ਤਾਮਿਲਨਾਡੂ ਦੇ ਵਿਲੁਪੁਰਮ ‘ਚ ਦੇਸ਼ੀ ਸ਼ਰਾਬ ਪੀਣ ਕਾਰਨ ਤਿੰਨ ਲੋਕਾਂ ਦੀ ਮੌਤ 

ਵਿਲੁਪੁਰਮ, 14 ਮਈ : ਤਾਮਿਲਨਾਡੂ ਦੇ ਵਿਲੁਪੁਰਮ ‘ਚ ਕਥਿਤ ਤੌਰ ਤੇ ਦੇਸ਼ੀ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ ਅਤੇ 11 ਲੋਕਾਂ ਨੂੰ ਸਿਹਤ ਖਰਾਬ ਹੋਣ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਏਕਿਆਰਕੁਪਮ ਦੀ ਮਛੇਰਾ ਕਲੋਨੀ ‘ਚ ਇੱਕ ਸਮਾਗਮ ਦੌਰਾਨ ਲੋਕਾਂ ਨੇ ਦੇਸ਼ੀ ਸ਼ਰਾਬ ਪੀਤੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਮਾਗਮ ‘ਚ ਪੁੱਜੇ ਲੋਕਾਂ ਵੱਲੋਂ ਦੇਰ ਰਾਤ ਸ਼ਰਾਬ ਪੀਣ ਵਾਲਿਆਂ ਨੂੰ ਉਲਟੀਆਂ ਆਉਣ ਲੱਗੀਆਂ, ਜਿੰਨ੍ਹਾਂ ਨੂੰ ਜਵਾਹਰ ਲਾਲ ਇੰਸਟੀਚਿਊਟ ਆਫ ਪੋਸਟ ਗ੍ਰੈਜੂਏਸ਼ਨ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿੱਚ ਭਰਤੀ ਕਰਵਾਇਆ ਗਿਆ ਸੀ, ਇੱਥੇ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸੇ ਹੀ ਹਸਪਾਤਲ ਵਿੱਚ 11 ਹੋਰ ਲੋਕ ਇਲਾਜ ਅਧੀਨ ਹਨ। ਮ੍ਰਿਤਕਾਂ ਦੀ ਪਹਿਚਾਣ ਸ਼ੰਕਰ (50), ਸੁਰੇਸ਼ (60), ਦਾਰਾਨੀਵੇਲ (50) ਵਜੋਂ ਹੋਈ ਹੈ। ਇਸ ਘਟਨਾਂ ਸਬੰਧੀ ਵਿਲੁਪੁਰਮ ਜਿਲ੍ਹੇ ਦੇ ਪੁਲਿਸ ਸੁਪਰਡੈਂਟ ਐਨ ਸ੍ਰੀਨਾਥ ਨੇ ਦੱਸਿਆ ਕਿ ਪੁਲਿਸ ਨੁੰ ਦੇਸ਼ੀ ਸ਼ਰਾਬ ਪੀਣ ਤੋਂ ਬਾਅਦ ਲੋਕਾਂ ਦੀ ਸਿਹਤ ਖਰਾਬ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ, ਉਨ੍ਹਾਂ ਦੱਸਿਆ ਕਿ ਇਸ ਘਟਨਾਂ ਸਬੰਧੀ ਕੁੱਲ਼ ਲੋਕਾਂ ਨੁੰ ਹਿਰਾਸਤ ‘ਚ ਲੈ ਪੁੱਛਗਿੱਛ ਕੀਤੀ ਜਾ ਰਹੀ ਹੈ।