ਅਧਿਆਪਕਾ ਨੇ 5ਵੀਂ ਜਮਾਤ ਦੀ ਵਿਦਿਆਰਥਣ ਨੂੰ ਕੈਂਚੀ ਨਾਲ ਮਾਰਿਆ ਫਿਰ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ, ਮਾਮਲਾ ਦਰਜ

ਨਵੀਂ ਦਿੱਲੀ : ਦਿੱਲੀ ਵਿੱਚ ਇੱਕ ਮਹਿਲਾ ਅਧਿਆਪਕ ਦਾ ਖੌਫ਼ਨਾਕ ਰੂਪ ਸਾਹਮਣੇ ਆਇਆ ਜਦੋਂ ਅਧਿਆਪਕਾ ਨੇ ਸ਼ੁੱਕਰਵਾਰ ਨੂੰ ਇੱਕ ਵਿਦਿਆਰਥਣ ਨੂੰ ਸਕੂਲ ਦੀ ਪਹਿਲੀ ਮੰਜ਼ਿਲ ਤੋਂ ਸੁੱਟ ਦਿੱਤਾ। ਬੱਚੀ ਹਿੰਦੂ ਰਾਓ ਦੇ ਸਿਰ ‘ਤੇ ਸੱਟ ਲੱਗੀ ਜਿਸ ਕਰਕੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਡਲ ਬਸਤੀ ਦੇ ਪ੍ਰਾਇਮਰੀ ਸਕੂਲ ‘ਚ ਅਧਿਆਪਕਾ ਗੀਤਾ ਦੇਸ਼ਵਾਲ ਨੇ 5ਵੀਂ ਜਮਾਤ ਦੀ ਵਿਦਿਆਰਥਣ ਨੂੰ ਕੈਂਚੀ ਨਾਲ ਮਾਰਿਆ। ਇਨ੍ਹਾਂ ਹੀ ਨਹੀਂ ਇਸ ‘ਤੋਂ ਬਾਅਦ ਗੀਤਾ ਨੇ ਉਸ ਨੂੰ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ। ਚਸ਼ਮਦੀਦ ਦੇ ਬਿਆਨਾਂ ਦੇ ਆਧਾਰ ‘ਤੇ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਬਿਆਨ ਵੀ ਸਾਹਮਣੇ ਆਏ ਹਨ। ਸਕੂਲ ‘ਚ ਪੜ੍ਹਦੇ ਇਕ ਵਿਦਿਆਰਥੀ ਨੇ ਦੱਸਿਆ ਕਿ ਇਸ ਅਧਿਆਪਕ ਨੇ ਪਹਿਲਾਂ ਵੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਸੀ ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਘਟਨਾ ਤੋਂ ਬਾਅਦ ਸਕੂਲ ਪੁੱਜੇ ਬਾਕੀ ਬੱਚਿਆਂ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਅਧਿਆਪਕ ਪਹਿਲਾਂ ਵੀ ਉਨ੍ਹਾਂ ਦੇ ਬੱਚਿਆਂ ਦੀ ਕੁੱਟਮਾਰ ਕਰ ਚੁੱਕੀ ਹੈ। ਜਾਣਕਾਰੀ ਦਿੰਦਿਆਂ ਇਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੱਚੇ ਦੀ ਵੀ ਕੁੱਟਮਾਰ ਕੀਤੀ ਗਈ ਸੀ। ਜਦੋਂ ਅਧਿਆਪਕ ਨੇ ਬੱਚੇ ਨੂੰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ ‘ਤਾਂ ਉਹ ਡਰ ਬੱਚਾ ਕੇ ਸਕੂਲੋਂ ਭੱਜ ਗਿਆ। ਇਸ ਤੋਂ ਬਾਅਦ ਬਾਕੀ ਬੱਚਿਆਂ ਦੇ ਮਾਪੇ ਵੀ ਸਕੂਲ ਪਹੁੰਚ ਗਏ। ਇਨ੍ਹਾਂ ‘ਚੋਂ ਇਕ ਬੱਚੇ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਕਲਾਸਰੂਮ ਦਾ ਵੀਡੀਓ ਹੈ, ਜਿਸ ‘ਚ ਬੈਂਚ ‘ਤੇ ਖੂਨ ਦੇ ਛਿੱਟੇ ਪਏ ਦਿਖਾਈ ਦੇ ਰਹੇ ਹਨ।