਰੈਫਿਕ ਜਾਮ ਹੋ ਗਿਆ।