ਰਾਸ਼ਟਰੀ

ਰਾਮ ਰਹੀਮ ਦੀ ਪੈਰੋਲ ਖਤਮ, ਮੁੜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ
ਬਾਗਪਤ : ਯੌਨ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਤਮ ਹੋ ਗਈ ਹੈ। ਪੈਰੋਲ ਖਤਮ ਹੋਣ ਕਾਰਨ ਡੇਰਾ ਮੁਖੀ ਅੱਜ ਮੁੜ ਸੁਨਾਰੀਆ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ। ਅਜਿਹੇ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਇੱਕ ਆਸ਼ਰਮ ਵਿੱਚ 40 ਦਿਨਾਂ ਦੀ ਪੈਰੋਲ ਕੱਟ ਰਿਹਾ ਹੈ। ਇਸ ਪੈਰੋਲ ਦੌਰਾਨ ਰਾਮ ਰਹੀਮ ਨੇ 30 ਦਿਨਾਂ ਵਿੱਚ 300 ਤੋਂ ਵੱਧ ਸਤਿਸੰਗ ਕੀਤੇ। 20 ਨਵੰਬਰ ਨੂੰ ਰਾਮ....
ਸੁਪਰੀਮ ਕੋਰਟ ਦਾ ‘ਆਰਟੀਆਈ ਪੋਰਟਲ’ ਲਾਂਚ, ਆਰਟੀਆਈ ਦੇ ਜਵਾਬ ਪੋਰਟਲ ਰਾਹੀਂ ਦਿੱਤੇ ਜਾਣਗੇ
ਨਿਊ ਦਿੱਲੀ : ਸੁਪਰੀਮ ਕੋਰਟ ਦਾ ‘ਆਰਟੀਆਈ ਪੋਰਟਲ’ ਵੀਰਵਾਰ ਨੂੰ ਲਾਂਚ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਸੁਪਰੀਮ ਕੋਰਟ ਨਾਲ ਜੁੜੀ ਜਾਣਕਾਰੀ ਮਿਲ ਸਕੇ। ਇਕ ਪਟੀਸ਼ਨ ‘ਤੇ ਸੁਣਵਾਈ ਦੀ ਸ਼ੁਰੂਆਤ ‘ਚ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਸੀ ਕਿ ‘ਪੋਰਟਲ’ ਜਲਦ ਸ਼ੁਰੂ ਹੋ ਜਾਵੇਗਾ। ਚੀਫ਼ ਜਸਟਿਸ ਨੇ ਕਿਹਾ, “ਮਾਮਲੇ ਦੀ ਸੁਣਵਾਈ ਸ਼ੁਰੂ ਕਰਨ ਤੋਂ ਪਹਿਲਾਂ, ਮੈਂ ਕਹਿਣਾ ਚਾਹਾਂਗਾ ਕਿ ਆਰਟੀਆਈ ਪੋਰਟਲ ਤਿਆਰ ਹੈ। ਇਹ 15 ਮਿੰਟਾਂ ਵਿੱਚ ਸ਼ੁਰੂ ਹੋ ਜਾਵੇਗਾ। ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਥੋੜਾ....
ਮੁਫਤ ਬਿਜਲੀ ਲੈਣ ਦੀ ਬਜਾਏ ਹੁਣ ਇਸ ਤੋਂ ਕਮਾਈ ਕਰਨ ਅਤੇ ਇਸ ਨੂੰ ਆਮਦਨ ਦਾ ਸਰੋਤ ਬਣਾਉਣ ਦਾ ਸਮਾਂ ਹੈ : ਪੀਐਮ ਮੋਦੀ
ਗਾਂਧੀਨਗਰ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਲਗਾਤਾਰ ਪੰਜਵੇਂ ਦਿਨ 24 ਨਵੰਬਰ ਨੂੰ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੁਫਤ ਬਿਜਲੀ ਲੈਣ ਦੀ ਬਜਾਏ ਹੁਣ ਇਸ ਤੋਂ ਕਮਾਈ ਕਰਨ ਅਤੇ ਇਸ ਨੂੰ ਆਮਦਨ ਦਾ ਸਰੋਤ ਬਣਾਉਣ ਦਾ ਸਮਾਂ ਹੈ। ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਮੁਫਤ ਬਿਜਲੀ ਦੇਣ ਦੇ ਉਸਦੇ ਵਾਅਦੇ ਦਾ ਮੁਕਾਬਲਾ ਕਰਨ ਲਈ ਵੀ ਇਹ ਇੱਕ ਜ਼ਰੂਰੀ ਕਦਮ ਹੈ। ਪ੍ਰਧਾਨ ਮੰਤਰੀ ਮੋਦੀ ਦੀ ਇਹ ਰੈਲੀ ਅਰਾਵਲੀ ਜ਼ਿਲੇ ਦੇ ਮੋਡਾਸਾ ਸ਼ਹਿਰ 'ਚ ਆਯੋਜਿਤ....
ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਖੰਡਵਾ ਪਹੁੰਚੀ
ਖੰਡਵਾ (ਜੇਐੱਨਐਨ) : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵਿੱਚ ਪ੍ਰਿਅੰਕਾ ਗਾਂਧੀ ਵੀ ਸ਼ਾਮਲ ਹੋ ਗਈ ਹੈ। ਪ੍ਰਿਅੰਕਾ ਗਾਂਧੀ ਆਪਣੇ ਭਰਾ ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਮੱਧ ਪ੍ਰਦੇਸ਼ ਦੇ ਖੰਡਵਾ ਪਹੁੰਚੀ। ਇਸ ਦੌਰਾਨ ਉਹ ਰਾਹੁਲ ਗਾਂਧੀ ਨਾਲ ਤਾਲਮੇਲ ਰੱਖਦੀ ਰਹੀ। ਇਸ ਤੋਂ ਪਹਿਲਾਂ ਭਾਜਪਾ ਸਮੇਤ ਕਈ ਪਾਰਟੀਆਂ ਦੇ ਨੇਤਾ ਤਾਹਨੇ ਮਾਰਦੇ ਰਹੇ ਹਨ ਕਿ ਰਾਹੁਲ ਗਾਂਧੀ ਦੀ ਯਾਤਰਾ 'ਚ ਪ੍ਰਿਅੰਕਾ ਨਜ਼ਰ ਨਹੀਂ ਆ ਰਹੀ, ਕਾਂਗਰਸ ਨੇ ਭਾਰਤ ਜੋੜੋ ਮੁਹਿੰਮ ਕਿਵੇਂ ਸ਼ੁਰੂ ਕਰ ਦਿੱਤੀ ਹੈ। ਪ੍ਰਿਅੰਕਾ ਗਾਂਧੀ ਭਾਰਤ....
'ਆਪ' ਦੀ ਸਰਕਾਰ ਬਣਨ 'ਤੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ : ਭਗਵੰਤ ਮਾਨ
ਨੰਦੋੜ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ ਲਿਆ ਹੈ। ਵੀਰਵਾਰ ਨੂੰ ਨੰਦੋੜ ਅਤੇ ਕਾਰਜਨ ਵਿਖੇ ਵਿਸ਼ਾਲ ਰੋਡ ਸ਼ੋਅ ਦੌਰਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਗੁਜਰਾਤ....
ਵੈਸ਼ਾਲੀ ਵਿਚ ਗੈਸ ਵੈਲਡਿੰਗ ਕਰਦੇ ਸਮੇਂ ਤੇਲ ਟੈਂਕਰ ’ਚ ਧਮਾਕਾ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
ਹਾਜ਼ੀਪੁਰ, ਜੇਐੱਨਐੱਨ : ਬਿਹਾਰ ਦੇ ਵੈਸ਼ਾਲੀ ਵਿਚ ਇਕ ਵਾਰ ਫਿਰ ਵੱਡਾ ਹਾਦਸਾ ਵਾਪਰਿਆ ਹੈ। ਹਾਜ਼ੀਪੁਰ-ਮੁਜ਼ੱਫਰਪੁਰ ਐੱਨਐੱਚ 22 ’ਤੇ ਗੋੜੀਆ ਪੁਲ ਨੇੜੇ ਬੁੱਧਵਾਰ ਨੂੰ ਵੈਲਡਿੰਗ ਦੌਰਾਨ ਤੇਲ ਟੈਂਕਰ ’ਚ ਧਮਾਕਾ ਹੋਣ ਕਾਰਨ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਈ ਹੋਰ ਜ਼ਖਮੀ ਹੋ ਗਏ। ਘਟਨਾ ਵੈਸ਼ਾਲੀ ਜ਼ਿਲ੍ਹੇ ਦੇ ਗੋਰੌਲ ਥਾਣਾ ਖੇਤਰ ਦੀ ਹੈ। ਮਿ੍ਰਤਕਾਂ ਵਿਚ ਟੈਂਕਰ ਦਾ ਡਰਾਈਵਰ ਤੇ ਹੈਲਪਰ ਤੋਂ ਇਲਾਵਾ ਇਕ ਦੁਕਾਨਦਾਰ-ਵਕੀਲ ਵੀ ਸ਼ਾਮਿਲ ਹੈ। ਜਾਣਕਾਰੀ ਮੁਤਾਬਿਕ ਗੋਰੌਲ ਥਾਣਾ ਖੇਤਰ ਦੇ ਗੋੜੀਆ ਚੌਕ ’ਚ....
ਦਿੱਲੀ 'ਚ ਇਕ ਘਰ ‘ਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਮੱਚਿਆ ਹੜਕੰਪ, ਮੁੰਡੇ ਨੇ ਹੀ ਮਾਪਿਆਂ, ਭੈਣ ਅਤੇ ਦਾਦੀ ਦਾ ਕੀਤਾ ਕਤਲ
ਦਿੱਲੀ : ਦਿੱਲੀ ਦੇ ਦੱਖਣੀ ਪੱਛਮੀ ਜ਼ਿਲੇ ਦੇ ਪਾਲਮ ਇਲਾਕੇ ‘ਚ ਇਕ ਘਰ ‘ਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਖੁਦਕੁਸ਼ੀ ਨਹੀਂ ਸਗੋਂ ਕਤਲ ਦਾ ਮਾਮਲਾ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਮੁੰਡੇ ਨੇ ਹੀ ਆਪਣੇ ਮਾਪਿਆਂ, ਭੈਣ ਅਤੇ ਦਾਦੀ ਦਾ ਕਤਲ ਕੀਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਚਾਰਾਂ ਨੂੰ ਨੌਜਵਾਨ ਨੇ ਇੱਕ-ਇੱਕ ਕਰਕੇ ਚਾਕੂਆਂ ਨਾਲ ਵਿਨ੍ਹ ਦਿੱਤਾ ਅਤੇ ਫਿਰ ਬਾਅਦ ਵਿੱਚ ਲਾਸ਼ਾਂ ਦੇ ਕੋਲ ਬੈਠਾ....
