ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਸੈਲਾਨੀਆਂ ਨੇ ਕੀਤੀ ਪੱਥਰਬਾਜ਼ੀ 

ਮਣੀਕਰਨ ਸਾਹਿਬ, 6 ਮਾਰਚ : ਗੁਰਦੁਆਰਾ ਮਣੀਕਰਨ ਸਾਹਿਬ ਦੇ ਦਰਸ਼ਨਾਂ ਵਾਸਤੇ ਆਏ ਕਰੀਬ ਤਿੰਨ ਦਰਜਨ ਸ਼ਰਧਾਲੂਆਂ ਵੱਲੋਂ ਅੱਧੀ ਰਾਤ ਨੂੰ ਪੱਥਰਬਾਜ਼ੀ ਕਰਨ ਅਤੇ ਘਰਾਂ ਦੇ ਸ਼ੀਸ਼ੇ ਤੋੜਨ ਦੀ ਰਿਪੋਰਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁੰਡਾਗਰਦੀ ਕਰਨ ਵਾਲੇ ਪੰਜਾਬ ਨਾਲ ਸਬੰਧਤ ਸਨ। ਇਸ ਮਾਮਲੇ ’ਤੇ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਮਣੀਕਰਨ ਸਾਹਿਬ ਵਿਚ ਹਾਲਾ਼ ਸ਼ਾਂਤੀਪੂਰਨ ਹਨ। ਉਹਨਾਂ ਨੇ ਲੋਕਾਂ ਨੂੰ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਦੀ ਅਪੀਲ ਕੀਤੀ ਤੇ ਦੱਸਿਆ ਕਿ ਉਹਨਾਂ ਨੇ ਹਿਮਾਚਲ ਪ੍ਰਦੇਸ਼ ਦੇ ਡੀ ਜੀ ਪੀ ਨਾਲ ਗੱਲਬਾਤ ਕੀਤੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਖਬਰਾਂ ਨਾਲ ਫੈਲਾਉਣ। ਉਹਨਾਂ ਕਿਹਾ ਕਿ ਸਾਰੇ ਦੇਸ਼ ਤੋਂ ਸ਼ਰਧਾਲੂਆਂ ਦਾ ਇਸ ਥਾਂ ’ਤੇ ਸਵਾਗਤ ਹੈ।