ਰਾਸ਼ਟਰੀ

ਮਣੀਪੁਰ ਪਹੁੰਚੇ ਰਾਹੁਲ ਗਾਂਧੀ ਦਾ ਕਾਫਲਾ ਪੁਲਿਸ ਨੇ ਅੱਗੇ ਵਧਣ ਤੋਂ ਰੋਕਿਆ 
ਇੰਫਾਲ, 29 ਜੂਨ : ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਥਾਨਕ ਪੁਲਿਸ ਨੇ ਅੱਗੇ ਵਧਣ ਤੋਂ ਰੋਕ ਦਿੱਤਾ ਹੈ। ਰਾਹੁਲ ਗਾਂਧੀ ਨੂੰ ਇੰਫਾਲ ਹਵਾਈ ਅੱਡੇ ਦੇ ਸਾਹਮਣੇ ਵਿਸ਼ਨੂੰਪੁਰ ਚੈੱਕਪੋਸਟ 'ਤੇ ਰੋਕ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੇ ਕਾਫਲੇ ਨੂੰ ਸੁਰੱਖਿਆ ਕਾਰਨਾਂ ਕਰਕੇ ਰੋਕ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸੂਬਾ ਸਰਕਾਰ ਨੇ ਰਾਹੁਲ ਗਾਂਧੀ ਨੂੰ ਹੈਲੀਕਾਪਟਰ ਰਾਹੀਂ ਜਾਣ ਲਈ ਕਿਹਾ ਹੈ ਪਰ ਉਹ ਹਵਾਈ ਜਹਾਜ਼ ਰਾਹੀਂ ਜਾਣ ਲਈ ਤਿਆਰ....
ਅਦਾਕਾਰ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਆਡੀਓ ਹੋਇਆ ਵਾਇਰਲ
ਪ੍ਰਯਾਗਰਾਜ, 29 ਜੂਨ : ਪਿਛਲੇ ਦਿਨੀਂ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਦੇਣ ਦਾ ਇੱਕ ਆਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਸ਼ੇਰਾ ਖਾਨ ਨਾਮ ਦਾ ਇੱਕ ਵਿਅਕਤੀ ਬਾਲੀਵੁੱਡ ਦੇ ਦਬੰਗ ਖਾਨ ਅਤੀਕ ਅਤੇ ਛੋਟਾ ਸ਼ਕੀਲ ਦਾ ਨਾਮ ਲੈ ਕੇ ਜਾਨੋਂ ਮਾਰਨ ਦੀ ਧਮਕੀ ਦਿੰਦਾ ਸੁਣਿਆ ਗਿਆ ਹੈ। ਆਡੀਓ 'ਚ ਆਪਣਾ ਨਾਂ ਸ਼ੇਰਾ ਖ਼ਾਨ ਦੱਸਦੇ ਹੋਏ ਵਿਅਕਤੀ ਦਾ ਕਹਿਣਾ ਹੈ ਕਿ ਉਹ ਅਤੀਕ ਨੂੰ ਮਾਰ ਸਕਦਾ ਹੈ ਜਾਂ ਮਰ ਵੀ ਸਕਦਾ ਹੈ। ਜਦੋਂ ਪੁਲਿਸ ਨੂੰ ਵਾਇਰਲ ਆਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸਦੀ ਜਾਂਚ ਕੀਤੀ....
ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਅਗਲੀ ਮੀਟਿੰਗ 13 ਅਤੇ 14 ਜੁਲਾਈ ਨੂੰ ਬੈਂਗਲੁਰੂ ਵਿੱਚ ਹੋਵੇਗੀ : ਸ਼ਰਦ ਪਵਾਰ
ਨਵੀਂ ਦਿੱਲੀ, 29 ਜੂਨ : ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਅਗਲੀ ਮੀਟਿੰਗ 13 ਅਤੇ 14 ਜੁਲਾਈ ਨੂੰ ਬੈਂਗਲੁਰੂ ਵਿੱਚ ਹੋਵੇਗੀ। ਪਟਨਾ 'ਚ ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਅਗਲੀ ਬੈਠਕ ਸ਼ਿਮਲਾ 'ਚ ਹੋਵੇਗੀ। ਵਿਰੋਧੀ ਇਕਜੁੱਟਤਾ ਦੀ ਆਮ ਬੈਠਕ ਵਿਚ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕਜੁੱਟ ਹੋ ਕੇ 2024 ਦੀ ਜੰਗ ਲੜਨ ਲਈ ਸਹਿਮਤੀ ਪ੍ਰਗਟਾਈ। ਦੇਸ਼ ਵਿੱਚ ਵਿਰੋਧੀ ਏਕਤਾ ਨੂੰ ਧਾਰ ਦੇਣ ਦੇ ਉਦੇਸ਼ ਨਾਲ 23 ਜੂਨ....
ਤ੍ਰਿਪੁਰਾ ਦੇ ਉਨਾਕੋਟੀ ਵਿਚ ਜਗਨਨਾਥ ਯਾਤਰਾ ‘ਚ ਵਾਪਰਿਆ ਵੱਡਾ ਹਾਦਸਾ, 7 ਲੋਕਾਂ ਦੀ ਮੌਤ, 18 ਲੋਕ ਝੁਲਸੇ
ਉਨਾਕੋਟੀ, 29 ਜੂਨ : ਤ੍ਰਿਪੁਰਾ ਦੇ ਉਨਾਕੋਟੀ ਜ਼ਿਲ੍ਹੇ ਵਿਚ ਇਸਕਾਨ ਮੰਦਰ ਵੱਲੋਂ ਕੱਢੀ ਜਾ ਰਹੀ ਜਗਨਨਾਥ ਯਾਤਰਾ ਦਾ ਰੱਥ ਹਾਈਪਰਟੈਨਸ਼ਨ ਤਾਰ ਦੀ ਚਪੇਟ ‘ਚ ਆ ਗਿਆ। ਇਸ ਨਾਲ ਦੋ ਬੱਚਿਆਂ ਸਣੇ 7 ਲੋਕਾਂ ਦੀ ਮੌਤ ਹੋ ਗਈ। 18 ਲੋਕ ਝੁਲਸ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ। ਕੁਝ ਸੋਸ਼ਲ ਮੀਡੀਆ ਯੂਜਰਸ ਨੇ ਹਾਦਸੇ ਵਿਚ 22 ਲੋਕਾਂ ਦੇ ਮੌਤਾਂ ਦੀ ਗੱਲ ਕਹੀ ਸੀ। ਹਾਲਾਂਕਿ ਇਸਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ। ਪੁਲਿਸ ਮੁਤਾਬਕ ਇਹ ਹਾਦਸਾ ‘ਉਲਟਾ ਰੱਥ ਯਾਤਰਾ’ ਉਤਸਵ ਦੌਰਾਨ....
ਗੁਜਰਾਤ 'ਚ ਕੰਧ ਡਿੱਗਣ ਕਾਰਨ 4 ਮਾਸੂਮ ਬੱਚਿਆਂ ਦੀ ਮੌਤ ਹੋ ਗਈ, 5 ਹੋਰ ਜ਼ਖ਼ਮੀ
ਪੰਚਮਹਾਲ, 29 ਜੂਨ : ਗੁਜਰਾਤ ਦੇ ਪੰਚਮਹਾਲ ਜ਼ਿਲੇ ਦੇ ਇਕ ਉਦਯੋਗਿਕ ਖੇਤਰ ਵਿਚ ਵੀਰਵਾਰ ਨੂੰ ਭਾਰੀ ਬਾਰਿਸ਼ ਦੌਰਾਨ ਇਕ ਫੈਕਟਰੀ ਦੀ ਕੰਧ ਅਸਥਾਈ ਤੰਬੂਆਂ 'ਤੇ ਡਿੱਗ ਗਈ। ਜਿਸ ਕਾਰਨ 5 ਸਾਲ ਤੋਂ ਘੱਟ ਉਮਰ ਦੇ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਪੀੜਤ ਪਰਿਵਾਰ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਦਰਅਸਲ, ਇਹ ਲੋਕ ਹਲੋਲ ਤਾਲੁਕਾ ਦੇ ਚੰਦਰਪੁਰਾ ਪਿੰਡ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਦੇ ਕੋਲ ਇੱਕ....
ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, ਗੰਨੇ ਦੀ ਐਫਆਰਪੀ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ 
ਨਵੀਂ ਦਿੱਲੀ, 28 ਜੂਨ : ਸਾਉਣੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਤੋਂ ਬਾਅਦ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਨੇ ਅਗਲੇ ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 2023-24 ਸੀਜ਼ਨ ਲਈ ਗੰਨੇ ਦੀ ਐਫਆਰਪੀ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕੀਤਾ....
ਸਿਮਲਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਲੋਕਾਂ ਦੀ ਮੌਤ, 1 ਜ਼ਖਮੀ 
ਸ਼ਿਮਲਾ, 28 ਜੂਨ : ਸਿਮਲਾ ਦੇ ਭਦਰਾਸ਼-ਰੋਹੜੂ ਲਿੰਕ ਰੋਡ ਕੈਚੀ ਨੇੜੇ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਿਮਲਾ ਜ਼ਿਲ੍ਹੇ ਦੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਅਚਾਨਕ 500 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ। ਸ਼ਿਮਲਾ ਦੇ ਰਾਮਪੁਰ 'ਚ ਹੋਏ ਇਸ ਹਾਦਸੇ 'ਚ ਇਕ ਲੜਕੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਮੁਟਿਆਰ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕਾਰ 'ਚ ਸਵਾਰ ਵਿਅਕਤੀ ਵਿਆਹ 'ਚ ਸ਼ਾਮਲ....
ਬਰੇਲੀ-ਦਿੱਲੀ ਹਾਈਵੇ ‘ਤੇ ਤੇਜ਼ ਰਫ਼ਤਾਰ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ, ਪਟਿਆਲਾ ਵਾਸੀ ਪਿਓ ਤੇ ਦੋ ਪੁੱਤਰਾਂ ਦੀ ਮੌਤ
ਬਰੇਲੀ, 27 ਜੂਨ : ਬਰੇਲੀ-ਦਿੱਲੀ ਹਾਈਵੇ ‘ਤੇ ਫਤਿਹਗੰਜ ਵੈਸਟ ਟੋਲ ਪਲਾਜ਼ਾ ਨੇੜੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ ਕਾਰ ‘ਚ ਸਵਾਰ ਵਿਅਕਤੀ ਅਤੇ ਉਸ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ (45), ਉਸਦੇ ਦੋ ਪੁੱਤਰਾਂ ਸਰਵਜੀਤ ਸਿੰਘ (14) ਅਤੇ ਅੰਸ਼ ਸਿੰਘ (12) ਵਾਸੀ ਪਟਿਆਲਾ ਵੱਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।....
ਪੰਜਾਬ ਸਮੇਤ ਕਈ ਸੂਬਿਆਂ 'ਚ ਭਾਰੀ ਮੀਂਹ ਤੇ ਤੂਫ਼ਾਨ ਦਾ ਰੈੱਡ ਅਲਰਟ, ਦੇਸ਼ ਭਰ 'ਚ ਬਦਲਿਆ ਮੌਸਮ
ਨਵੀਂ ਦਿੱਲੀ, 27 ਜੂਨ : ਅਸਮਾਨ ਤੋਂ ਮੀਂਹ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਦੇਸ਼ ਦੇ ਕਈ ਰਾਜ ਹੜ੍ਹਾਂ ਦੀ ਮਾਰ ਹੇਠ ਹਨ। ਆਈਐਮਡੀ ਨੇ ਕਈ ਖੇਤਰਾਂ ਵਿੱਚ ਯੈਲੋ ਅਤੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਕਹਿਰ ਜਾਰੀ ਹੈ। ਆਸਾਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਨਾਲ ਹੀ....