ਭਾਰਤ ਜੋੜੋ ਯਾਤਰਾ ‘ਚ ਪੂਜਾ ਭੱਟ, ਰੀਆ ਸੇਨ, ਰਸ਼ਮੀ ਦੇਸਾਈ ਸਣੇ ਕਈ ਮਸ਼ਹੂਰ ਹਸਤੀਆਂ ਨੇ ਲਿਆ ਹਿੱਸਾ
ਬੁਰਹਾਨਪੁਰ (ਮੱਧ ਪ੍ਰਦੇਸ਼) : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਲਗਾਤਾਰ ਸੁਰਖੀਆਂ ਵਿੱਚ ਹੈ। ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ‘ਚ ਹੁਣ ਤੱਕ ਪੂਜਾ ਭੱਟ, ਰੀਆ ਸੇਨ, ਰਸ਼ਮੀ ਦੇਸਾਈ ਸਣੇ ਕਈ ਮਸ਼ਹੂਰ ਹਸਤੀਆਂ ਨੇ ਹਿੱਸਾ ਲਿਆ ਹੈ। ਅਜਿਹੇ ‘ਚ ਹਾਲ ਹੀ ‘ਚ ਭਾਜਪਾ ਵੱਲੋਂ ਇਹ ਦੋਸ਼ ਲਾਏ ਗਏ ਸਨ ਕਿ ਅਦਾਕਾਰਾਂ ਨੂੰ ਇਸ ਲਈ ਪੈਸੇ ਦਿੱਤੇ ਗਏ ਸਨ। ਮੰਗਲਵਾਰ 22 ਨਵੰਬਰ ਨੂੰ ਬੀਜੇਪੀ ਵੱਲੋਂ ਅਮਿਤ ਮਾਲਵੀਆ ਨੇ ਦਾਅਵਾ ਕੀਤਾ ਕਿ ਸੈਲੇਬਸ ਨੂੰ ਯਾਤਰਾ ਵਿਚ ਹਿੱਸਾ ਲੈਣ ਲਈ ਪੈਸੇ ਮਿਲੇ ਹਨ।....
ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ, ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ: ਭਗਵੰਤ ਮਾਨ
ਨਿਜ਼ਾਰ (ਗੁਜਰਾਤ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ। ਬੁੱਧਵਾਰ ਨੂੰ ਨਿਜ਼ਾਰ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਦਲਾਅ ਦੀ ਲਹਿਰ ਹੈ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਦੀ ਅਸਫਲ ਸਰਕਾਰ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ....
ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ : ਰਾਘਵ ਚੱਢਾ
ਗੁਜਰਾਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਬਾਲੀਵੁੱਡ ਦੀ ਮਸ਼ਹੂਰ ਫਿਲਮ ਸ਼ੋਲੇ ਦੇ ਇੱਕ ਡਾਇਲਾਗ ਦਾ ਹਵਾਲਾ ਦਿੰਦੇ ਹੋਏ ਕਿਹਾ, ''ਅਬ ਮਿਲੋਂ ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ।" 'ਆਪ' ਉਮੀਦਵਾਰ ਦੇ ਪ੍ਰਚਾਰ ਲਈ ਬੁੱਧਵਾਰ ਨੂੰ ਕਾਂਕਰੇਜ ਵਿਧਾਨ ਸਭਾ ਪਹੁੰਚੇ ਰਾਘਵ ਚੱਢਾ ਨੇ ਕਿਹਾ ਕਿ ਭ੍ਰਿਸ਼ਟ ਲੋਕ ਅਰਵਿੰਦ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਦੇ ਨੰਬਰ ‘ਤੇ ਆਈ ਧਮਕੀ
ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਰੂਮ ਦੇ ਵ੍ਹਾਟਸਐਪ ਨੰਬਰ ‘ਤੇ ਆਈ ਹੈ। ਧਮਕੀ ਦੇਣ ਵਾਲੇ ਲੋਕਾਂ ਨੇ ਸੱਤ ਆਡੀਓ ਕਲਿੱਪ ਭੇਜੇ ਹਨ, ਜਿਸ ਵਿੱਚ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਆਡੀਓ ਕਲਿੱਪ ਵਿੱਚ ਕਿਹਾ ਜਾ ਰਿਹਾ ਹੈ ਕਿ ਦੋ ਲੋਕ ਪ੍ਰਧਾਨ ਮੰਤਰੀ ਨੂੰ ਮਾਰਨ ਜਾ ਰਹੇ ਹਨ। ਇਸ ਦੇ ਲਈ ਬਾਕਾਇਦਾ ਸਾਜ਼ਿਸ਼ ਰਚੀ ਗਈ ਹੈ। ਮੈਸੇਜ ਭੇਜਣ ਵਾਲੇ ਨੇ ਇਹ ਵੀ ਦੱਸਿਆ ਕਿ ਦੋਵੇਂ ਵਿਅਕਤੀ ਡੀ....
ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼ਿਲਾਫ਼ ਲੜਨ ਦਾ ਸਮਾਂ: ਮੁੱਖ ਮੰਤਰੀ ਮਾਨ
ਡਾਂਗ (ਗੁਜਰਾਤ) : ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ....
ਲੱਕੜ ਦੀ ਤਸਕਰੀ ਨੂੰ ਲੈ ਕੇ ਹੋਈ ਹਿੰਸਾ, ਪੁਲਿਸ ਗੋਲੀਬਾਰੀ ’ਚ 6 ਦੀ ਮੌਤ
ਅਸਾਮ : ਅਸਾਮ-ਮੇਘਾਲਿਆ ਸਰਹੱਦ ‘ਤੇ ਮੰਗਲਵਾਰ ਸਵੇਰੇ ਪੁਲਿਸ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਅਸਾਮ ਦਾ ਇੱਕ ਵਣ ਗਾਰਡ ਵੀ ਸ਼ਾਮਲ ਹੈ। ਦੱਸਿਆ ਗਿਆ ਹੈ ਕਿ ਸਰਹੱਦ ਦੇ ਨਾਲ ਲੱਗਦੇ ਜੰਗਲ ‘ਚੋਂ ਕੁਝ ਲੋਕ ਟਰੱਕ ਰਾਹੀਂ ਲੱਕੜਾਂ ਦੀ ਤਸਕਰੀ ਕਰ ਰਹੇ ਸਨ। ਜਦੋਂ ਅਸਾਮ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਉਨ੍ਹਾਂ ਨੂੰ ਰੋਕਿਆ ਤਾਂ ਗੋਲੀਬਾਰੀ ਹੋਈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਮਰਨ ਵਾਲੇ 5 ਲੋਕ ਮੇਘਾਲਿਆ ਦੇ ਰਹਿਣ ਵਾਲੇ ਹਨ। ਇਸ ਘਟਨਾ ਦੀ ਖ਼ਬਰ ਫੈਲਦੇ ਹੀ ਮੇਘਾਲਿਆ ਦੇ 7....
ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾਇਆ
ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਘਟੀ ਹੈ ਤਾਂ ਭਾਰਤ ਨੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾ ਦਿੱਤਾ ਹੈ। ਇਸ ਤਰ੍ਹਾਂ ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਏਅਰ ਸੁਵਿਧਾ ਫਾਰਮ ਵਿੱਚ ਕਈ ਜਾਣਕਾਰੀਆਂ ਹੁੰਦੀਆਂ ਸਨ ਜਿਹਨਾਂ ਨੂੰ ਭਰਨਾ ਬਹੁਤ ਜ਼ਰੂਰੀ ਹੁੰਦਾ ਸੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਆਪਣਾ ਕੋਵਿਡ ਵੈਕਸੀਨੇਸ਼ਨ ਦਾ ਸਰਟੀਫਿਕੇਟ....
ਪ੍ਰਧਾਨ ਮੰਤਰੀ ਮੋਦੀ ਨੇ ਰੁਜ਼ਗਾਰ ਯੋਜਨਾ ਤਹਿਤ ਰੁਜ਼ਗਾਰ ਮੇਲੇ 'ਚ ਦੇਸ਼ ਦੇ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਪੱਤਰ ਸੌਂਪੇ।
ਨਵੀਂ ਦਿੱਲੀ : 10 ਲੱਖ ਰੁਜ਼ਗਾਰ ਯੋਜਨਾ ਦੇ ਤਹਿਤ ਅੱਜ ਰੁਜ਼ਗਾਰ ਮੇਲੇ ' ਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਮਿਲੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਵਿੱਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਪੇਸ਼ਕਸ਼ ਪੱਤਰ ਸੌਂਪੇ । ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਗੰਭੀਰ ਹੈ । ਰੁਜ਼ਗਾਰ ਮੇਲੇ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਤੋਂ ਦੋਹਰਾ ਫਾਇਦਾ ਹੋਵੇਗਾ ।....