ਰਾਸ਼ਟਰੀ

ਬੈਤੂਲ ਦੇ ਬੋਰਵੈੱਲ ‘ਚ ਫਸੇ ਬੱਚੇ ਦੀ ਮੌਤ, ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 4 ਲੱਖ ਦੀ ਵਿੱਤੀ ਸਹਾਇਤਾ ਦਾ ਐਲਾਨ
ਬੈਤੂਲ : ਮੱਧ ਪ੍ਰਦੇਸ਼ ਦੇ ਬੈਤੂਲ ‘ਚ ਬੋਰਵੈੱਲ ‘ਚ ਫਸੇ 6 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਲਾਸ਼ ਨੂੰ 84 ਘੰਟਿਆਂ ਬਾਅਦ ਬਾਹਰ ਕੱਢਿਆ ਗਿਆ। ਬਚਾਅ ਟੀਮ ਸਵੇਰੇ 3 ਵਜੇ ਬੱਚੇ ਦੇ ਨੇੜੇ ਪਹੁੰਚੀ। ਸਵੇਰੇ 5 ਵਜੇ ਤੱਕ ਲਾਸ਼ ਨੂੰ ਬਾਹਰ ਕੱਢਿਆ ਜਾ ਸਕਿਆ। ਮ੍ਰਿਤਕ ਦੇਹ ਨੂੰ 7 ਵਜੇ ਬੈਤੂਲ ਦੇ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ। 5 ਡਾਕਟਰਾਂ ਦੀ ਟੀਮ ਨੇ ਲਾਸ਼ ਦਾ ਪੋਸਟਮਾਰਟਮ ਕੀਤਾ। ਇਸ ਤੋਂ ਬਾਅਦ ਰਿਸ਼ਤੇਦਾਰ ਲਾਸ਼ ਲੈ ਕੇ ਪਿੰਡ ਲਈ ਰਵਾਨਾ ਹੋ ਗਏ। ਬੱਚੇ ਦੇ ਚਾਚਾ ਰਾਜੇਸ਼ ਸਾਹੂ ਨੇ ਦੱਸਿਆ....
ਧੀਆਂ-ਭੈਣਾਂ ਨੂੰ ਛੇੜਿਆ ਤਾਂ ਚੌਰਾਹੇ ਦੇ ਵਿਚਾਲੇ ਐਨਕਾਊਂਟਰ ਕੀਤਾ ਜਾਵੇਗਾ : ਮੁੱਖ ਮੰਤਰੀ ਯੋਗੀ
ਕਾਨਪੁਰ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਨਪੁਰ ਨਗਰ ਵਾਸੀਆਂ ਨੂੰ 388 ਕਰੋੜ ਦੇ 272 ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਨੇ ਸ਼ਹਿਰ ਵਿਚ ਚੱਲ ਰਹੇ ਕਈ ਵਿਕਾਸ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਵੱਲੋਂ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਯੋਗੀ ਵੱਲੋਂ ਬਦਮਾਸ਼ਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਧੀਆਂ-ਭੈਣਾਂ ਨੂੰ ਛੇੜਿਆ ਤਾਂ ਚੌਰਾਹੇ ਦੇ ਵਿਚਾਲੇ ਐਨਕਾਊਂਟਰ ਕੀਤਾ ਜਾਵੇਗਾ। ਦੱਸ ਦੇਈਏ ਕਿ ਯੋਗੀ ਆਦਿਤਿਆਨਾਥ....
ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਤਖਤੀਆਂ ਫੜ ਕੇ ਸੰਸਦ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਦੀ ਮੰਗ
ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਚੌਥਾ ਦਿਨ ਹੈ ਅਤੇ ਮਨੁੱਖੀ ਅਧਿਕਾਰ ਦਿਵਸ ਵੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸੰਸਦ ਦੇ ਬਾਹਰ ਪਹੁੰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਪਾਰਲੀਮੈਂਟ ਦੇ ਬਾਹਰ ਤਖ਼ਤੀ ਫੜੀ ਜਿਸ ‘ਤੇ ਲਿਖਿਆ ਹੋਇਆ ਹੈ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬੰਦ ਕਰੋ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੋ।....
