ਰਾਸ਼ਟਰੀ

ਦਿੱਲੀ-ਜੈਪੁਰ ਹਾਈਵੇ 'ਤੇ ਵਾਪਰੇ ਦਰਦਨਾਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 
ਗੁਰੂਗ੍ਰਾਮ, 11 ਨਵੰਬਰ : ਗੁਰੂਗ੍ਰਾਮ ਨੇੜੇ ਦਿੱਲੀ-ਜੈਪੁਰ ਹਾਈਵੇ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਜਿੱਥੇ ਇੱਕ ਟੈਂਕਰ ਨੇ ਇੱਕ ਕਾਰ ਅਤੇ ਇੱਕ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਅੰਦਰ ਬੈਠੇ ਤਿੰਨ ਵਿਅਕਤੀ ਜ਼ਿੰਦਾ ਸੜ ਗਏ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ ਪਿਕਅੱਪ ਵੈਨ ਦੇ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ। ਇਹ....
ਮੁੰਬਈ ‘ਚ ਵਾਪਰੇ ਹਾਦਸੇ ‘ਚ 3 ਲੋਕਾਂ ਦੀ ਮੌਤ, ਦੋ ਦੀ ਹਾਲਤ ਨਾਜ਼ੁਕ
ਬਾਂਦਰਾ, 10 ਨਵੰਬਰ : ਮੁੰਬਈ ਦੇ ਬਾਂਦਰਾ- ਵਰਲੀ ਸੀ ਲਿੰਕ ਤੇ ਵਾਪਰੇ ਇੱਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਹਾਦਸੇ ਦੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਜਖ਼ਮੀਆਂ ਨੂੰ ਐਬੂਲੈਂਸਾਂ ਰਾਹੀਂ ਹਸਪਤਾਲਾਂ ‘ਚ ਪਹੁੰਚਾਇਆ ਗਿਆ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਕ ਇਨੋਵਾ ਕਾਰ ਜੋ ਵਰਲੀ ਤੋਂ ਬਾਂਦਰਾ ਨੂੰ ਬਹੁਤ ਤੇਜ ਰਫਤਾਰ ਨਾਲ ਆ ਰਹੀ ਸੀ, ਨੇ ਬਾਂਦਰਾ ਵਾਲੀ ਸਾਇਡ ਤੇ ਟੋਲ ਪਲਾਜਾ ਤੇ ਖੜ੍ਹੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ....
ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਤੇਜ਼ ਰਫਤਾਰ ਟਰੱਕ ਨੇ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ, 27 ਜ਼ਖਮੀ 
ਗੋਰਖਪੁਰ, 10 ਨਵੰਬਰ : ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਜਗਦੀਸ਼ਪੁਰ ਕੋਲ ਬੀਤੀ ਰਾਤ ਬੱਸ ਵਿਚ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿਚ 6 ਯਾਤਰੀਆਂ ਦੀ ਮੌਕੇ ‘ਤੇ ਮੌਤ ਹੋ ਗਈ, 27 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਤੇ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਹੈ। ਕੁਝ ਦੀ ਹਾਲਤ ਬਹੁਤ ਗੰਭੀਰ ਹੈ। ਹਾਦਸੇ ਦੀ ਸੂਚਨਾ ‘ਚ ਐੱਸਪੀ ਸਿਟੀ ਸਣੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਅਧਿਕਾਰੀਆਂ ਨੇ ਸਦਰ ਹਸਪਤਾਲ ਤੇ ਮੈਡੀਕਲ ਕਾਲਜ ਦੇ ਡਾਕਟਰਾਂ ਨੂੰ ਵੀ....
ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਦਿੱਤਾ ਜਾਇਜ਼ ਕਰਾਰ, ਕਿਹਾ : ਰਾਜਪਾਲ ਬਿੱਲਾਂ 'ਤੇ ਕਰਨ ਫੈਸਲਾ
ਨਵੀਂ ਦਿੱਲੀ, 10 ਨਵੰਬਰ : ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਨੂੰ ਆਪਣੀ ਸਹਿਮਤੀ ਦਿੰਦੇ ਹੋਏ ਪੇਸ਼ ਕੀਤੇ ਗਏ ਬਿੱਲਾਂ 'ਤੇ ਫੈਸਲਾ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ, "ਸਾਡਾ ਵਿਚਾਰ ਹੈ ਕਿ 19-20 ਜੂਨ 2023 ਨੂੰ ਸਦਨ ਦੀ ਬੈਠਕ ਸੰਵਿਧਾਨਕ ਤੌਰ 'ਤੇ ਜਾਇਜ਼ ਸੀ। ਸੀਜੇਆਈ ਚੰਦਰਚੂੜ ਨੇ ਪੰਜਾਬ ਦੇ ਰਾਜਪਾਲ ਦੇ ਵਕੀਲ ਨੂੰ ਸਵਾਲ ਕੀਤਾ ਕਿ ਜੇਕਰ ਵਿਧਾਨ ਸਭਾ ਦਾ ਇੱਕ ਸੈਸ਼ਨ ਗੈਰ-ਕਾਨੂੰਨੀ ਕਰਾਰ ਦਿੱਤਾ....
ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 7 ਲੋਕਾਂ ਦੀ ਮੌਤ, ਪੁਲਿਸ ਅਤੇ ਪ੍ਰਸ਼ਾਸਨ ਆਇਆ ਹਰਕਤ
ਯਮੁਨਾਨਗਰ, 9 ਨਵੰਬਰ : ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 7 ਲੋਕਾਂ ਦੀ ਮੌਤ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਮੰਡੇਬਰੀ ਅਤੇ ਪੰਜੇਟੋ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਤੀਜੇ ਪਿੰਡ ਫੂਨਸਗੜ੍ਹ ਵਿੱਚ ਵੀ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹੁਣ ਤੱਕ ਕੁੱਲ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਹੋਰਾਂ ਦਾ ਇਲਾਜ ਚੱਲ ਰਿਹਾ ਹੈ। ਸਾਰੇ ਮ੍ਰਿਤਕ ਮਜ਼ਦੂਰਾਂ ਦਾ ਕੰਮ ਕਰਦੇ ਸਨ। ਪੁਲਿਸ ਨੇ ਬੁੱਧਵਾਰ (8 ਨਵੰਬਰ) ਨੂੰ ਦੱਸਿਆ। ਦੋ ਨੂੰ ਹਸਪਤਾਲਾਂ ਵਿੱਚ....
ਕੇਂਦਰ ਸਰਕਾਰ ਵੱਲੋਂ 7 ਸਾਲ ਪਹਿਲਾਂ ਕੀਤੀ ਨੋਟਬੰਦੀ ਇਕ ਸੋਚੀ-ਸਮਝੀ ਸਾਜ਼ਸ਼ ਸੀ : ਰਾਹੁਲ ਗਾਂਧੀ 
‘‘ਮੋਦੀ ਜੀ ਨੇ ਨੋਟਬੰਦੀ ਤੋਂ ਬਾਅਦ 50 ਦਿਨ ਮੰਗੇ ਸਨ, 7 ਸਾਲ ਹੋ ਗਏ, ਉਹ ਚੌਰਾਹਾ ਤਾਂ ਨਹੀਂ ਮਿਲਿਆ, ਪਰ ਦੇਸ਼ ਨੂੰ ਚੌਰਾਹੇ ’ਤੇ ਜ਼ਰੂਰ ਰਖਿਆ ਗਿਆ ਸੀ : ਖੜਗੇ ਨਵੀਂ ਦਿੱਲੀ, 09 ਨਵੰਬਰ : ਨੋਟਬੰਦੀ ਦੇ 7 ਸਾਲ ਪੂਰੇ ਹੋਣ ਦੇ ਮੌਕੇ ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸੋਚੀ ਸਮਝੀ ਸਾਜ਼ਸ਼ ਹੈ ਜਿਸ ਨੇ ਅਰਥਵਿਵਸਥਾ ਦੀ ਕਮਰ ਤੋੜ ਦਿਤੀ ਹੈ। ਮੁੱਖ ਵਿਰੋਧੀ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਦੇਸ਼ ਇਸ ‘ਭਿਆਨਕ ਦੁਖਾਂਤ’ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਦੇ....
ਸਰਕਾਰ ਬਣੀ ਤਾਂ ਮੱਧ ਪ੍ਰਦੇਸ਼ ਵਿਚ ਲੋਕਾਂ ਨੂੰ ਮੁਫਤ ਬਿਜਲੀ ਦੇਵਾਂਗੇ, ਮੁਹੱਲਾ ਕਲੀਨਿਕ ਅਤੇ ਚੰਗੇ ਸਰਕਾਰੀ ਸਕੂਲ ਬਣਾਵਾਂਗੇ : ਮਾਨ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਰਾਜ ਤੋਂ ਪ੍ਰੇਸ਼ਾਨ ਹਨ, ਇਸ ਵਾਰ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਲੋਕ ਦੇਣਗੇ ਮੌਕਾ : ਭਗਵੰਤ ਮਾਨ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਹੈ ਕਿ ਹੁਣ ਰਿਕਸ਼ਾ ਵਾਲਿਆਂ ਅਤੇ ਜੱਜਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ : ਮਾਨ ਭਗਵੰਤ ਮਾਨ ਨੇ ਕਿਹਾ, ਪਿਛਲੇ 1.5 ਸਾਲਾਂ....
ਕਾਂਗਰਸ ਪਾਰਟੀ ਹੈ, ਜੋ ਗਰੀਬਾਂ ਦਾ ਪੈਸਾ ਹੜੱਪ ਦੀ ਹੈ, ਘੁਟਾਲੇ ਕਰਦੀ ਹੈ ਅਤੇ ਸੱਤਾ ਲਈ ਸਮਾਜ ਨੂੰ ਵੰਡਦੀ ਹੈ : ਪੀਐਮ ਮੋਦੀ 
ਦਮੋਹ, 8 ਨਵੰਬਰ : ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਮੋਹ ਵਿੱਚ ਇੱਕ ਮੀਟਿੰਗ ਨੂੰ ਸੰਬੋਧਿਤ ਕੀਤਾ, ਜਿੱਥੇ ਉਨ੍ਹਾਂ ਨੇ ਕਾਂਗਰਸ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਹਮਲਾ ਤੇਜ਼ ਕੀਤਾ। ਉਨ੍ਹਾਂ ਕਿਹਾ, "ਇਹ ਉਹ ਪਾਰਟੀ ਹੈ ਜੋ ਗਰੀਬਾਂ ਦਾ ਪੈਸਾ ਹੜੱਪ ਦੀ ਹੈ, ਘੁਟਾਲੇ ਕਰਦੀ ਹੈ ਅਤੇ ਸੱਤਾ ਲਈ ਸਮਾਜ ਨੂੰ ਵੰਡਦੀ ਹੈ, ਕਾਂਗਰਸ ਦੇ ਪ੍ਰਧਾਨ ਨੂੰ ਰਿਮੋਟ ਨਾਲ ਕੰਟਰੋਲ ਕੀਤਾ ਜਾਂਦਾ ਹੈ।"....
ਭਾਜਪਾ ਆਦਿਵਾਸੀਆਂ ਨੂੰ ‘ਬਨਵਾਸੀ’ ਕਹਿੰਦੀ ਹੈ, ਉਹ ਨਹੀਂ ਚਾਹੁੰਦੀ ਕਿ ਉਹ ਵੱਡੇ ਅਤੇ ਤਰੱਕੀ ਦੇ ਸੁਪਨੇ ਵੇਖਣ : ਰਾਹੁਲ ਗਾਂਧੀ 
ਅੰਬਿਕਾਪੁਰ, 8 ਨਵੰਬਰ : ਛੱਤੀਸਗੜ੍ਹ ਦੇ ਅੰਬਿਕਾਪੁਰ ਹਲਕੇ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਜਪਾ ’ਤੇ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਖੋਹਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਆਦਿਵਾਸੀਆਂ ਨੂੰ ‘ਬਨਵਾਸੀ’ ਕਹਿੰਦੀ ਹੈ, ਕਿਉਂਕਿ ਉਹ ਨਹੀਂ ਚਾਹੁੰਦੀ ਕਿ ਉਹ ਵੱਡੇ ਅਤੇ ਤਰੱਕੀ ਦੇ ਸੁਪਨੇ ਵੇਖਣ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਉਹ ਖ਼ੁਦ ਨੂੰ ਹੋਰ ਪਛੜਾ ਵਰਗ (ਓ.ਬੀ.ਸੀ.) ਦਾ ਵਿਅਕਤੀ ਦਸਦੇ ਹਨ ਪਰ....
ਐਨਆਈਏ ਨੇ ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਅੱਠ ਥਾਵਾਂ 'ਤੇ ਕੀਤੀ ਛਾਪੇਮਾਰੀ 
ਨਵੀਂ ਦਿੱਲੀ, 07 ਨਵੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਕਿਹਾ ਕਿ ਉਸ ਨੇ ਹੈਰੋਇਨ ਬਰਾਮਦਗੀ ਮਾਮਲੇ ਵਿਚ ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਅੱਠ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਐਨਆਈਏ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਏਜੰਸੀ ਦੇ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਸ਼ਾਮਲ ਵਿਅਕਤੀਆਂ ਦੇ ਘਰਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ। ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਨੂੰ ਕੀਤੀਆਂ ਗਈਆਂ ਖੋਜਾਂ ਬਹੁਤ ਲਾਭਕਾਰੀ ਸਾਬਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ ਦਸਤਾਵੇਜ਼ਾਂ ਅਤੇ....
ਕਾਂਗਰਸ ਨੇ ਸੀਆਈਸੀ ਦੀ ਨਿਯੁਕਤੀ ਦੀ ਮੀਟਿੰਗ ਨਹੀਂ ਕੀਤੀ ਕਿਉਂਕਿ ਉਹ ਦਲਿਤਾਂ ਨੂੰ ਨਫ਼ਰਤ ਕਰਦੇ ਹਨ : ਪ੍ਰਧਾਨ ਮੰਤਰੀ ਮੋਦੀ
ਸਿੱਧੀ, 07 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਹ ਨਵੇਂ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਦੀ ਚੋਣ ਲਈ ਸੱਦੀ ਗਈ ਬੈਠਕ ’ਚ ਇਸ ਲਈ ਸ਼ਾਮਲ ਨਹੀਂ ਹੋਈ ਕਿਉਂਕਿ ਉਹ ਦਲਿਤ ਹਨ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਅਨੁਸੂਚਿਤ ਜਾਤੀ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਹ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ’ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ 17 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੋਦੀ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ....
ਇੱਕ ਪ੍ਰਾਈਵੇਟ ਸਕੂਲ 'ਚ ਪੰਜਾਬੀ ਭਾਸ਼ਾ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਰਾਮਪੁਰਾ, 7 ਨਵੰਬਰ : ਰਾਮਪੁਰਾ ਦੇ ਇੱਕ ਨਿੱਜੀ ਸਕੂਲ ’ਚ ਮਾਂ ਬੋਲੀ ਪੰਜਾਬੀ ਦੀ ਕਥਿਤ ਤੌਰ ਤੇ ਬੇਕਦਰੀ ਖਿਲਾਫ ਸੜਕ ਤੇ ਉੱਤਰੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਅਤੇ ਥਾਣੇ ਲੈ ਗਈ। ਹਾਲਾਕਿ ਪੁਲਿਸ ਕਾਨੂੰਨੀ ਕਾਾਰਵਾਈ ਕਰਕੇ ਲੱਖਾ ਸਿਧਾਣਾ ਨੂੰ ਛੱਡਣ ਦੀ ਗੱਲ ਆਖ ਰਹੀ ਹੈ, ਪਰ ਅੱਜ ਦੇ ਹਾਲਾਤਾਂ ਨੂੰ ਦੇਖਦਿਆਂ ਮਾਮਲਾ ਹੋਰ ਵੀ ਭੜਕਣ ਦੇ ਆਸਾਰ ਹਨ। ਮਾਮਲਾ ਰਾਮਪੁਰਾ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ’ਚ ਪੰਜਾਬੀ ਭਾਸ਼ਾ ਪੜ੍ਹਾਉਣ ਨੂੰ ਲੈਕੇ ਵਿਗੜਿਆ ਹੈ। ਇਸ ਮੁੱਦੇ ਨੂੰ ਲੈਕੇ....
ਰਾਜਸਥਾਨ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ, 29 ਜ਼ਖਮੀ
ਦੌਸਾ, 6 ਨਵੰਬਰ : ਰਾਜਸਥਾਨ ਦੇ ਦੌਸਾ ਦੇ ਕਲੈਕਟਰੇਟ ਨੇੜਿਓਂ ਲੰਘਦੇ ਰੇਲਵੇ ਓਵਰਬ੍ਰਿਜ ‘ਤੇ ਐਤਵਾਰ ਰਾਤ ਦਰਦਨਾਕ ਹਾਦਸਾ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਰੇਲਵੇ ਟਰੈਕ ਨੇੜੇ ਜਾ ਡਿੱਗੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 29 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਦਿੱਲੀ-ਜੈਪੁਰ ਰੇਲ ਮਾਰਗ ਕਰੀਬ ਢਾਈ ਘੰਟੇ ਤੱਕ ਬੰਦ ਰਿਹਾ। 7 ਗੰਭੀਰ ਜ਼ਖਮੀ ਯਾਤਰੀਆਂ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨਿੱਜੀ ਬੱਸ....
ਮੇਰੇ ਲਈ ਗ਼ਰੀਬ ਦੇਸ਼ ਦੀ ਸਭ ਤੋਂ ਵੱਡੀ ਜਾਤ, ਗਰੀਬਾਂ ਦੀ ਭਲਾਈ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ : ਪ੍ਰਧਾਨ ਮੰਤਰੀ ਮੋਦੀ 
ਭੋਪਾਲ, 6 ਨਵੰਬਰ : ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਦਿਨ ਦੋ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਦੇ ਗ਼ਰੀਬਾਂ ਨੂੰ ਹਰ ਹਾਲਤ ਵਿੱਚ ਰਾਸ਼ਨ, ਰਿਹਾਇਸ਼ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦਾ ਆਪਣਾ ਸੰਕਲਪ ਦੁਹਰਾਇਆ। ਖੰਡਵਾ ਜ਼ਿਲ੍ਹੇ ਦੇ ਛੈਗਾਓਂਮਖਾਨ 'ਚ ਉਨ੍ਹਾਂ ਕਿਹਾ ਕਿ ਮੇਰੇ ਲਈ ਗ਼ਰੀਬ ਇਸ ਦੇਸ਼ ਦੀ ਸਭ ਤੋਂ ਵੱਡੀ ਜਾਤ ਹੈ ਅਤੇ ਗਰੀਬਾਂ ਦੀ ਭਲਾਈ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਭਾਜਪਾ ਸਰਕਾਰ ਦੇ ਯਤਨਾਂ ਸਦਕਾ....
ਮਹਾਦੇਵ ਸੱਟੇਬਾਜ਼ੀ ਐਪ ਸਮੇਤ 22 ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲੌਕ ਕਰਨ ਦੇ ਹੁਕਮ
ਨਵੀਂ ਦਿੱਲੀ, 6 ਨਵੰਬਰ : ਮਹਾਦੇਵ ਬੇਟਿੰਗ ਐਪ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਦੇ ਵਿਚਕਾਰ ਕੇਂਦਰ ਸਰਕਾਰ ਨੇ ਐਤਵਾਰ ਨੂੰ ਵੱਡੀ ਕਾਰਵਾਈ ਕੀਤੀ। ਆਈਟੀ ਮੰਤਰਾਲੇ ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਅਤੇ ਹੋਰ 21 ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਮਹਾਦੇਵ ਸੱਟੇਬਾਜ਼ੀ ਐਪ ਤੋਂ ਇਲਾਵਾ, ਕੇਂਦਰ ਸਰਕਾਰ ਨੇ ਜਿਨ੍ਹਾਂ 22 ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ, ਉਨ੍ਹਾਂ ਵਿੱਚ....