ਬਾਗਪਤ : ਸਾਧਵੀ ਬਲਾਤਕਾਰ ਮਾਮਲੇ ਅਤੇ ਦੋ ਕਤਲਾਂ ਦੇ ਦੋਸ਼ਾਂ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਸੰਚਾਲਕ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਪੂਰੇ ਦੋ ਘੰਟੇ ਸਤਿਸੰਗ ਕੀਤਾ। ਹਾਲਾਂਕਿ ਇਹ ਸਤਿਸੰਗ ਆਨਲਾਈਨ ਸੀ। ਖਾਸ ਗੱਲ ਇਹ ਹੈ ਕਿ ਇਸ ਸਤਿਸੰਗ 'ਚ ਹਰਿਆਣਾ ਪੰਚਾਇਤ ਚੋਣ ਦੇ ਉਮੀਦਵਾਰਾਂ ਦਾ ਇਕੱਠ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਸਤਿਸੰਗ ਦੇ ਸਾਰੇ ਪ੍ਰਬੰਧ ਭਾਜਪਾ ਆਗੂਆਂ ਨੇ ਕੀਤੇ ਸਨ। ਇਸ....
ਰਾਸ਼ਟਰੀ

ਨਵੀਂ ਦਿੱਲੀ (ਏਐੱਨਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (NMHC) ਪ੍ਰੋਜੈਕਟ ਦੀ ਸਮੀਖਿਆ ਕੀਤੀ। ਪੀਐਮ ਮੋਦੀ ਨੇ ਵਿਰਾਸਤ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਇਸ ਨੂੰ ਅਗਲੀ ਪੀੜ੍ਹੀ ਲਈ ਸੰਭਾਲਣਾ ਚਾਹੀਦਾ ਹੈ, ਪਰ ਪਹਿਲਾਂ ਅਜਿਹਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਤਕਨਾਲੋਜੀ ਦਾ ਯੁੱਗ ਬਹੁਤ ਅੱਗੇ ਵਧ ਗਿਆ ਹੈ। ਪੀਐਮ ਮੋਦੀ ਨੇ ਕਿਹਾ, 'ਮੈਂ ਟੈਕਨਾਲੋਜੀ ਦੇ ਜ਼ਰੀਏ....

ਗਾਂਧੀਨਗਰ (ਏਐੱਨਆਈ) : ਡਿਫੈਂਸ ਐਕਸਪੋ 2022 ਮੰਗਲਵਾਰ ਤੋਂ ਗੁਜਰਾਤ ਦੇ ਗਾਂਧੀਨਗਰ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਸਮੇਤ ਸਾਰੇ ਖੇਤਰਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਫਰੀਕੀ ਦੇਸ਼ਾਂ ਦਾ ਸਮਰਥਨ ਕਰਨ ਦੀ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਭਾਰਤ ਆਪਸੀ ਹਿੱਤਾਂ ਦੇ ਖੇਤਰਾਂ ਵਿੱਚ ਅਫਰੀਕੀ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਅਫ਼ਰੀਕੀ ਮਹਾਂਦੀਪ ਦੇ ਨਾਲ ਭਾਰਤ ਦੀ ਰੱਖਿਆ ਅਤੇ....

