ਸ੍ਰੀ ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਬਣਾਇਆ ਜਾਵੇ : ਰਾਘਵ ਚੱਢਾ 

ਨਵੀਂ ਦਿੱਲੀ , 08 ਮਾਰਚ : ਆਮ ਆਦਮੀ ਪਾਰਟੀ ਦੁੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਬਣਾਉਣ ਦੀ ਸੰਸਦ ਵਿੱਚ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, “ਹੋਲਾ ਮੁਹੱਲਾ ਦੇ ਸ਼ੁਭ ਮੌਕੇ ‘ਤੇ, ਮੈਂ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਲਈ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ, ਜੋ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਤਿਉਹਾਰ ਦੀ ਮੇਜ਼ਬਾਨੀ ਵੀ ਕਰਦਾ ਹੈ। ਮੈਂ ਉਮੀਦ ਕਰਦਾ ਹਾਂ ਕਿ ਮਾਣਯੋਗ ਕੇਂਦਰੀ ਮੰਤਰੀ ਮੇਰੀ ਬੇਨਤੀ ‘ਤੇ ਅਨੁਕੂਲਤਾ ਨਾਲ ਵਿਚਾਰ ਕਰਨਗੇ।