ਬਾਲ ਜਿਨਸੀ ਸ਼ੋਸ਼ਣ ਰੋਕਥਾਮ ਲਈ ਬੱਚਿਆਂ ਨੂੰ ਸੁਰੱਖਿਅਤ ਛੋਹ ਅਤੇ ਅਸੁਰੱਖਿਅਤ ਛੋਹ ਵਿੱਚ ਅੰਤਰ ਸਿਖਾਇਆ ਜਾਣਾ ਚਾਹੀਦਾ : ਚੰਦਰਚੂੜ
ਨਵੀਂ ਦਿੱਲੀ : ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਨੇ ਇੱਕ ਵਾਰ ਫਿਰ ਵਧ ਰਹੇ ਜਿਨਸੀ ਅਪਰਾਧਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇਕ ਪ੍ਰੋਗਰਾਮ ‘ਚ ਕਿਹਾ ਕਿ ਬੱਚਿਆਂ ਦਾ ਜਿਨਸੀ ਸ਼ੋਸ਼ਣ ਇਕ ਲੁਕਵੀਂ ਸਮੱਸਿਆ ਹੈ, ਜਿਸ ਦਾ ਪਤਾ ਲੱਗਣ ‘ਤੇ ਵੀ ਲੋਕ ਇਸ ‘ਤੇ ਚੁੱਪ ਵੱਟ ਲੈਂਦੇ ਹਨ। ਇਸ ਲਈ ਇਹ ਹੁਣ ਸੂਬਿਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਅੱਗੇ ਵਧਣ ਅਤੇ ਪਰਿਵਾਰਾਂ ਨੂੰ ਦੁਰਵਿਵਹਾਰ ਦੀ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਨ, ਭਾਵੇਂ ਅਪਰਾਧੀ ਪਰਿਵਾਰ ਦਾ ਕੋਈ ਮੈਂਬਰ ਹੀ ਕਿਊਂ ਨਾ ਹੋਵੇ।....
ਹਿਮਾਚਲ ਪ੍ਰਦੇਸ਼ ਦੇ ਸੁਖਵਿੰਦਰ ਸਿੰਘ ਸੁੱਖੂ ਹੋਣਗੇ ਨਵੇਂ ਮੁੱਖ ਮੰਤਰੀ
ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ‘ਚ ਲੰਬੇ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸ਼ਨੀਵਾਰ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਦੇ ਨਾਲ ਹੀ ਪ੍ਰਤਿਭਾ ਸਿੰਘ ਦੇ ਕੈਂਪ ਤੋਂ ਮੁਕੇਸ਼ ਅਗਨੀਹੋਤਰੀ ਨੂੰ ਉੱਪ ਮੁੱਖ ਮੰਤਰੀ ਬਣਾਇਆ ਗਿਆ ਹੈ। ਸਹੁੰ ਚੁੱਕ ਸਮਾਗਮ ਐਤਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਇਸ ਦੇ ਲਈ ਕਾਂਗਰਸ ਵਿਧਾਇਕ ਦਲ ਦੇ ਆਗੂ....
ਆਪ ਵੱਲੋਂ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਸਖ਼ਤ ਵਿਰੋਧ, ਰਾਘਵ ਚੱਢਾ ਨੇ ਬਿੱਲ 'ਸੰਵਿਧਾਨ ਪੱਖੋਂ ਅਸੰਭਵ' ਕਰਾਰ ਦਿੱਤਾ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਸਖ਼ਤ ਵਿਰੋਧ ਕੀਤਾ। 'ਆਪ' ਦੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨੇ ਇਸ ਬਿੱਲ ਨੂੰ 'ਸੰਵਿਧਾਨ ਪੱਖੋਂ ਅਸੰਭਵ' ਦੱਸਦੇ ਹੋਏ ਉਪਰਲੇ ਸਦਨ 'ਚ ਪਾਰਟੀ ਦਾ ਵਿਰੋਧ ਦਰਜ ਕਰਵਾਇਆ। ਸ੍ਰੀ ਰਾਘਵ ਚੱਢਾ ਸੰਸਦ ਨੇ ਸੈਸ਼ਨ ਦੌਰਾਨ ਸੰਸਦ ਮੈਂਬਰ ਸ੍ਰੀ ਵਿਕਾਸ ਰੰਜਨ ਭੱਟਾਚਾਰੀਆ ਵੱਲੋਂ ਨਿਆਂਇਕ ਨਿਯੁਕਤੀਆਂ 'ਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਦਾ ਸਖ਼ਤ ਵਿਰੋਧ ਕੀਤਾ। ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ, 2022....