ਮੂ-ਕਸ਼ਮੀਰ : ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਬਾਹਰੋਂ ਕੰਮ ਕਰਨ ਆਏ ਮਜ਼ਦੂਰਾਂ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਸ਼ੋਪੀਆਂ ਦੇ ਹਰਮੇਨ ‘ਚ ਅੱਤਵਾਦੀਆਂ ਨੇ ਮਜ਼ਦੂਰਾਂ ‘ਤੇ ਗ੍ਰੇਨੇਡ ਹਮਲਾ ਕੀਤਾ। ਜਾਣਕਾਰੀ ਮੁਤਾਬਕ ਹਮਲੇ ‘ਚ 2 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਮਜ਼ਦੂਰਾਂ ਦੀ ਪਛਾਣ ਮਨੀਸ਼ ਕੁਮਾਰ (40) ਪੁੱਤਰ ਰਾਮ ਅਵਤਾਰ ਅਤੇ ਰਾਮ ਸਾਗਰ (50) ਪੁੱਤਰ ਗੱਜਾ ਵਜੋਂ ਹੋਈ ਹੈ। ਦੋਵੇਂ ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਦੇ ਦਾਨਾਪੁਰਵਾ ਪਿੰਡ ਦੇ ਰਹਿਣ ਵਾਲੇ ਸਨ। 2 ਮਹੀਨੇ ਪਹਿਲਾਂ ਕੰਮ ਕਰਨ....

ਉੱਤਰਾਖੰਡ : ਕੇਦਾਰਨਾਥ ‘ਚ ਹੈਲੀਕਾਪਟਰ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਹਾਦਸਾ ਕੇਦਾਰਨਾਥ ਮੰਦਰ ਤੋਂ ਕਰੀਬ ਦੋ ਕਿਲੋਮੀਟਰ ਦੂਰ ਗਰੁਣ ਚੱਟੀ ‘ਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਆਇਰਨ ਕੰਪਨੀ ਦਾ ਸੀ। ਇਸ ਹਾਦਸੇ ‘ਚ ਕਈ ਮੌਤਾਂ ਹੋਣ ਦੀ ਖਬਰ ਆ ਰਹੀ ਹੈ। ਇਹ ਪਾਠਾ ਇਲਾਕੇ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਸੀ। ਹਾਲਾਂਕਿ ਇਸ ਸਬੰਧ ‘ਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ‘ਤੇ ਤੁਰੰਤ ਪੁਲਿਸ....

ਪਠਾਨਕੋਟ : ਸੰਗਰੂਰ ਤੋਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਬੀਤੀ ਰਾਤ ਤੋਂ ਪਠਾਨਕੋਟ ਦੇ ਲਖਨਪੁਰ ਬਾਰਡਰ ‘ਤੇ ਧਰਨਾ ਲਾਈ ਬੈਠੇ ਹਨ, ਦਰਅਸਲ, ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਜੰਮੂ-ਕਸ਼ਮੀਰ ਲਈ ਰਵਾਨਾ ਹੋਏ ਸਨ ਪਰ ਭਾਰਤ ਸਰਕਾਰ ਦੇ ਹੁਕਮਾਂ ‘ਤੇ ਜੰਮੂ-ਕਸ਼ਮੀਰ ਪੁਲਿਸ ਨੇ ਬਿਨਾਂ ਕੋਈ ਕਾਰਨ ਦੱਸੇ ਉਨ੍ਹਾਂ ਨੂੰ ਰੋਕ ਲਿਆ, ਜਿਸ ਕਾਰਨ ਉਨ੍ਹਾਂ ਨੂੰ ਲਖਨਪੁਰ ਬਾਰਡਰ ‘ਤੇ ਧਰਨਾ ਲਾਉਣਾ ਪਿਆ। ਸਿਮਰਨਜੀਤ ਮਾਨ ਨੇ ਕਿਹਾ ਕਿ ਕਸ਼ਮੀਰ ਜਾਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਮੈਂ ਆਪਣੀ ਜਥੇਬੰਦੀ ਦੇ....

ਨਵੀਂ ਦਿੱਲੀ (ਏਐਨਆਈ) : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਰੀਆਂ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਦਾਲ (ਮਸੂਰ) ਲਈ ਪ੍ਰਵਾਨਿਤ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਭ ਤੋਂ ਵੱਧ ਵਾਧਾ 500 ਰੁਪਏ ਪ੍ਰਤੀ ਕੁਇੰਟਲ, ਕਣਕ 110 ਰੁਪਏ ਪ੍ਰਤੀ ਕੁਇੰਟਲ, ਜੌਂ ਦੀ ਕੀਮਤ 100 ਰੁਪਏ ਪ੍ਰਤੀ ਕੁਇੰਟਲ, ਛੋਲੇ 105 ਰੁਪਏ ਪ੍ਰਤੀ ਕੁਇੰਟਲ, ਰੇਪਸੀਡ ਅਤੇ....

ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ 1990 ਬੈਚ ਦੇ ਏਜੀਐਮਸੂਟੀ ਕੇਡਰ ਦੇ ਅਫਸਰ ਜਤਿੰਦਰ ਨਰਾਇਣ ਨੂੰ ਸਮੂਹਿਕ ਜਬਰ ਜਨਾਹ ਦੇ ਦੋਸ਼ ਲੱਗਣ ਤੋਂ ਬਾਅਦ ਸਸਪੈਂਡ ਕਰ ਦਿੱਤਾ ਹੈ। ਜਤਿੰਦਰ ਨਰਾਇਣ ਅੰਡੇਮਾਨ ਤੇ ਨਿਕੋਬਾਰ ਆਇਲੈਂਡ ਦੇ ਚੀਫ ਸੈਕਟਰੀ ਸਨ। ਗ੍ਰਹਿ ਮੰਤਰਾਲੇ ਵਿਚ ਜਆਇੰਟ ਸੈਕਟਰੀ ਯੂ ਟੀ ਡਵੀਜ਼ਨ ਆਸ਼ੂਤੋਸ਼ ਅਗਨੀਹੋਤਰੀ ਨੇ ਦੱਸਿਆ ਕਿ ਇਹ ਕਾਰਵਾਈ ਗ੍ਰਹਿ ਮੰਤਰਾਲੇ ਨੇ 16 ਅਕਤੂਬਰ ਨੂੰ ਜਬਰ ਜਨਾਹ ਮਾਮਲੇ ਵਿਚ ਅੰਡੇਮਾਨ ਤੇ ਨਿਕੋਬਾਰ ਪੁਲਿਸ ਤੋਂ ਮਿਲੀ ਰਿਪੋਰਟ ਦੇ ਆਧਾਰ ’ਤੇ ਕੀਤੀ ਹੈ। ਮਹਿਲਾ....

ਦਿੱਲੀ : ਰਾਜਧਾਨੀ ਦਿੱਲੀ ਵਿੱਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸੀਬੀਆਈ ਦਫ਼ਤਰ ਵਿੱਚ ਪੇਸ਼ੀ ਹੋਈ, ਜਿੱਥੇ ਉਨ੍ਹਾਂ ਤੋਂ ਕਰੀਬ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਨੇ ਸੰਜੈ ਸਿੰਘ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।

ਨਵੀਂ ਦਿੱਲੀ : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਲਈ ਸ੍ਰੀ ਕੇਜਰੀਵਾਲ ਨੂੰ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਕੇਜਰੀਵਾਲ ਸ੍ਰੀ....

ਚੰਡੀਗੜ੍ਹ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਨੇ ਟੈਕਨਾਲੋਜੀ ਐਂਡ ਇਨੋਵੇਸ਼ਨ ਸਪੋਰਟ ਸੈਂਟਰ (ਟੀ.ਆਈ.ਐਸ.ਸੀ.) ਦੀ ਸ਼੍ਰੇਣੀ ਵਿੱਚ ਸਾਲ 2021 ਅਤੇ 2022 ਲਈ ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ ਹਾਸਲ ਕੀਤਾ। ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਕੰਟਰੋਲਰ ਜਨਰਲ ਆਫ਼ ਪੇਟੈਂਟ ਡਿਜ਼ਾਈਨ ਐਂਡ ਟ੍ਰੇਡਮਾਰਕ ਦੇ ਦਫ਼ਤਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਪੁਰਸਕਾਰ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ....

