ਨਵੀਂ ਦਿੱਲੀ : ਪੰਥਕ ਤੇ ਪੰਜਾਬ ਦੀ ਰਾਜਨੀਤੀ ਵਿਚ ਵਾਪਰੇ ਅਹਿਮ ਧਾਰਮਿਕ ਤੇ ਰਾਜਨੀਤਕ ਘਟਨਾਕ੍ਰਮ ਵਿਚ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ। ਇਸ ਘਟਨਾਕ੍ਰਮ ਨੂੰ ਸਿੱਖ ਤੇ ਪੰਜਾਬ ਦੀ ਰਜਨੀਤੀ ਵਿਚ ਅਹਿਮ ਮੋੜ ਤੇ ਧਾਰਮਿਕ ਤੇ ਸਿਆਸੀ ਤੌਰ ’ਤੇ ਖੇਡ ਬਦਲਣ ਵਾਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਰਮਜੀਤ ਸਿੰਘ ਸਰਨਾ ਨੂੰ ਪਾਰਟੀ ਦੀ ਇਕਾਈ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ....
ਰਾਸ਼ਟਰੀ

ਚੰਡੀਗੜ੍ਹ : ਭਾਰਤੀ ਹਵਾਈ ਸੈਨਾ ਅੱਜ 90 ਸਾਲ ਦੀ ਗਈ ਹੈ। ਇਸ ਖਾਸ ਮੌਕੇ 'ਤੇ ਦੇਸ਼ ਵਾਸੀ ਬਹਾਦਰ ਜਵਾਨਾਂ ਨੂੰ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਆਯੋਜਿਤ 'ਏਅਰ ਸ਼ੋਅ ਸ਼ੁਰੂ ਹੋ ਗਿਆ ਹੈ। ਭਾਰਤੀ ਹਵਾਈ ਸੈਨਾ ਅਸਮਾਨ ਵਿੱਚ ਆਪਣੀ ਤਾਕਤ ਦਿਖਾ ਰਹੀ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਚੰਡੀਗੜ੍ਹ ਤੋਂ ਭਾਜਪਾ ਸੰਸਦ ਕਿਰਨ ਖੇਰ ਵੀ ਮੌਜੂਦ....

ਮਹਾਰਾਸ਼ਟਰ : ਨਾਸਿਕ ਤੋਂ ਇੱਕ ਭਿਆਨਕ ਹਾਦਸੇ ਦੀ ਖ਼ਬਰ ਹੈ, ਬੀਤੀ ਰਾਤ ਇਕ ਬੱਸ ਅਤੇ ਕੰਟੇਨਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ 'ਚ ਗਿਆਰਾਂ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜਾਣਕਾਰੀ ਅਨੁਸਾਰ ਇੱਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਸੀ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿੱਚ....

ਅੰਮ੍ਰਿਤਸ਼ਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਤ ਸੂਰਤ ਹਾਕੀ ਟੀਮ ਨੇ ਦੇਸ਼ ਦੀਆਂ 32 ਟੀਮਾਂ ਨੂੰ ਹਰਾ ਕੇ ਮਹਾਰਾਸ਼ਟਰ ਵਿਖੇ ਹੋਈ ਆਲ ਇੰਡੀਆ ਚੈਂਪੀਅਨਸ਼ਿਪ ਦੇ ਕਬਜਾ ਕਰ ਲਿਆ ਹੈ। ਇਸ ਜਿੱਤ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਸਕੱਤਰ ਡਾ. ਤਜਿੰਦਰ ਸਿੰਘ ਪੱਡਾ ਅਤੇ ਅਡਵਾਈਜ਼ਰ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਰਤ ਦੇ ਪ੍ਰਸਿੱਧ ਸ਼ਹਿਰ ਪੂਣਾ (ਮਹਾਰਾਸ਼ਟਰ) ਵਿਖੇ ਐਸ.ਐਨ.ਬੀ.ਪੀ. ਹਾਕੀ ਆਲ ਇੰਡੀਆ ਚੈਂਪੀਅਨਸ਼ਿਪ ਵਿੱਚ ਸਮੁੱਚੇ ਭਾਰਤ ਤੋਂ 32 ਨਾਮਵਰ ਹਾਕੀ ਟੀਮਾਂ ਨੇ ਸ਼ਿਰਕਤ ਕੀਤੀ, ਜਿਸ ਦੌਰਾਨ....