ਲੋਕ ਹਥਿਆਰਾਂ 'ਤੇ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ, ਜੋ ਕਿ "ਪੂਰੀ ਤਰ੍ਹਾਂ ਗਲਤ" ਹੈ : ਦਲਾਈ ਲਾਮਾ
ਧਰਮਸ਼ਾਲਾ (ਹਿਮਾਚਲ) : ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਨੇ ਕਿਹਾ ਕਿ ਲੋਕ ਹਥਿਆਰਾਂ 'ਤੇ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ, ਜੋ ਕਿ "ਪੂਰੀ ਤਰ੍ਹਾਂ ਗਲਤ" ਹੈ, ਜਦੋਂ ਉਸਨੇ ਇੱਕ ਸ਼ਾਂਤੀਪੂਰਨ ਸੰਸਾਰ ਦੀ ਸਿਰਜਣਾ ਦੀ ਲੋੜ 'ਤੇ ਜ਼ੋਰ ਦਿੱਤਾ। ਆਪਣੇ ਆਪ ਨੂੰ ਬਚਾਉਣ ਲਈ ਸੱਚੀ ਹਮਦਰਦੀ ਸਭ ਤੋਂ ਵਧੀਆ ਹਥਿਆਰ ਹੈ, ਹਰ ਕੋਈ ਵਿਸ਼ਵ ਸ਼ਾਂਤੀ ਦੀ ਗੱਲ ਕਰਦਾ ਹੈ ਪਰ ਵਿਸ਼ਵ ਸ਼ਾਂਤੀ ਅਸਮਾਨ ਤੋਂ ਨਹੀਂ ਆਉਂਦੀ,"। ਉਨ੍ਹਾਂ ਕਿਹਾ ਕਿ ਸੱਚੀ ਹਮਦਰਦੀ ਵਿਸ਼ਵ ਸ਼ਾਂਤੀ, ਪਰਿਵਾਰਕ ਸ਼ਾਂਤੀ ਅਤੇ ਭਾਈਚਾਰਕ....
ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਗੋਇਲ ਨਾਲ ਕੀਤੀ ਮੁਲਾਕਾਤ, ਪੰਜਾਬ ਦਾ 3095 ਕਰੋੜ ਬਕਾਇਆ ਜਾਰੀ ਹੋਈ ਗੱਲਬਾਤ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨੂੰ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਸਾਉਣੀ ਖ਼ਰੀਦ ਸੀਜ਼ਨ-2021-22, ਹਾੜ੍ਹੀ ਖ਼ਰੀਦ ਸੀਜ਼ਨ 2022-23....
ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ ਦਾ ਕੇਂਦਰ ਨੇ ਪਿਛਲੇ 5 ਸਾਲਾਂ 'ਚ ਹੋਏ ਖਰਚੇ ਦਾ ਕੀਤਾ ਖੁਲਾਸਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਨੇ ਭਾਰਤ ਨੂੰ ਭਾਈਵਾਲ ਦੇਸ਼ਾਂ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ, ਭਾਰਤ ਦੇ ਨਜ਼ਰੀਏ ਨੂੰ ਅੱਗੇ ਵਧਾਉਣ ਅਤੇ ਵਿਸ਼ਵ ਮੁੱਦਿਆਂ 'ਤੇ ਵਿਸ਼ਵ ਏਜੰਡੇ ਨੂੰ ਰੂਪ ਦੇਣ ਦੇ ਯੋਗ ਬਣਾਇਆ, ਸਰਕਾਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ। ਰਾਜ ਸਭਾ ਵਿੱਚ ਜਵਾਬ ਦਿੰਦੇ ਹੋਏ, ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ, "ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ ਦਾ ਉਦੇਸ਼ ਵਿਦੇਸ਼ਾਂ ਨਾਲ ਨੇੜਲੇ ਸਬੰਧਾਂ ਨੂੰ ਉਤਸ਼ਾਹਿਤ ਕਰਨਾ ਅਤੇ ਖੇਤਰੀ....