ਨਵੀਂ ਦਿੱਲੀ : ਦੇਸ਼ `ਚ ਸਥਿਤ ਅਮਰੀਕੀ ਸਫ਼ਾਰਤਖਾਨੇ ਦਾ ਇਕ ਵਫਦ ਅੱਜ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਵਫਦ ਵਿਚ ਮਿਸ਼ੇਲ ਬਰਨਿਅਰ ਟੋਥ ਸਪੈਸ਼ਲ ਐਡਵਾਈਜ਼ਰ ਟੂ ਚਿਲਡ੍ਰਨ ਇਸ਼ੂਜ਼, ਐਬੋਨੀ ਜੈਕਸਨ ਬ੍ਰਾਂਚ ਚੀਫ, ਡੋਨ ਹੈਫਲਿਨ ਮਿਨਿਸਟਰ ਕੌਂਸਲਰ ਫਾਰ ਕੌਂਸਲਰ ਅਫੇਅਰਜ਼ ਬ੍ਰੈਂਨਡੈਨ ਮੁਲਾਰਕੀ, ਜੇਅਰਡ ਹੈਸ ਅਟਾਰਨੀ ਐਡਵਾਈਜ਼ਰ ਅਤੇ ਵਿਨਸੈਂਟ ਕਿਉਂਗ ਕ੍ਰਿਸਟੀਨਾ ਲਿਓਨ ਵਾਈਸ ਕੌਂਸਲ ਦੇ ਨਾਲ ਹੋਰ ਪਤਵੰਤੇ ਸ਼ਾਮਲ ਸਨ।ਇਸ ਵਫਦ ਨੇ ਗੁਰੂਘਰ ਮੱਥਾ ਟੇਕਿਆ ਤੇ ਗੁਰਬਾਣੀ....

ਗੁਜਰਾਤ : ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੱਲ ਰਹੀ ਲਹਿਰ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ਉਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ। ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਲੋਕਾਂ ਦੇ ਮੁਖਾਤਬ ਹੁੰਦੇ ਹੋਏ ਭਗਵੰਤ ਮਾਨ ਨੇ ਕਿਹਾ, “ਭਾਰਤੀ ਜਨਤਾ ਪਾਰਟੀ 27 ਸਾਲਾਂ ਤੋਂ ਗੁਜਰਾਤ....

ਜੇਐੱਨਐੱਨ, ਨਵੀਂ ਦਿੱਲੀ : ਹਰ ਖੇਤਰ ਵਿੱਚ ਡਿਜੀਟਲ ਦੇ ਲਗਾਤਾਰ ਵੱਧ ਰਹੇ ਪ੍ਰਸਾਰ ਦੇ ਨਾਲ ਆਨਲਾਈਨ ਧੋਖਾਧੜੀ ਦੇ ਮਾਮਲੇ ਵੀ ਵੱਧ ਰਹੇ ਹਨ। ਨੌਕਰੀਆਂ ਦੀ ਮੰਗ ਨੂੰ ਦੇਖਦਿਆਂ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਜਾਅਲੀ ਆਫਰ ਦੇ ਕੇ ਪੈਸੇ ਕਮਾਉਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਬੇਰੁਜ਼ਗਾਰਾਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਲਾਹ ਦੇ ਤਹਿਤ, ਮੰਤਰਾਲੇ ਨੇ ਨੌਜਵਾਨਾਂ ਨੂੰ ਸੁਚੇਤ ਕਰਨ....

ਜੇਐੱਨਐੱਨ, ਨਵੀਂ ਦਿੱਲੀ : ਸੋਮਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ 'ਚ 16,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਸ ਸਕੀਮ ਤਹਿਤ ਕਿਸਾਨਾਂ ਦੇ ਖਾਤੇ ਵਿੱਚ ਇਕ ਸਾਲ ਵਿੱਚ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਾਰਤੀ ਖੇਤੀ ਖੋਜ ਸੰਸਥਾਨ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ....