ਰਾਸ਼ਟਰੀ

ਦਿੱਲੀ ਨੁੰ ਘੇਰਿਆ ਧੂੰਏ ਨੇ, ਸਰਕਾਰ ਨੇ 14 ਕੰਮਾਂ ਤੇ ਲਗਾਈ ਪਾਬੰਦੀ, ਬੱਚਿਆਂ ਤੇ ਬਜ਼ੁਰਗਾਂ ਨੂੰ ਘਰ ਵਿੱਚ ਰਹਿਣ ਦੀ ਦਿੱਤੀ ਸਲਾਹ
ਨਵੀਂ ਦਿੱਲੀ, 3 ਨਵੰਬਰ : ਦਿੱਲੀ ਗੈਸ ਚੈਂਬਰ ਵਿੱਚ ਤਬਦੀਲ ਹੋਣ ਕਾਰਨ ਇੱਥੋਂ ਦੀ ਹਵਾ ਸਿਹਤ ਲਈ ਖ਼ਤਰਨਾਕ ਹੋ ਗਈ ਹੈ। ਇਸ ਕਾਰਨ ਹਰ ਕਿਸੇ ਨੂੰ ਅੱਖਾਂ ਵਿੱਚ ਜਲਨ, ਸਿਰਦਰਦ ਅਤੇ ਗਲੇ ਵਿੱਚ ਖਰਾਸ਼ ਮਹਿਸੂਸ ਹੋਣ ਲੱਗੀ ਹੈ। ਐੱਮਰਜੈਂਸੀ ਹਸਪਤਾਲਾਂ ਵਿੱਚ ਸਾਹ ਲੈਣ ਵਾਲੇ ਮਰੀਜ਼ਾਂ ਵਿੱਚ 30 ਫੀਸਦੀ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ 'ਚ ਮਰੀਜ਼ਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਲੰਗ ਕੇਅਰ ਫਾਊਂਡੇਸ਼ਨ ਦੇ ਸੰਸਥਾਪਕ ਡਾ: ਅਰਵਿੰਦ ਕੁਮਾਰ ਨੇ ਕਿਹਾ ਕਿ ਜੇਕਰ ਹਵਾ ਦੀ ਗੁਣਵੱਤਾ ਸੂਚਕਾਂਕ 400 ਤੋਂ....
ਕਾਂਗਰਸ ਨੇ ਰਾਮ ਮੰਦਿਰ ਦੇ ਨਿਰਮਾਣ ਨੂੰ ਸਾਲਾਂ ਤਕ ਲਟਕਾਈ ਰੱਖਿਆ : ਅਮਿਤ ਸ਼ਾਹ
ਕਰਨਾਲ, 2 ਨਵੰਬਰ : ਹਰਿਆਣਾ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪਿਛਲੇ 9 ਸਾਲਾਂ ਵਿਚ ਅੰਤੋਂਦੇਯ ਦੀ ਭਾਵਨਾ ਨਾਲ ਨਿਸਵਾਰਥ ਭਾਵ ਨਾਲ ਜਨਸੇਵਾ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਤੋਂ ਭ੍ਰਿਸ਼ਟਾਚਾਰ, ਭਾਈ-ਭਤੀਜਵਾਦ ਤੇ ਖੇਤਰਵਾਦ ਦੀ ਰਾਜਨੀਤੀ ਨੂੰ ਖਤਮ ਕੀਤਾ ਹੈ। ਵਿਕਾਸ ਕੰਮਾਂ ਲਈ ਕੇਂਦਰ ਸਰਕਾਰ ਵੱਲੋਂ ਹਰਿਆਣਾ ਸੂਬੇ ਨੂੰ ਪਿਛਲੇ 9 ਸਾਲਾਂ ਵਿਚ 1 ਲੱਖ 32 ਹਜਾਰ ਕਰੋੜ ਰੁਪਏ ਦੀ ਰਕਮ ਉਪਲਬਧ ਕਰਵਾਈ ਗਈ ਹੈ ਜਦੋਂ....