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜਿਆ ਹੁਕਮਨਾਮਾ, ਫ਼ੈਸਲਿਆਂ ਨੂੰ ਕੀਤਾ ਰੱਦ
ਪਟਨਾ : ਤਖ਼ਤ ਸ੍ਰੀ ਪਟਨਾ ਸਾਹਿਬ ਦਾ ਵਿਵਾਦ ਵਧਦਾ ਹੀ ਜਾ ਰਿਹਾ ਹੈ, ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਹੁਕਮਨਾਮਾ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਤੁਹਾਡੇ ਫ਼ੈਸਲਿਆਂ ਨੂੰ ਰੱਦ ਕਰਦੇ ਹਾਂ ਕਿਉਂਕਿ ਤੁਹਾਡੇ ਵੱਲੋਂ ਲਏ ਗਏ ਫ਼ੈਸਲੇ ਨਿਰਪੱਖ ਨਹੀਂ ਹਨ। ਤੁਹਾਡੇ ਫੈਸਲਿਆਂ ਕਰਕੇ ਮਾਹੌਲ ਤਣਾਅਪੂਰਨ ਹੋ ਰਿਹਾ ਹੈ ਅਤੇ ਸਾਡੀ ਮਰਜ਼ੀ ਤੋਂ ਬਿਨਾਂ ਇੱਥੇ ਕੋਈ ਦਖਲ ਨਹੀਂ ਦੇ ਸਕਦਾ। ਕਿਸੇ ਵੀ ਤਖ਼ਤ ਸਾਹਿਬ ਵੱਲੋਂ ਲਿਆ ਗਿਆ....
ਰਾਜ ਸਭਾ ਵਿੱਚ 'ਭਾਰਤ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ, 2020' ਕੀਤਾ ਪੇਸ਼, ਵਿਰੋਧੀ ਮੈਂਬਰਾਂ ਵੱਲੋਂ ਜ਼ੋਰਦਾਰ ਵਿਰੋਧ
ਨਵੀਂ ਦਿੱਲੀ (ਏਐੱਨਆਈ) : ਭਾਜਪਾ ਦੇ ਸੰਸਦ ਮੈਂਬਰ ਕਿਰੋਡੀ ਲਾਲ ਮੀਨਾ ਨੇ ਭਾਰੀ ਹੰਗਾਮੇ ਦਰਮਿਆਨ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ 'ਭਾਰਤ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ, 2020' ਪੇਸ਼ ਕੀਤਾ। ਜਿਸ ਦਾ ਵਿਰੋਧੀ ਮੈਂਬਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਵੋਟਿੰਗ ਹੋਈ, ਜਿਸ ਦੇ ਹੱਕ ਵਿੱਚ 63 ਵੋਟਾਂ ਪਈਆਂ, ਜਦੋਂ ਕਿ ਵਿਰੋਧ ਵਿੱਚ 23 ਵੋਟਾਂ ਪਈਆਂ। ਭਾਜਪਾ ਨੇ ਦੇਸ਼ ਵਿਚ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੇ ਵਾਅਦੇ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਇਹ....
ਬੀਐਸਐਨਐਲ ਵੀ ਜਲਦੀ ਹੀ 5ਜੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ : ਮੰਤਰੀ ਵੈਸ਼ਨਵ
ਨਵੀਂ ਦਿੱਲੀ : ਅਕਤੂਬਰ ਤੋਂ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋ ਗਈ ਹੈ। ਰਿਲਾਇੰਸ ਜੀਓ ਅਤੇ ਏਅਰਟੈੱਲ ਨੇ ਵੀ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਹੈ। ਹੁਣ ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਵੀ ਜਲਦੀ ਹੀ 5G ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਕੇਂਦਰੀ ਸੂਚਨਾ ਅਤੇ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਬੀਐਸਐਨਐਲ ਵੀ ਜਲਦੀ ਹੀ 5ਜੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਹਾਲਾਂਕਿ, ਇਸ ਨੂੰ ਅੱਪਗ੍ਰੇਡ ਕਰਨ ਵਿੱਚ ਘੱਟੋ-ਘੱਟ 5 ਤੋਂ 7 ਮਹੀਨੇ ਲੱਗ ਸਕਦੇ ਹਨ।....
ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ, ਕਿਸਾਨਾਂ ਦਾ ਕਰਜ਼ਾ ਮੁਆਫ ਕਿਉਂ ਨਹੀਂ ਕੀਤਾ ਜਾ ਸਕਦਾ : ਖਹਿਰਾ
ਨਵੀਂ ਦਿੱਲੀ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਦਿੱਲੀ ਜੰਤਰ-ਮੰਤਰ ਵਿਖੇ ਕਿਸਾਨਾਂ ਅਤੇ ਖੇਤ ਮਜ਼ਦੂਰ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ ਹਨ ਪਰ ਕਿਸਾਨਾਂ ਦੇ 1 ਜਾਂ 2 ਲੱਖ ਰੁਪਏ ਕਰਜ਼ਾ ਕਿਉਂ ਨਹੀਂ ਮੁਆਫ ਕੀਤਾ ਜਾ ਸਕਦਾ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਖੇਤ ਮਜ਼ਦੂਰਾਂ ਦਾ 50 ਹਜ਼ਾਰ ਤੋਂ ਘੱਟ ਕਰਜਾ ਹੈ ਉਨ੍ਹਾਂ ਬਾਰੇ ਸਰਕਾਰ ਨੇ ਕਦੇ ਵੀ ਸੋਚਿਆ ਹੀ ਨਹੀਂ ਹੈ। ਉਨ੍ਹਾਂ....
ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ : ਸੰਤ ਸੀਚੇਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ ਕਾਰਗਰ ਨੀਤੀ ਬਣਾਵੇ। ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਨਾਲ ਮਿਲ ਕੇ ਯਤਨ ਕਰੇ, ਤਦ ਹੀ....
ਬਾਗੇਸ਼ਵਰ ਵਿੱਚ ਵੱਡਾ ਹਾਦਸਾ ਵਾਪਰਿਆ , ਕਾਰ 300 ਮੀਟਰ ਡੂੰਘੀ ਖੱਡ ਵਿੱਚ ਡਿੱਗੀ, 4 ਲੋਕਾਂ ਦੀ ਮੌਤ
ਉੱਤਰਾਖੰਡ : ਉੱਤਰਾਖੰਡ ਦੇ ਬਾਗੇਸ਼ਵਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਹਫ਼ਤੇ ਵਿੱਚ ਦੂਜਾ ਹਾਦਸਾ ਵੀਰਵਾਰ ਸ਼ਾਮ ਦਾ ਹੈ, ਜਦੋਂ ਰਮਾਦੀ ਤੋਂ ਸ਼ਾਮਾ ਵੱਲ ਆ ਰਹੀ ਇੱਕ ਕਾਰ ਕਰੀਬ 300 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸ ਦਈਏ ਕਿ 3 ਦਸੰਬਰ ਨੂੰ ਹੀ ਢੋਲਛੀਨਾ ਨੌਗਾਂਵ 'ਚ ਕਾਰ ਹਾਦਸੇ 'ਚ ਮਤੇਲਾ ਕਾਫਲੀਗਰ ਦੇ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਦੂਜੇ ਪਾਸੇ ਵੀਰਵਾਰ ਸ਼ਾਮ ਨੂੰ ਵੀ....