ਤੁਸ਼ਟੀਕਰਨ ਦੀ ਰਾਜਨੀਤੀ ਨੇ ਦੇਸ਼ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ : ਪ੍ਰਧਾਨ ਮੰਤਰੀ ਮੋਦੀ 
ਭੋਪਾਲ, 27 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਭੋਪਾਲ 'ਚ ਉਨ੍ਹਾਂ ਨੇ 'ਮੇਰਾ ਬੂਥ, ਸਬਸੇ ਮਜ਼ਬੂਤ' ਪ੍ਰੋਗਰਾਮ 'ਚ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸ਼ਟੀਕਰਨ ਦੀ ਰਾਜਨੀਤੀ ਨੇ ਦੇਸ਼ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਯੂਨੀਫਾਰਮ ਸਿਵਲ ਕੋਡ (ਯੂ. ਸੀ. ਸੀ.) ਦੀ ਵਰਤੋਂ ਸਿਆਸੀ ਫਾਇਦੇ ਲਈ ਕਰ ਰਹੀ ਹੈ। ਯੂਨੀਫਾਰਮ ਸਿਵਲ ਕੋਡ 'ਤੇ ਤਿੱਖਾ ਬਿਆਨ....
ਓਡੀਸ਼ਾ ਦੇ ਗੰਜਮ 'ਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ 'ਚ 12 ਲੋਕਾਂ ਦੀ ਮੌਤ, ਕਈ ਜ਼ਖਮੀ
ਬਰਹਮਪੁਰ, 26 ਜੂਨ : ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿਚ ਬੀਤੀ ਰਾਤ ਇੱਕ ਭਿਆਨਕ ਬੱਸ ਹਾਦਸਾ ਵਾਪਰ ਗਿਆ। ਇਸ 'ਚ 12 ਲੋਕਾਂ ਦੀ ਮੌਤ ਅਤੇ 7 ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਐਮਕੇਸੀਜੀ ਮੈਡੀਕਲ ਕਾਲਜ, ਬਹਿਰਾਮਪੁਰ​ਵਿਚ ਦਾਖਲ ਕਰਵਾਇਆ ਗਿਆ ਹੈ। ਗੰਜਮ ਦੇ ਡੀਐਮ ਦਿਬਿਆ ਜੋਤੀ ਪਰੀਦਾ ਨੇ ਦਸਿਆ ਕਿ ਦੋ ਬੱਸਾਂ ਵਿਚਾਲੇ ਟੱਕਰ ਹੋ ਗਈ। ਅਸੀਂ ਜ਼ਖ਼ਮੀਆਂ ਨੂੰ ਹਰ ਸੰਭਵ ਮਦਦ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਜਾਣਕਾਰੀ ਦੇ ਅਨੁਸਾਰ, ਓਡੀਸ਼ਾ ਰਾਜ ਸੜਕ ਆਵਾਜਾਈ ਨਿਗਮ (OSRTC) ਦੀ ਬੱਸ....
ਪਤਨੀ ਦਾ ਪ੍ਰੇਮੀ ਹੋਣ ਦੀ ਸ਼ੱਕ 'ਚ ਪਤੀ ਨੇ ਦੋਸਤ ਦਾ ਵੱਢਿਆ ਗਲ਼ਾ, ਫਿਰ ਪੀਤਾ ਖੂਨ, ਵੀਡੀਓ 'ਚ ਕੈਦ ਹੋਇਆ ਖੌਫ਼ਨਾਕ ਦ੍ਰਿਸ਼
ਚਿੱਕਬੱਲਾਪੁਰ, 26 ਜੂਨ : ਕਰਨਾਟਕ ਵਿੱਚ ਨਜਾਇਜ਼ ਸਬੰਧਾਂ ਦੇ ਚੱਲਦਿਆਂ ਇੱਕ ਵਿਅਕਤੀ ਦਾ ਕਤਲ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ 'ਤੇ ਲੋਕ ਹੈਰਾਨ ਰਹਿ ਗਏ। ਇੱਥੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੇ ਹੀ ਦੋਸਤ ਦਾ ਗਲਾ ਵੱਢ ਕੇ ਉਸ ਦਾ ਖ਼ੂਨ ਪੀ ਲਿਆ। ਪੁਲਿਸ ਮੁਤਾਬਕ ਦੋਸ਼ੀ ਵਿਅਕਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਅਤੇ ਦੋਸਤ ਦੇ ਨਾਜਾਇਜ਼ ਸਬੰਧ ਹਨ। ਪੁਲਿਸ ਨੇ ਮਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਦੋਸਤ ਵਾਲ-ਵਾਲ ਬਚ ਗਿਆ ਅਤੇ ਫਿਲਹਾਲ ਹਸਪਤਾਲ 'ਚ....
