ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਤੇ ਕੀਤੀ ਫਾਇਰਿੰਗ, ਮੌਤ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿਚ ਫਿਰ ਟਾਰਗੈੱਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਅੱਤਵਾਦੀਆਂ ਨੇ ਸ਼ਨੀਵਾਰ ਨੂੰ ਦੱਖਣ ਕਸ਼ਮੀਰ ਦੇ ਸ਼ੌਪੀਆ ਜ਼ਿਲ੍ਹੇ ਵਿਚ ਕਸ਼ਮੀਰੀ ਪੰਡਿਤ‘ਤੇ ਫਾਇਰਿੰਗ ਕਰ ਦਿੱਤੀ। ਇਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਚੌਧਰੀ ਗੁੰਡ ਵਾਸੀ ਪੂਰਨ ਕ੍ਰਿਸ਼ਨ ਭੱਟ ਵਜੋਂ ਹੋਈ ਹੈ। ਉਹ ਸਵੇਰੇ ਆਪਣੇ ਘਰ ਕੋਲ ਬਾਗਾਨ ਵਿਚ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਅੱਤਵਾਦੀ ਆਏ ਤੇ ਉਨ੍ਹਾਂ ‘ਤੇ ਫਾਇਰਿੰਗ ਕਰ ਦਿੱਤੀ। ਉਸ ਤੋਂ ਬਾਅਦ ਉਸ ਨੇ ਤਤਕਾਲੀ ਨੇੜਲੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ। 24 ਸਤੰਬਰ ਨੂੰ ਪੁਲਵਾਮਾ ਦੇ ਖਰਭਾਤਪੋਰਾ ਰਤਨੀਪੋਰਾ ਪਿੰਡ ਵਿਚ ਅੱਤਵਾਦੀਆਂ ਨੇ 2 ਮਜ਼ਦੂਰਾਂ ਨੂੰ ਗੋਲੀ ਮਾਰ ਦਿੱਤੀ ਸੀ। ਦੋਵੇਂ ਬਿਹਾਰ ਦੇ ਬੇਤੀਆ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੇ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜਨ ਲਈ ਸਰਚ ਆਪ੍ਰੇਸ਼ਨ ਵੀ ਚਲਾਇਆ ਸੀ। ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਸਦੂਨਾਰਾ ਪਿੰਡ ਵਿਚ ਅੱਤਵਾਦੀਆਂ ਨੇ ਅਗਸਤ ਵਿਚ ਇਕ ਮਜ਼ਦੂਰ ਦੀ ਹੱਤਿਆ ਕਰ ਦਿੱਤੀਸੀ। ਮੁਹੰਮਦ ਅਮਰੇਜ ਬਿਹਾਰ ਦੇ ਮਧੇਪੁਰਾ ਜ਼ਿਲ੍ਹਾ ਦਾ ਰਹਿਣ ਵਾਲਾ ਸੀ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਮਜ਼ਦੂਰ ‘ਤੇ ਗੋਲੀਆਂ ਚਲਾਈਆਂ।ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।