ਨਵੀਂ ਦਿੱਲੀ, ਏਐਨਆਈ : ਇਕ ਸੀਟ ਤੋਂ ਸਿਰਫ਼ ਇਕ ਵਿਅਕਤੀ ਚੋਣ ਲੜ ਸਕੇਗਾ। ਮੁੱਖ ਚੋਣ ਕਮਿਸ਼ਨਰ (CEC) ਰਾਜੀਵ ਕੁਮਾਰ ਨੇ ਇਹ ਪ੍ਰਸਤਾਵ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਦਿੱਤਾ ਹੈ। ਮੌਜੂਦਾ ਸਮੇਂ ਇਕ ਵਿਅਕਤੀ ਦੋ ਵੱਖ-ਵੱਖ ਸੀਟਾਂ ਜਾਂ ਹਲਕਿਆਂ ਤੋਂ ਚੋਣ ਲੜ ਸਕਦਾ ਹੈ। ਰਿਪ੍ਰੇਜੈਂਟੇਸ਼ਨ ਆਫ ਦਿ ਪੀਪਲ ਐਕਟ 1951 ਦੀ ਧਾਰਾ 33 'ਚ ਇਹ ਵਿਵਸਥਾ ਹੈ ਕਿ ਇਕ ਵਿਅਕਤੀ ਇਕ ਤੋਂ ਜ਼ਿਆਦਾ ਥਾਵਾਂ ਤੋਂ ਚੋਣ ਲੜ ਸਕਦਾ ਹੈ। ਇਸੇ ਐਕਟ ਦੇ ਸੈਕਸ਼ਨ 70 'ਚ ਕਿਹਾ ਗਿਆ ਹੈ ਕਿ ਉਹ ਇਕ ਵਾਰ 'ਚ ਸਿਰਫ਼ ਇੱਕੋ ਸੀਟ ਦੀ....

ਜੇਐੱਨਐੱਨ, ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਭਾਜਪਾ 'ਤੇ ਦੇਸ਼ 'ਚ ਨਫ਼ਰਤ ਫ਼ੈਲਾਉਣ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਨਫ਼ਰਤ ਫੈਲਾਈ ਜਾ ਰਹੀ ਹੈ। ਸਾਡੀ ਪਾਰਟੀ ਸੰਵਿਧਾਨ 'ਤੇ ਭਰੋਸਾ ਕਰਦੀ ਹੈ। ਜੋ ਵੀ ਦੇਸ਼ ਵਿੱਚ ਨਫ਼ਰਤ ਫੈਲਾਉਂਦਾ ਹੈ, ਅਸੀਂ ਉਸ ਖ਼ਿਲਾਫ਼ ਲੜਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਨਫ਼ਰਤ ਫੈਲਾ ਰਹੀ ਹੈ। ਅਸੀਂ ਹਰ....

ਚੰਡੀਗੜ੍ਹ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਨਮਾਨ ’ਚ ਰਾਜ ਭਵਨ ਵਿਖੇ ਰੱਖੇ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ਼ੈਰ-ਹਾਜ਼ਰ ਰਹਿਣ ਨਾਲ ਸਰਕਾਰ ਤੇ ਰਾਜ ਭਵਨ ’ਚ ਸਿਆਸਤ ਮੁੜ ਗਰਮਾ ਗਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਖ਼ੁਦ ਮੁੱਖ ਮੰਤਰੀ ਨੂੰ ਸੱਦਾ ਭੇਜਿਆ ਤੇ ਉਨ੍ਹਾਂ ਨਾਲ ਫੋਨ ’ਤੇ ਗੱਲ ਵੀ ਕੀਤੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਸੱਦਾ ਸਵੀਕਾਰ ਕੀਤਾ ਤੇ ਆਉਣ ਲਈ....

ਨਵੀਂ ਦਿੱਲੀ : ਦਿੱਲੀ ਦੀ ਸਿੱਖ ਸਿਆਸਤ ਵਿਚ ਸਰਨਾ ਭਰਾਵਾਂ ਤੇ ਬਾਦਲਾਂ ਦਾ ਏਕਾ ਹੋਣ ਦਾ ਸੁਨੇਹਾ ਦੇਣ ਦੀ ਤਿਆਰੀ ਹੋ ਰਹੀ ਹੈ। ਜਾਣਕਾਰੀ ਦੇ ਮੁਤਾਬਕ 9 ਅਕਤੂਬਰ ਦੀ ਦੁਪਹਿਰ ਬਾਅਦ 3.00 ਵਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿਚ ਸਥਿਤ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਰਿਹਾਇਸ਼ ’ਤੇ ਪਹੁੰਚਣਗੇ ਜਿਥੇ ਇਹ ਪੰਥਕ ਏਕਤਾ ਦਾ ਸੁਨੇਹਾ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ....

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਮਲ ਭਾਵੇਂ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਹੂੰਝੇਗਾ, ਜਿਸ ਨਾਲ ਸੂਬੇ ਵਿੱਚੋਂ ‘ਕਮਲ ਦੇ ਸਫਾਏ’ ਦਾ ਰਾਹ ਪੱਧਰਾ ਹੋ ਜਾਵੇਗਾ। ਇੱਥੇ ਇੱਕ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ ਕਿ 27 ਸਾਲਾਂ ਬਾਅਦ ਇੱਕ ਅਜਿਹਾ ਦ੍ਰਿਸ਼ ਉਭਰਿਆ ਹੈ, ਜਿੱਥੇ ਝਾੜੂ (ਆਮ ਆਦਮੀ ਪਾਰਟੀ) ਸੂਬੇ ਵਿੱਚੋਂ ਕਮਲ (ਭਾਜਪਾ) ਨੂੰ....

ਸਿੱਕਮ : ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਸਿੱਕਮ ਦੀ ਰਾਜਧਾਨੀ ਗੰਗਟੋਕ ਵਿੱਚ ਹਨ। ਸ਼ਾਹ ਦਾ ਇਹ ਤਿੰਨ ਦਿਨਾਂ ਦਾ ਦੌਰਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਪੂਰਬੀ ਤੇ ਉੱਤਰ-ਪੂਰਬੀ ਜ਼ੋਨ ਡੇਅਰੀ ਸਹਿਕਾਰੀ ਸੰਮੇਲਨ 2022 ਦਾ ਉਦਘਾਟਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਲਗਭਗ 70 ਫੀਸਦੀ ਦੁੱਧ ਅਸੰਗਠਿਤ ਤੌਰ 'ਤੇ ਬਾਜ਼ਾਰ 'ਚ ਜਾਂਦਾ ਹੈ। ਜਦੋਂ ਇਹ ਅਸੰਗਠਿਤ ਤੌਰ 'ਤੇ ਮੰਡੀ ਵਿੱਚ ਜਾਂਦਾ ਹੈ ਤਾਂ ਕਿਸਾਨਾਂ ਨੂੰ ਇਸ ਦਾ ਸਹੀ ਮੁੱਲ ਨਹੀਂ ਮਿਲਦਾ। ਸਾਡੇ....

ਨੋਇਡਾ : ਸਥਾਨਕ ਸੈਕਟਰ 3 'ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਦੁਪਹਿਰ ਕਰੀਬ 3.30 ਵਜੇ ਲੱਗੀ। ਅੱਗ ਇੰਨੀ ਭਿਆਨਕ ਹੈ ਕਿ ਇਸ ਦਾ ਧੂੰਆਂ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਹੈ। ਅੱਗ ਲੱਗਦਿਆਂ ਹੀ ਫੈਕਟਰੀ ਅੰਦਰ ਹਫੜਾ-ਦਫੜੀ ਮੱਚ ਗਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ 'ਚ ਕੋਈ ਫਸਿਆ ਹੈ ਜਾਂ ਨਹੀਂ। ਅੱਗ ਲੱਗਣ ਦੀ ਇਹ ਘਟਨਾ ਸੈਕਟਰ-3 ਅਤੇ ਸੈਕਟਰ-2 ਦੇ ਫਾਇਰ ਸਟੇਸ਼ਨ ਦੇ ਵਿਚਕਾਰ ਟੀ ਸੀਰੀਜ਼ ਚੌਰਾਹੇ ਵਿਚਕਾਰ ਵਾਪਰੀ। ਖ਼ਬਰ ਲਿਖੇ ਜਾਣ....

ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੀਰਵਾਰ ਨੂੰ ਕਰਨਾਟਕ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਇੱਕ ਪੈਦਲ ਯਾਤਰਾ ਵੀ ਕੀਤੀ। ਪੈਦਲ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਕਦੇ ਮਾਂ ਦੇ ਮੋਢੇ 'ਤੇ ਹੱਥ ਰੱਖਦਿਆਂ ਦੇਖਿਆ ਗਿਆ ਅਤੇ ਕਦੇ ਮਾਂ ਦੀ ਜੁੱਤੀ ਦੇ ਫੀਤੇ ਖੁੱਲ੍ਹਣ ਤੋਂ ਬਾਅਦ ਉਹ ਬੰਨ੍ਹਦੇ ਨਜ਼ਰ ਆਏ। ਸੋਨੀਆ ਗਾਂਧੀ ਦੀ ਜੁੱਤੀ ਦੇ ਫੀਤਾ ਬੰਨ੍ਹਦੀ ਫੋਟੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕ ਰਾਹੁਲ ਗਾਂਧੀ....

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ 'ਤੇ ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਲਈ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਸਬੰਧ ਚਾਰੇ ਦੀ ਕਮੀ ਨਾਲ ਹੈ। ਟਵੀਟਾਂ ਦੀ ਇੱਕ ਲੜੀ ਵਿੱਚ ਉਨ੍ਹਾਂ ਭਵਿੱਖਬਾਣੀ ਕੀਤੀ ਕਿ ਦੁੱਧ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੇਂਦਰ ਨੂੰ ਦੋ ਸਾਲ ਤੋਂ ਚਾਰੇ ਦੀ ਕਮੀ ਬਾਰੇ....

ਮੁੰਬਈ (ਨਈ ਦੁਨੀਆ): NCB ਅਤੇ ਭਾਰਤੀ ਜਲ ਸੈਨਾ ਨੇ ਕੋਚੀ ਤੱਟ 'ਤੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇਸ ਦੌਰਾਨ ਇੱਕ ਈਰਾਨੀ ਕਿਸ਼ਤੀ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਇਸ ਆਪ੍ਰੇਸ਼ਨ 'ਚ ਵੋਟਾਂ 'ਤੇ ਸਵਾਰ ਲੋਕਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਇੱਕ ਬਿਆਨ ਜਾਰੀ ਕਰਦੇ ਹੋਏ, NCB ਨੇ ਕਿਹਾ ਕਿ ਭਾਰਤੀ ਜਲ ਸੈਨਾ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਦੁਆਰਾ, ਕੋਚੀ ਤੱਟ ਤੋਂ ਇੱਕ ਈਰਾਨੀ ਕਿਸ਼ਤੀ ਤੋਂ 200 ਕਿਲੋਗ੍ਰਾਮ ਸ਼ੱਕੀ ਹੈਰੋਇਨ ਜ਼ਬਤ ਕੀਤੀ ਗਈ ਹੈ। NCB....

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਨਾਲ ਵਿਧਾਨ ਸਭਾ ਚੋਣਾਂ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸੀਮਾਬੰਦੀ ਪੂਰੀ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸੂਬੇ 'ਚ ਚੋਣਾਂ ਦੇ ਮਾਮਲੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੋਧੀ ਹੋਈ ਵੋਟਰ ਸੂਚੀ ਦੇ ਪ੍ਰਕਾਸ਼ਨ ਦੀ ਕਵਾਇਦ ਪੂਰੀ ਹੋਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਵਿਧਾਨ ਸਭਾ....