ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ, ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ
ਮੋਰਬੀ (ਗੁਜਰਾਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸੀਐੱਮ ਭੁਪਿੰਦਰ ਪਟੇਲ ਨਾਲ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਪੀਐੱਮ ਮੋਦੀ ਨੇ ਇਥੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਪੁਲ ਟੁੱਟਣ ਕਾਰਨ ਮੱਛੀ ਨਦੀ ਵਿਚ ਡਿੱਗੇ ਲੋਕਾਂ ਨੂੰ ਬਚਾਉਣ ਵਿਚ ਮਦਦ ਕੀਤੀ ਸੀ। ਪ੍ਰਧਾਨ ਮੰਤਰੀ ਮੋਰਬੀ ਸਿਵਲ ਹਸਪਤਾਲ ਪਹੁੰਚੇ ਤੇ ਇਥੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਐੱਸਪੀ ਆਫਿਸ ਪਹੁੰਚੇ। ਇਸ ਤੋਂ ਬਾਅਦ ਉਹ ਉਨ੍ਹਾਂ 26 ਪਰਿਵਾਰਾਂ ਨਾਲ....
ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ 'ਚ ਮਾਈਨਿੰਗ ਕਰਨ ਲਈ ਲੈਣੀ ਪਵੇਗੀ ਮਿਲਟਰੀ ਤੋਂ ਐਨਓਸੀ
ਚੰਡੀਗੜ੍ਹ : ਭਾਰਤੀ ਫੌਜ ਨੇ ਪੰਜਾਬ ਸਰਕਾਰ ਨੂੰ ਭਵਿੱਖ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਕਿਸੇ ਵੀ ਮਾਈਨਿੰਗ ਗਤੀਵਿਧੀਆਂ ਲਈ ਉਸ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਕਿਹਾ ਹੈ। ਫੌਜ ਦੇ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਜਾਂ ਕਿਸੇ ਫੌਜੀ ਸਥਾਪਨਾ ਤੋਂ 500 ਮੀਟਰ ਦੇ ਘੇਰੇ ਵਿੱਚ ਪੰਜਾਬ ਵਿੱਚ ਕਿਤੇ ਵੀ ਮਾਈਨਿੰਗ ਦੀ ਗਤੀਵਿਧੀ ਦੀ ਇਜਾਜ਼ਤ ਸਥਾਨਕ ਮਿਲਟਰੀ ਅਥਾਰਟੀ ਤੋਂ ਐਨਓਸੀ ਪ੍ਰਾਪਤ ਕਰਨ ਤੋਂ ਬਾਅਦ ਹੀ ਦਿੱਤੀ ਜਾਵੇਗੀ।....
ਦਿੱਲੀ ਅਤੇ ਐਨ.ਸੀ.ਆਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ : ਮੁੱਖ ਮੰਤਰੀ ਖੱਟਰ
ਚੰਡੀਗੜ੍ਹ : ਪਰਾਲੀ ਸਾੜਨ ਨਾਲ ਪੈਦਾ ਹੋਏ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਅਤੇ ਐਨ.ਸੀ.ਆਰ ਦੇ ਸ਼ਹਿਰਾਂ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਗੁਆਂਢੀ ਰਾਜ ਦੇ ਮੁਕਾਬਲੇ ਹਰਿਆਣਾ ਵਿੱਚ ਸਿਰਫ਼ 10 ਫ਼ੀਸਦੀ ਪਰਾਲੀ ਸਾੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 2021 ਵਿੱਚ ਹੁਣ ਤੱਕ ਹਰਿਆਣਾ ਵਿੱਚ ਪਰਾਲੀ....
ਵਪਾਰਕ ਗੈਸ ਸਿਲੰਡਰ ਸਸਤੇ, ਜੀਐਸਟੀ ਰਿਟਰਨ ਦੇ ਨਿਯਮਾਂ ਵਿੱਚ ਬਦਲਾਅ
ਨਿਊ ਦਿੱਲੀ : ਅੱਜ 1 ਨਵੰਬਰ ਤੋਂ ਦੇਸ਼ ਭਰ ਵਿੱਚ 3 ਬਦਲਾਅ ਹੋਏ ਹਨ। ਹੁਣ ਵਪਾਰਕ ਗੈਸ ਸਿਲੰਡਰ 115 ਰੁਪਏ ਸਸਤਾ ਹੋਵੇਗਾ। ਜੈੱਟ ਫਿਊਲ ਮਹਿੰਗਾ ਹੋ ਗਿਆ ਹੈ, ਜਿਸ ਨਾਲ ਹਵਾਈ ਕਿਰਾਇਆ ਵਧ ਸਕਦਾ ਹੈ। ਇਸ ਤੋਂ ਇਲਾਵਾ ਜੀ.ਐੱਸ.ਟੀ. ਨਾਲ ਜੁੜੇ ਨਿਯਮਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ। ਅੱਜ ਤੋਂ ਪੈਟਰੋਲ ਦੀ ਕੀਮਤ ਵਿੱਚ 40 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਦੀ ਉਮੀਦ ਸੀ ਪਰ ਤੇਲ ਕੰਪਨੀਆਂ ਨੇ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਵਪਾਰਕ ਗੈਸ ਸਿਲੰਡਰ ਸਸਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ 19....
ਮੁੰਬਈ ਪੁਲਿਸ ਵੱਲੋਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਦਿੱਤੀ ਜਾਵੇਗੀ Y+ ਸਕਿਓਰਿਟੀ
ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹੁਣ ਉਸ ਨੂੰ ਮੁੰਬਈ ਪੁਲਿਸ ਵੱਲੋਂ Y+ ਸਕਿਓਰਿਟੀ ਦਿੱਤੀ ਜਾਵੇਗੀ। ਹਾਲ ਹੀ ‘ਚ ਅਦਾਕਾਰ ਨੂੰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਵਾਲੀ ਚਿੱਠੀ ਮਿਲੀ ਸੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸਲਮਾਨ ਖਾਨ ਤੋਂ ਇਲਾਵਾ ਮਹਾਰਾਸ਼ਟਰ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਲਮਾਨ ਖਾਨ....
ਰਾਹੁਲ ਗਾਂਧੀ ਨੇ ਵਿਰੋਧੀਆਂ ਬੋਲਿਆ ਹਮਲਾ, ਗੁਜਰਾਤ ਵਿਚ ਕਾਂਗਰਸ ਬਣਾਏਗੀ ਸਰਕਾਰ
ਤੇਲੰਗਾਨਾ : ਰਾਹੁਲ ਗਾਂਧੀ ਨੇ ਕਿਹਾ ਕਿ ਗੁਜਰਾਤ ਵਿਚ ਸਰਕਾਰ ਵਿਰੋਧੀ ਮਾਹੌਲ ਹੈ ਤੇ ਕਾਂਗਰਸ ਸਰਕਾਰ ਬਣਾਏਗੀ। ਆਮ ਆਦਮੀ ਪਾਰਟੀ ਦੀ ਸਿਰਫ ਹਵਾ ਹੈ ਜ਼ਮੀਨ ‘ਤੇ ਕੁਝ ਨਹੀਂ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤੇਲੰਗਾਨਾ ਦੇ ਰੰਗਾਰੈਡੀ ਜ਼ਿਲ੍ਹੇ ਦੇ ਕੋਥੁਪਰ ਵਿਚ ਇਕ ਪ੍ਰੈੱਸ ਕਾਨਫਰੰਸ ਵਿਚ ਵਿਰੋਧੀਆਂ ‘ਤੇ ਜੰਮ ਕੇ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਗੁਜਰਾਤ ਦੇ ਮੋਰਬੀ ਵਿਚ ਹੋਏ ਪੁਲ ਹਾਦਸੇ ਨੂੰ ਲੈ ਕੇ ਕੁਝ ਮਿੰਟਾਂ ਦਾ ਮੌਨ ਵੀ ਰੱਖਿਆ। ਰਾਹੁਲ ਨੇ ਕਿਹਾ ਕਿ ਗੁਜਰਾਤ ਵਿਚ ਆਮ ਆਦਮੀ....
ਸਰਕਾਰ ਖਿਲਾਫ ਪੰਜਾਬ ਦੇ ਅਧਿਆਪਕਾਂ ਵੱਲੋਂ ਕੀਤਾ ਗਿਆ ਸ਼ਿਮਲਾ 'ਚ ਰੋਸ ਪ੍ਰਦਰਸ਼ਨ
ਸ਼ਿਮਲਾ : ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਬੇਇਨਸਾਫ਼ੀ ਤੇ ਪੱਖਪਾਤ ਨਾਲ ਸਬੰਧਤ ਮਾਮਲਿਆਂ ਸਬੰਧੀ ਕੋਈ ਠੋਸ ਹੱਲ ਨਾ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਦੀ ਅਗਵਾਈ ਵਿੱਚ ਸੈਂਕੜੇ ਅਧਿਆਪਕਾਂ ਵੱਲੋਂ ਸ਼ਿਮਲਾ ਰਿਜ਼ ਉੱਪਰ 'ਪੋਲ ਖੋਲ' ਧਰਨਾ ਦਿੱਤਾ ਗਿਆ। ਪੁਲਿਸ ਨਾਲ ਟਕਰਾਅ....
ਜਬਰ ਜਨਾਹ ਦੇ ਮਾਮਲਿਆਂ 'ਚ 'ਟੂ-ਫਿੰਗਰ ਟੈਸਟ' 'ਤੇ ਸੁਪਰੀਮ ਕੋਰਟ ਨੇ ਲਗਾਈ ਪਾਬੰਦੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਦੇ ਮਾਮਲਿਆਂ 'ਚ 'ਟੂ-ਫਿੰਗਰ ਟੈਸਟ' 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਦੋਸ਼ੀ ਮੰਨਿਆ ਜਾਵੇਗਾ। ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਜਬਰ ਜਨਾਹ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ‘ਟੂ ਫਿੰਗਰ ਟੈਸਟ’ ਦੀ ਵਰਤੋਂ ਦੀ ਨਿੰਦਾ ਕੀਤੀ ਹੈ। ਜਸਟਿਸ ਚੰਦਰਚੂੜ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਟੈਸਟ ਦਾ ਕੋਈ ਵਿਗਿਆਨਕ ਆਧਾਰ ਨਹੀਂ....
ਸੰਸਦ ਦਾ ਸਰਦ ਰੁੱਤ ਸੈਸ਼ਨ ਹੋਵੇਗਾ ਪੁਰਾਣੀ ਇਮਾਰਤ 'ਚ
ਪੀਟੀਆਈ, ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਪੁਰਾਣੀ ਇਮਾਰਤ ਵਿੱਚ ਹੋ ਸਕਦਾ ਹੈ, ਕਿਉਂਕਿ ਨਵੀਂ ਇਮਾਰਤ ਦਾ ਕੁਝ ਨਿਰਮਾਣ ਕਾਰਜ ਸਮਾਂ ਸੀਮਾ ਤੋਂ ਵੱਧ ਹੋ ਸਕਦਾ ਹੈ। ਸਰਕਾਰ ਨੇ ਸੰਸਦ ਦੀ ਨਵੀਂ ਇਮਾਰਤ ਨੂੰ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਪੂਰਾ ਕਰਨ ਦਾ ਟੀਚਾ ਰੱਖਿਆ ਸੀ ਜੋ ਆਮ ਤੌਰ 'ਤੇ ਨਵੰਬਰ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੁੰਦਾ ਹੈ। ਸੂਤਰਾਂ ਨੇ ਦੱਸਿਆ ਕਿ ਇਮਾਰਤ ਦਾ ਨਿਰਮਾਣ ਬਹੁਤ ਹੀ ਚੁਣੌਤੀਪੂਰਨ ਸਮਾਂ ਸੀਮਾ 'ਤੇ ਕੀਤਾ ਜਾ ਰਿਹਾ ਹੈ। ਉਸਾਰੀ ਦਾ ਕੰਮ ਚੌਵੀ ਘੰਟੇ ਚੱਲ ਰਿਹਾ ਹੈ।....