ਸ਼ਰਾਬ ਦੇ ਨਸ਼ੇ 'ਚ ਪੁੱਤ ਨੇ ਮਾਤਾ-ਪਿਤਾ ਦਾ ਕਹੀ ਮਾਰ ਕੇ ਕੀਤੀ ਹੱਤਿਆ
ਅਯੁੱਧਿਆ, 02 ਨਵੰਬਰ : ਇਨਾਇਤਨਗਰ ਦੇ ਪਿੰਡ ਸਾਗਰ ਪੱਤੀ 'ਚ ਕਰਵਾ ਚੌਥ ਵਾਲੇ ਦਿਨ ਸ਼ਰਾਬ ਦੇ ਨਸ਼ੇ 'ਚ ਘਰ ਪਹੁੰਚੇ ਬੇਟੇ ਨੇ ਪਤਨੀ ਨਾਲ ਝਗੜੇ ਤੋਂ ਬਾਅਦ ਆਪਣੇ ਮਾਤਾ-ਪਿਤਾ ਦਾ ਕਹੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਪੁੱਤਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਬੁੱਧਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਸ਼ਰਾਬੀ ਨੌਜਵਾਨ ਜਦੋਂ ਘਰ ਪਹੁੰਚਿਆ ਤਾਂ ਉਸ ਦੀ ਪਤਨੀ ਨਾਲ ਲੜਾਈ ਹੋ ਗਈ। ਪਤਨੀ ਨੇ ਕਰਵਾ ਚੌਥ ਵਰਤ ਰੱਖਣ ਦੀ ਗੱਲ ਕਹੀ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਵਧ ਗਿਆ।....
ਭਾਜਪਾ 'ਭਾਰਤੀ ਜੁਮਲਾ ਪਾਰਟੀ ਹੈ, ਐਮਪੀ 'ਚ ਬਦਲਾਵ ਦਾ ਸਮਾਂ ਆ ਗਿਆ ਹੈ : ਮਾਨ
ਆਪ' ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਭਾਜਪਾ ਸਾਨੂੰ ਰੋਕਣਾ ਚਾਹੁੰਦੀ ਹੈ: ਭਗਵੰਤ ਮਾਨ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਕੀਤਾ ਰੋਡ ਸ਼ੋਅ,'ਆਪ' ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਐਮਪੀ ਵਿਚ ਇਮਾਨਦਾਰ ਸਰਕਾਰ ਚੁਣੋ, ਤੁਹਾਨੂੰ ਮਿਲੇਗੀ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ: ਭਗਵੰਤ ਮਾਨ ਮੱਧ ਪ੍ਰਦੇਸ਼, 2 ਨਵੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ....
ਫਲਸਤੀਨ ਦੇ ਰਾਜਦੂਤ ਨੂੰ ਮਿਲਿਆ ਸਿੱਖਾਂ ਦਾ ਇੱਕ ਵਫ਼ਦ
ਦਿੱਲੀ, 2 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਅੱਜ ਸਿੱਖਾਂ ਦਾ ਇੱਕ ਵਫ਼ਦ ਭਾਰਤ ਵਿੱਚ ਫਲਸਤੀਨ ਦੇ ਰਾਜਦੂਤ ਨੂੰ ਮਿਲਿਆ। ਇਸ ਮੀਟਿੰਗ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਫਲਸਤੀਨ ਦੇ ਰਾਜਦੂਤ ਅਦਨਾਨ ਮੁਹੰਮਦ ਜਾਬੇਰ ਅਬੂ ਅਲਹਾਇਜਾ ਨਾਲ ਲਗਭਗ ਅੱਧਾ ਘੰਟਾ ਖਿੱਤੇ ਵਿੱਚ ਚੱਲ ਰਹੇ ਮਨੁੱਖੀ ਸੰਕਟ ਬਾਰੇ ਚਰਚਾ ਕੀਤੀ ਤੇ ਵਿਸ਼ਵ ਸ਼ਾਂਤੀ ਅਤੇ ਸਦਭਾਵਨਾ ਬਹਾਲੀ ਦੀ ਗੱਲ ਕੀਤੀ। ਇਸ ਦੇ ਨਾਲ ਹੀ....
ਸੜਕ ਕਿਨਾਰੇ ਖੜ੍ਹੇ ਤਿੰਨ ਨੌਜਵਾਨਾਂ ਨੂੰ ਤੇਜ਼ ਰਫਤਾਰ ਬਲੈਰੋ ਨੇ ਮਾਰੀ ਟੱਕਰ, ਦੋ ਭਰਾਵਾਂ ਦੀ ਮੌਤ ਹੋ, ਇਕ ਗੰਭੀਰ ਜ਼ਖਮੀ 
ਨੂੰਹ, 01 ਨਵੰਬਰ : ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ ਹਾਦਸੇ ਵਿਚ ਦੋ ਭਰਾਵਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉਡ ਗਏ। ਗੱਡੀ ਚਾਲਕ ਮੌਕੇ ‘ਤੇ ਹੀ ਫਰਾਰ ਹੋ ਗਿਆਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ 9 ਵਜੇ ਧਰਮਵੀਰ, ਧਰਮ ਸਿੰਘ ਤੇ ਅਮਿਤ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਕਾਮਾ ਜਾ....
ਮਾਂਝੀ ਦੇ ਮਟਿਆਰ ਘਾਟ ਨੇੜੇ ਕਿਸ਼ਤੀ ਪਲਟੀ, 3 ਲੋਕਾਂ ਦੀ ਮੌਤ, ਬਾਕੀਆਂ ਦੀ ਭਾਲ ਜਾਰੀ
ਮਾਂਝੀ, 01 ਨਵੰਬਰ : ਜਿਲ੍ਹਾ ਸ਼ਾਮ ਸਾਰਨ ਦੇ ਮਾਂਝੀ ਵਿੱਚ ਮਟਿਆਰ ਘਾਟ ਨੇੜੇ ਕਿਸ਼ਤੀ ਪਲਟਣ ਕਾਰਨ 25 ਦੇ ਕਰੀਬ ਲੋਕਾਂ ਦੇ ਡੁੱਬ ਜਾਣ ਦੀ ਖਬਰ ਹੈ। ਜਦੋਂ ਸਥਾਨਕ ਲੋਕਾਂ ਨੂੰ ਇਸ ਘਟਨਾਂ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ਤੇ ਪੁੱਜ ਕੇ ਲੋਕਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ 3 ਲੋਕਾਂ ਦਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ। ਉਨ੍ਹਾਂ ਤੋਂ ਇਲਾਵਾ ਤਿੰਨ ਹੋਰ ਲੋਕਾਂ ਨੂੰ ਜ਼ਿੰਦਾ ਬਾਹਰ ਕੱਢਿਆ ਗਿਆ ਹੈ। ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਫੁਲਕੁਮਾਰੀ ਦੇਵੀ ਪਤਨੀ....
ਹਰਦੋਈ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਬੱਚੇ ਸਮੇਤ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ
ਹਰਦੋਈ, 31 ਅਕਤੂਬਰ : ਹਰਦੋਈ ਦੇ ਸਵਰਾਜਪੁਰ ‘ਚ ਬਿਲਹੌਰ-ਕਟੜਾ ਸੜਕ ਤੇ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਬੱਚੇ ਸਮੇਤ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਘਟਨਾਂ ਦੀ ਸੂਚਨਾਂ ਮਿਲਦੇ ਮੌਕੇ ਤੇ ਪੁੱਜੇ ਐਸਪੀ, ਏਐਸਪੀ ਅਤੇ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਹਸਪਤਾਲ ‘ਚ ਪਹੁੰਚਾ ਦਿੱਤਾ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਕਾਰ ਵਿੱਚੋਂ ਮਿਲੇ ਇੱਕ ਮੋਬਾਇਲ ‘ਚੋ....
ਸਾਨੂੰ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣਾ ਹੈ: ਪ੍ਰਧਾਨ ਮੰਤਰੀ ਮੋਦੀ
ਕੇਵੜੀਆ, 31 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਸਦੀ ਦੇ ਅਗਲੇ 25 ਸਾਲ ਭਾਰਤ ਲਈ ਸਭ ਤੋਂ ਮਹੱਤਵਪੂਰਨ ਸਮਾਂ ਹਨ ਅਤੇ "ਸਾਨੂੰ ਇਸ ਨੂੰ ਇੱਕ ਖੁਸ਼ਹਾਲ ਅਤੇ ਵਿਕਸਤ ਦੇਸ਼ ਬਣਾਉਣਾ ਹੈ" ਅਤੇ ਸਰਦਾਰ ਵੱਲਭ ਭਾਈ ਪਟੇਲ ਤੋਂ ਪ੍ਰੇਰਨਾ ਲੈਂਦੇ ਹੋਏ ਟੀਚਾ ਪ੍ਰਾਪਤ ਕਰਨਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਦੇ ਜਨਮ ਦਿਨ ਦੇ ਮੌਕੇ 'ਤੇ ਗੁਜਰਾਤ ਦੇ ਨਰਮਦਾ ਜ਼ਿਲੇ ਦੇ ਕੇਵੜੀਆ ਸਥਿਤ ਸਟੈਚੂ ਆਫ ਯੂਨਿਟੀ 'ਤੇ ਸਰਦਾਰ ਪਟੇਲ ਨੂੰ ਸ਼ਰਧਾ ਦੇ....
ਮੋਟਰਸਾਈਕਲ ਤੇ ਪਿਕਅੱਪ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਤੇ ਦੋ ਬੱਚਿਆਂ ਦੀ ਦਰਦਨਾਕ ਮੌਤ
ਬਹਿਰਾਇਚ, 31 ਅਕਤੂਬਰ : ਮੋਟਰਸਾਈਕਲ ਤੇ ਪਤਨੀ ਅਤੇ 6 ਬੱਚਿਆਂ ਨਾਲ ਸਵਾਰ ਹੋ ਕੇ ਜਾ ਰਹੇ ਇੱਕ ਵਿਅਕਤੀ ਦੀ ਪਿਕਅਪ ਨਾਲ ਟੱਕਰ ਹੋ ਗਈ, ਜਿਸ ਵਿੱਚ ਪਤੀ-ਪਤਨੀ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਦੋਵੇਂ ਮਾਸੂਮ ਬੱਚਿਆਂ ਨੂੰ ਜਖ਼ਮੀ ਹਾਲਤ ‘ਚ ਇਲਾਜ ਲਈ ਲਖਨਊ ਲਿਜਾਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ, ਜਦੋਂ ਕਿ ਚਾਰ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ। ਰਾਮਗਾਂਵ ਥਾਣਾ ਖੇਤਰ ਦੇ ਗ੍ਰਾਮ ਪੰਚਾਇਤ ਕਾਜੀਜੋਤ ਅਕੇਲਵਾ ਬਾਜ਼ਾਰ ਦੇ ਰਹਿਣ ਵਾਲੇ ਦੁਰਗੇਸ਼ ਦਾ ਸਹੁਰਾ ਘਰ ਹਰਦੀ ਥਾਣਾ ਖੇਤਰ ਦੇ ਪਿੰਡ ਕਰੇਹਾਨਾ....
ਕੁਪਵਾੜਾ 'ਚ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ ,10 ਜ਼ਖ਼ਮੀ
ਕੁਪਵਾੜਾ, 31 ਅਕਤੂਬਰ : ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਦੇ ਨਵਾਗਾਬਰਾ ਖੇਤਰ ਵਿੱਚ ਇੱਕ ਵਾਹਨ ਖੱਡ ਵਿੱਚ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਲੋਕਾਂ ਨਾਲ ਭਰੀ ਸੂਮੋ ਤੇਜ਼ ਰਫਤਾਰ ਨਾਲ ਫਿਸਲ ਕੇ ਨਾਟੀ ਟਾਪ ਖਾਈ 'ਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਪਛਾਣ ਸੈਦਾ ਬਾਨੋ (22), ਮੁਹੰਮਦ ਸਈਦ....
'ਮੇਰਾ ਫ਼ੋਨ ਟੈਪ ਕਰਦੇ ਰਹੋ, ਅਸੀਂ ਲੜਨ ਵਾਲੇ ਲੋਕ ਹਾਂ : ਰਾਹੁਲ ਗਾਂਧੀ 
ਨਵੀਂ ਦਿੱਲੀ, 31 ਅਕਤੂਬਰ : ਸ਼ਸ਼ੀ ਥਰੂਰ, ਰਾਘਵ ਚੱਢਾ ਅਤੇ ਮਹੂਆ ਮੋਇਤਰਾ ਸਮੇਤ ਕਈ ਵਿਰੋਧੀ ਨੇਤਾਵਾਂ ਨੇ ਫ਼ੋਨ ਹੈਕ ਹੋਣ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਆਪਣੇ ਫੋਨ ਤੇ ਈ-ਮੇਲ ‘ਤੇ Apple ਵੱਲੋਂ ਅਲਰਟ ਆਇਆ ਹੈ। ਉਨ੍ਹਾਂ ਨੂੰ ਚੇਤਾਵਨੀ ਦਿਤੀ ਗਈ ਹੈ ਕਿ ਸਰਕਾਰ ਉਨ੍ਹਾਂ ਦੇ ਫੋਨ ਤੇ ਈ-ਮੇਲ ਨੂੰ ਹੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵਿਰੋਧੀ ਨੇਤਾਵਾਂ ਦੇ ਦਾਅਵਿਆਂ 'ਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ। ਉਸਨੇ ਕਿਹਾ ਮੇਰਾ ਫੋਨ ਟੈਪ ਕਰਦੇ ਰਹੋ। ਅਸੀਂ ਡਰਦੇ ਨਹੀਂ....
ਤਵਾਡੂ ਵਿੱਚ ਬੁਖਾਰ ਤੇ ਉਲਟੀਆਂ ਕਾਰਨ 9 ਦਿਨਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ
ਨੂਹ, 30 ਅਕਤੂਬਰ : ਨੂਹ ਦੇ ਨੇੜਲੇ ਪਿੰਡ ਚਹਿਲਕਾ ਦੀ ਢਾਣੀ ਵਿੱਚ ਪਿਛਲੇ 9 ਦਿਨਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਉਨ੍ਹਾਂ ਤੋਂ ਇਲਾਵਾ ਇੱਕ ਹੋਰ ਬੱਚਾ ਗੰਭੀਰ ਰੂਪ ਵਿੱਚ ਬਿਮਾਰ ਹੈ, ਜਿਸ ਨੂੰ ਇਲਾਜ ਲਈ ਫਰੀਦਾਬਾਦ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਖਬਰ ਮਿਲਦਿਆਂ ਹੀ ਸਿਹਤ ਵਿਭਾਗ ਦੀ ਟੀਮ ਸੋਮਵਾਰ ਨੂੰ ਪਿੰਡ ਚਹਿਲਕਾ ਦੀ ਢਾਣੀ ਪੁੱਜੀ ਅਤੇ ਕਾਰਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਮਾਸ਼ੂਮ ਬੱਚਿਆਂ ਦੀ ਹੋਈ....
ਉੱਤਰ ਪ੍ਰਦੇਸ਼ ਵਿਚ ਦੋ ਸਕੂਲੀ ਵਾਹਨਾਂ ਵਿੱਚ ਹੋਈ ਭਿਆਨਕ ਟੱਕਰ, 4 ਬੱਚਿਆਂ ਸਮੇਤ 5 ਮੌਤਾਂ, 16 ਜਖ਼ਮੀ
ਬਦਾਯੂੰ, 30 ਅਕਤੂਬਰ : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਦੋ ਸਕੂਲੀ ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ 4 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 16 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 6 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਸਕੂਲ ਵੈਨ ਦਾ ਡਰਾਈਵਰ ਵੀ ਸ਼ਾਮਲ ਹੈ। ਜ਼ਿਲ੍ਹਾ ਮੈਜਿਸਟਰੇਟ ਮਨੋਜ ਕੁਮਾਰ ਨੇ ਦਸਿਆ ਕਿ ਸਾਰੇ ਜ਼ਖ਼ਮੀਆਂ ਦਾ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਵਿਚ ਇਲਾਜ ਚੱਲ ਰਿਹਾ ਹੈ। ਜ਼ਿਲ੍ਹੇ ਦੇ ਸੀਨੀਅਰ....
ਕੇਂਦਰ ਸਰਕਾਰ ਦੇ ਸੁਰੱਖਿਆ ਦੇ ਸਾਰੇ ਦਾਅਵੇ ਬੇਕਾਰ ਹੋ ਗਏ ਹਨ : ਮਲਿਕਾਰਜੁਨ ਖੜਗੇ 
ਨਵੀਂ ਦਿੱਲੀ, 30 ਅਕਤੂਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਆਂਧਰਾ ਪ੍ਰਦੇਸ਼ 'ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਕੁਝ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਵਿੱਚ ਜੋਸ਼ ