ਜੋ ਵੀ ਦੇਸ਼ ਵਿੱਚ ਨਫ਼ਰਤ ਫੈਲਾਉਂਦਾ ਹੈ, ਅਸੀਂ ਉਸ ਖ਼ਿਲਾਫ਼ ਲੜਾਂਗੇ : ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਭਾਜਪਾ 'ਤੇ ਦੇਸ਼ 'ਚ ਨਫ਼ਰਤ ਫ਼ੈਲਾਉਣ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਨਫ਼ਰਤ ਫੈਲਾਈ ਜਾ ਰਹੀ ਹੈ। ਸਾਡੀ ਪਾਰਟੀ ਸੰਵਿਧਾਨ 'ਤੇ ਭਰੋਸਾ ਕਰਦੀ ਹੈ। ਜੋ ਵੀ ਦੇਸ਼ ਵਿੱਚ ਨਫ਼ਰਤ ਫੈਲਾਉਂਦਾ ਹੈ, ਅਸੀਂ ਉਸ ਖ਼ਿਲਾਫ਼ ਲੜਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਨਫ਼ਰਤ ਫੈਲਾ ਰਹੀ ਹੈ। ਅਸੀਂ ਹਰ ਤਰ੍ਹਾਂ ਦੀ ਨਫ਼ਰਤ ਦੇ ਖ਼ਿਲਾਫ਼ ਹਾਂ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, 'ਅਸੀਂ ਫਾਸੀਵਾਦੀ ਪਾਰਟੀ ਨਹੀਂ ਹਾਂ। ਅਸੀਂ ਇੱਕ ਅਜਿਹੀ ਪਾਰਟੀ ਹਾਂ ਜੋ ਗੱਲਬਾਤ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਅਸੀਂ ਵੱਖ-ਵੱਖ ਦ੍ਰਿਸ਼ਟੀਕੋਣਾਂ ਦਾ ਸੁਆਗਤ ਕਰਦੇ ਹਾਂ। ਅਸੀਂ ਜਾਣਦੇ ਹਾਂ ਕਿ ਸਾਨੂੰ ਚੋਣ ਜਿੱਤਣ ਲਈ ਇੱਕ ਟੀਮ ਵਜੋਂ ਕੰਮ ਕਰਨਾ ਹੋਵੇਗਾ। ਰਾਹੁਲ ਗਾਂਧੀ ਨੇ ਕਿਹਾ, 'ਸਾਡਾ ਸੰਵਿਧਾਨ ਕਹਿੰਦਾ ਹੈ: ਭਾਰਤ ਰਾਜਾਂ ਦਾ ਸੰਘ ਹੈ। ਇਸ ਦਾ ਮਤਲਬ ਹੈ ਕਿ ਸਾਡੀਆਂ ਸਾਰੀਆਂ ਭਾਸ਼ਾਵਾਂ, ਰਾਜਾਂ ਅਤੇ ਪਰੰਪਰਾਵਾਂ ਦਾ ਬਰਾਬਰ ਮਹੱਤਵਪੂਰਨ ਸਥਾਨ ਹੈ। ਇਹ ਸਾਡੇ ਦੇਸ਼ ਦਾ ਸੁਭਾਅ ਹੈ। “ਦੇਸ਼ ਵਿੱਚ ਨਫ਼ਰਤ ਅਤੇ ਹਿੰਸਾ ਫੈਲਾਉਣਾ ਇੱਕ ਰਾਸ਼ਟਰ ਵਿਰੋਧੀ ਕਾਰਵਾਈ ਹੈ। ਅਸੀਂ ਨਫ਼ਰਤ ਅਤੇ ਹਿੰਸਾ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਨਾਲ ਲੜਾਂਗੇ।