ਭਲਕੇ ਮੋਰਬੀ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੁਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ।
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨ ਲਈ ਗੁਜਰਾਤ ਦੌਰੇ ‘ਤੇ ਹਨ, ਜੋ ਕੱਲ੍ਹ ਪੂਰਾ ਹੋ ਰਿਹਾ ਹੈ। ਉਹ ਭਲਕੇ ਮੋਰਬੀ ਜਾਣਗੇ ਅਤੇ ਪੁਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣਗੇ। ਪੀਐਮ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕਰਨਗੇ। ਐਤਵਾਰ ਸ਼ਾਮ ਨੂੰ ਵਾਪਰੇ ਇਸ ਦਰਦਨਾਕ ਹਾਦਸੇ ‘ਚ 134 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਮੋਰਬੀ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ....
ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 147ਵੀਂ ਜਯੰਤੀ ਮਨਾਈ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੇ ਕੀਤੀ ਕੀਤੀ ਸ਼ਰਧਾਂਜਲੀ ਭੇਟ
ਗੁਜਰਾਤ : ਆਜ਼ਾਦੀ ਘੁਲਾਟੀਏ ਤੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 147ਵੀਂ ਜਯੰਤੀ ਮਨਾਈ ਜਾ ਰਹੀ ਹੈ। ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਅੱਜ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ । ਸਰਦਾਰ ਪਟੇਲ ਦਾ ਜਨਮ 31 ਅਕਤੂਬਰ 1875 ਵਿੱਚ ਹੋਇਆ ਸੀ। ਉਹ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਪਹਿਲੇ ਗ੍ਰਹਿ ਮੰਤਰੀ ਸੀ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕੀਤਾ । ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਟੇਲ ਚੌਕ ਵਿਖੇ ਸਰਦਾਰ....
ਕਰਨਾਟਕਾ ‘ਚ ਫਾਂਸੀ ਲੱਗਣ ਦੀ ਰਿਹਸਲ ਕਰਦੇ 12 ਸਾਲਾਂ ਬੱਚੇ ਦੀ ਮੌਤ
ਕਰਨਾਟਕਾ : ਚਿਤਰਦੁਰਗਾ ਜ਼ਿਲ੍ਹੇ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਸੱਤਵੀਂ ਜਮਾਤ ਵਿੱਚ ਪੜ੍ਹਦੇ ਇੱਕ 12 ਸਾਲਾਂ ਬੱਚੇ ਦੀ ਸਕੂਲ ਸਮਾਗਮ ‘ਚ ਹਿੱਸਾ ਲੈਣ ਲਈ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਅੰਗਰੇਜਾਂ ਵੱਲੋਂ ਦਿੱਤੀ ਫਾਂਸੀ ਦੀ ਰਿਹਸਲ ਕਰਦੇ ਹੋਏ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਪਤਾ ਲੱਗਾ ਹੈ ਕਿ ਜਦੋਂ ਬੱਚਾ ਫਾਂਸੀ ਲੱਗਣ ਦੀ ਰਿਹਸਲ ਕਰ ਰਿਹਾ ਤਾਂ ਉਹ ਘਰ ਵਿੱਚ ਇੱਕਲਾ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਬੱਚੇ ਦੇ ਮਾਪੇ ਵਾਪਸ ਘਰ ਆਏ ਤਾਂ ਉਨ੍ਹਾਂ ਨੇ ਆਪਣੇ ਪੁੱਤ ਨੂੰ ਪੱਖੇ....
ਚੇਅਰਪਰਸਨ ਸਵਾਤੀ ਮਾਲੀਵਾਲ ਦਾ ਦਾਅਵਾ ਰਾਮ ਰਹੀਮ ਦੇ ਪੈਰੋਕਾਰ ਦੇ ਰਹੇ ਨੇ ਧਮਕੀਆਂ
ਦਿੱਲੀ : ਮਹਿਲਾ ਕਮਿਸ਼ਨ ਦਿੱਲੀ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪੈਰੋਕਾਰ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕੁਝ ਇਤਰਾਜ਼ਯੋਗ ਮੈਸੇਜ ਵੀ ਸ਼ੇਅਰ ਕੀਤੇ ਹਨ, ਜਿਸ ਵਿੱਚ ਮਾਲੀਵਾਲ ਲਈ ਅਪਸ਼ਬਦ ਵੀ ਵਰਤੇ ਗਏ ਹਨ। ਬਦਲੇ ‘ਚ ਸਵਾਤੀ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ। ਸਵਾਤੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੈਰੋਲ ਨਿਯਮਾਂ ‘ਚ ਬਦਲਾਅ ਦੀ....
ਸੀ-295 ਟਰਾਂਸਪੋਰਟ ਏਅਰਕ੍ਰਾਫਟ ਨਿਰਮਾਣ ਸਹੂਲਤ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
ਗੁਜਰਾਤ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਟਰਾਂਸਪੋਰਟ ਏਅਰਕ੍ਰਾਫਟ ਨਿਰਮਾਣ ਸਹੂਲਤ ਦਾ ਨੀਂਹ ਪੱਥਰ ਰੱਖਣਗੇ। ਰੱਖਿਆ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਲਈ ਸੀ-295 ਟਰਾਂਸਪੋਰਟ ਜਹਾਜ਼ ਦਾ ਨਿਰਮਾਣ ਟਾਟਾ-ਏਅਰਬਸ ਦੁਆਰਾ ਕੀਤਾ ਜਾਵੇਗਾ। ਰੱਖਿਆ ਸਕੱਤਰ ਅਰਮਾਨ ਗਿਰਿਧਰ ਦੇ ਅਨੁਸਾਰ, 40 ਜਹਾਜ਼ਾਂ ਦੇ ਨਿਰਮਾਣ ਤੋਂ ਇਲਾਵਾ, ਵਡੋਦਰਾ ਵਿੱਚ ਸੁਵਿਧਾ ਹਵਾਈ ਸੈਨਾ ਦੀਆਂ ਜ਼ਰੂਰਤਾਂ ਅਤੇ ਨਿਰਯਾਤ ਲਈ ਵਾਧੂ ਜਹਾਜ਼ਾਂ ਦਾ ਨਿਰਮਾਣ ਕਰੇਗੀ।....
ਚੋਣਾਂ ਤੋਂ ਪਹਿਲਾਂ ਗੁਜਰਾਤ ਤਿੰਨ ਦੌਰੇ 'ਤੇ ਪੁੱਜੇ ਪ੍ਰਧਾਨ ਮੰਤਰੀ ਮੋਦੀ, ਕਈ ਸਮਾਗਮਾਂ 'ਚ ਲੈਣਗੇ ਹਿੱਸਾ
ਗੁਜਰਾਤ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਮਹੱਤਵਪੂਰਨ ਦੌਰਾ ਕਰਨ ਜਾ ਰਹੇ ਹਨ। ਉਹ ਆਪਣੇ ਤਿੰਨ ਦਿਨਾਂ ਦੌਰੇ ਦੇ ਤਹਿਤ ਗੁਜਰਾਤ ਪਹੁੰਚਣਗੇ। ਐਤਵਾਰ ਨੂੰ ਹੀ ਪੀਐਮ ਮੋਦੀ ਵਡੋਦਰਾ ਵਿੱਚ ਦੇਸ਼ ਦੇ ਪਹਿਲੇ ਟਰਾਂਸਪੋਰਟ ਏਅਰਕ੍ਰਾਫਟ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਪਲਾਂਟ ਵਿੱਚ ਸੀ-295 ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ ਦਾ ਨਿਰਮਾਣ ਸ਼ੁਰੂ ਹੋਵੇਗਾ। ਇਹ ਮੀਡੀਅਮ ਲਿਫਟ ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ ਹੋਵੇਗਾ। ਸਪੇਨ ਦੀ ਏਅਰਬੱਸ ਡਿਫੈਂਸ ਕੰਪਨੀ ਅਤੇ ਟਾਟਾ....