ਰਤਨਾਗਿਰੀ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਦਰਦਨਾਕ ਮੌਤ, 14 ਜ਼ਖਮੀ 
ਰਤਨਾਗਿਰੀ, 26 ਜੂਨ : ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇਕ ਟਰੱਕ ਅਤੇ ਰਿਕਸ਼ਾ ਦੀ ਜ਼ਬਰਦਸਤ ਟੱਕਰ ਕਾਰਨ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ, 14 ਜ਼ਖਮੀ ਹੋਏ ਹਨ। ਇਹ ਘਟਨਾ ਦਾਪੋਲੀ-ਹਰਨੇ ਰੋਡ 'ਤੇ ਵਾਪਰੀ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਰਿਕਸ਼ਾ ਚਾਲਕ ਵੀ ਸ਼ਾਮਲ ਹੈ। ਇਸ ਭਿਆਨਕ ਹਾਦਸੇ ਵਿੱਚ ਅੱਡਾਖਾਲ ਦੇ ਕੱਦਮ ਅਤੇ ਕਾਜ਼ੀ ਪਰਿਵਾਰਾਂ ਦੇ ਦੋ-ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ....
ਪੱਛਮੀ ਬੰਗਾਲ ‘ਚ 2 ਰੇਲ ਗੱਡੀਆਂ ਆਪਸ ‘ਚ ਟਕਰਾਈਆਂ, 12 ਡੱਬੇ ਪੱਟੜੀ ਤੋਂ ਉਤਰੇ
ਬਾਂਕੁਰਾ, 25 ਜੂਨ : ਪੱਛਮੀ ਬੰਗਾਲ ਦੇ ਬਾਂਕੁਰਾ ਨੇੜੇ ਐਤਵਾਰ ਤੜਕੇ ਦੋ ਮਾਲ ਗੱਡੀਆਂ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ ਕਈ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਓਂਡਾ ਸਟੇਸ਼ਨ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ 4 ਵਜੇ ਦੇ ਕਰੀਬ ਬਾਂਕੁਰਾ ਨੇੜੇ ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਦੋ ਮਾਲ ਗੱਡੀਆਂ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਇੱਕ ਮਾਲ ਗੱਡੀ ਨੇ ਦੂਜੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮਾਲ ਗੱਡੀ ਦੀਆਂ 12 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਹ ਘਟਨਾ....
ਮਿਜ਼ੋਰਮ  ਪੁਲਿਸ ਨੇ 17 ਕਰੋੜ ਕੀਮਤੀ ਦੀ 3.47 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਮਿਜ਼ੋਰਮ , 25 ਜੂਨ : ਮਿਜ਼ੋਰਮ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦੋ ਵਿਅਕਤੀਆਂ ਕੋਲੋਂ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਨ੍ਹਾਂ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 17 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸੇ ਦੌਰਾਨ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3.47 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਹ ਸਾਬਣ ਦੇ ਡੱਬਿਆਂ ਵਿੱਚ ਛੁਪਾਏ ਹੋਏ ਸਨ। ਮਿਜ਼ੋਰਮ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮਮਿਤ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਨੂੰ....