ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

  • 2024 ਦੀਆਂ ਪਾਰਲੀਮਾਨੀ ਚੋਣਾਂ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦਾ ਲਿਆ ਆਸ਼ੀਰਵਾਦ

ਮਹਾਰਾਸ਼ਟਰ, 10 ਜੂਨ: ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅੱਜ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਮਹਾਰਾਸ਼ਟਰ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਸਨ। ਉਹਨਾਂ ਮਹਾਰਾਸ਼ਟਰ ਵਿਚ ਆਪਣੀ ਚੋ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ। ਸ੍ਰੀ ਸ਼ਾਹ ਨੇ ਦੇਸ਼ ਦੇ ਲੋਕਾਂ ਦੀ ਬੇਹਤਰੀ ਤੇ ਸੁਰੰਖਿਆ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਵਾਸਤੇ ਅਰਦਾਸ ਕੀਤੀ। ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦਾ ਬਹੁਤ ਹੀ ਸਤਿਕਾਰਤ ਸਥਾਨ ਹੈ ਜਿਸਨੂੰ ਅਕਾਲ ਪੁਰਖ ਦੀ ਸ਼ਕਤੀ ਦਾ ਕੇਂਦਰ ਵੀ ਮੰਨਿਆ ਜਾਂਦਾ ਹੈ। ਸਿਰਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੇਸ਼ ਦੇ ਲੋਕਾਂ ਨੂੰ ਬੇਹਤਰੀਨ ਸੰਭਵ ਸੇਵਾਵਾਂ ਦੇ ਕੇ ਲੋਕਾਂ ਦੀ ਸੇਵਾ ਕਰਨ ਵਾਸਤੇ ਆਸ਼ੀਰਵਾਦ ਲੈਣ ਆਏ ਸਨ। ਉਹਨਾਂ ਦੱਸਿਆ ਕਿ ਉਹਨਾਂ ਨੇ 2024 ਦੀਆਂ ਪਾਰਲੀਮਾਨੀ ਚੋਣਾਂ ਵਾਸਤੇ ਮਹਾਰਾਸ਼ਟਰ ਵਿਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ। ਉਹਨਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਪਹਿਲਾਂ ਹੀ ਭਾਜਪਾ ਨੂੰ ਵੱਡਾ ਫਤਵਾ ਦੇਦ ਦਾ ਮਨ ਬਣਾ ਲਿਆਹੈ  ਤੇ ਭਾਜਪਾ ਦੀ ਸਿਖ਼ਰਲੀ ਲੀਡਰਸ਼ਿਪ ਨੇ ਅੱਜ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਕੇ  ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ੍ਰੀ ਦਵਿੰਦਰ ਫੜਨਵੀਸ, ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਮੁਖੀ ਪੀ ਐਸ ਪਸਰੀਚਾ, ਜਸਬੀਰ ਸਿੰਘ ਧਾਮ ਤੇ ਹੋਰ ਪਤਵੰਤੇ ਵੀ ਸਨ।