ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ‘ਤੇ ਖਾਈ ‘ਚ ਡਿੱਗਿਆ ਟਰੱਕ, 4 ਮੌਤਾਂ

ਝੱਜਰ ਕੋਟਲੀ, 20 ਅਕਤੂਬਰ : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਵੀਰਵਾਰ ਰਾਤ ਨੂੰ ਇਕ ਟਰੱਕ ਖਾਈ ‘ਚ ਡਿੱਗ ਗਿਆ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਟਰੱਕ ਸ੍ਰੀਨਗਰ ਤੋਂ ਰਾਜਸਥਾਨ ਜਾ ਰਿਹਾ ਸੀ। ਇਹ ਹਾਦਸਾ ਝੱਜਰ ਕੋਟਲੀ ਇਲਾਕੇ ਵਿੱਚ ਵਾਪਰਿਆ। ਪੁਲੀਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਜੀਐਮਸੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਜਿੱਥੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਵਿੱਚ ਟਰੱਕ ਦਾ ਡਰਾਈਵਰ ਅਤੇ ਕੰਡਕਟਰ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਟਰੱਕ ਸ੍ਰੀਨਗਰ ਤੋਂ ਰਾਜਸਥਾਨ ਵੱਲ ਜਾ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਵੀਰਵਾਰ ਅਤੇ ਸ਼ੁੱਕਰਵਾਰ ਦੀ ਰਾਤ ਕਰੀਬ 2.30 ਵਜੇ ਝੱਜਰ ਕੋਟਲੀ ਇਲਾਕੇ ਦੇ ਝੱਜਰ ਪੁਲ ‘ਤੇ ਵਾਪਰਿਆ। ਕਸ਼ਮੀਰ ਤੋਂ ਸੇਬ ਲੈ ਕੇ ਜੰਮੂ ਵੱਲ ਆ ਰਿਹਾ ਟਰੱਕ ਪਹਿਲਾਂ ਝੱਜਰ ਪੁਲ ‘ਤੇ ਡਿਵਾਈਡਰ ਨਾਲ ਟਕਰਾ ਗਿਆ ਅਤੇ ਉਸ ਤੋਂ ਬਾਅਦ ਟਰੱਕ ਕਰੀਬ ਅੱਸੀ ਫੁੱਟ ਹੇਠਾਂ ਡਰੇਨ ‘ਚ ਜਾ ਡਿੱਗਿਆ। ਟਰੱਕ ਸੇਬਾਂ ਨਾਲ ਲੱਦਿਆ ਹੋਣ ਕਾਰਨ ਜ਼ਿਆਦਾ ਦਬਾਅ ਨਾ ਝੱਲ ਸਕਿਆ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ‘ਚ ਡਰਾਈਵਰ ਅਤੇ ਕੰਡਕਟਰ ਸਮੇਤ ਟਰੱਕ ‘ਚ ਉਸ ਸਮੇਂ ਚਾਰ ਲੋਕ ਸਵਾਰ ਸਨ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਸਥਾਨ ‘ਤੇ ਇਹ ਹਾਦਸਾ ਹੋਇਆ ਹੈ, ਉਹ ਜੰਮੂ ਸ਼੍ਰੀਨਗਰ ਦਾ ਪੁਰਾਣਾ ਰਾਸ਼ਟਰੀ ਰਾਜਮਾਰਗ ਹੈ, ਜਿਸ ਨੂੰ ਅੱਜ ਕੱਲ੍ਹ ਘੱਟ ਹੀ ਲੋਕ ਵਰਤਦੇ ਹਨ।