ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸੰਸਦ ਦੇ ਦੋਵਾਂ ਸਦਨਾਂ ‘ਚ ਹੰਗਾਮਾ

ਨਵੀਂ ਦਿੱਲੀ, 6 ਫਰਵਰੀ : ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਤੋਂ ਸੰਸਦ ਵਿੱਚ ਇੱਕ ਦਿਨ ਵੀ ਚਰਚਾ ਨਹੀਂ ਹੋਈ ਹੈ। ਵਿਰੋਧੀ ਪਾਰਟੀਆਂ ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਲਗਾਤਾਰ ਹੰਗਾਮਾ ਜਾਰੀ ਰਿਹਾ | ਇਸ ਮਾਮਲੇ ‘ਤੇ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕੀਤੀ ਜਾ ਰਹੀ ਹੈ, ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਅਡਾਨੀ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਦੇਸ਼ ਭਰ ‘ਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਕਾਂਗਰਸੀ ਵਰਕਰ ਐੱਸਬੀਆਈ ਅਤੇ ਐਲਆਈਸੀ ਦਫ਼ਤਰਾਂ ਅੱਗੇ ਧਰਨਾ ਦੇ ਰਹੇ ਹਨ।ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਜੋ ਨੋਟਿਸ (267) ਦਿੱਤਾ ਹੈ, ਉਸ ‘ਤੇ ਚਰਚਾ ਹੋਣੀ ਚਾਹੀਦੀ ਹੈ ਕਿਉਂਕਿ ਇਹ ਰਾਸ਼ਟਰਪਤੀ ਦੇ ਸੰਬੋਧਨ ਤੋਂ ਵੱਖਰਾ ਵਿਸ਼ਾ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ਬਾਰੇ ਪਹਿਲਾਂ ਚਰਚਾ ਕੀਤੀ ਜਾਵੇ। ਅਸੀਂ ਰਾਸ਼ਟਰਪਤੀ ਦੇ ਸੰਬੋਧਨ ‘ਤੇ ਚਰਚਾ ਕਰਨ ਲਈ ਤਿਆਰ ਹਾਂ, ਪਰ ਪੂਰੇ ਦੇਸ਼ ‘ਚ ਜੋ ਗੜਬੜ ਹੋ ਰਹੀ ਹੈ, ਉਸ ‘ਤੇ ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ।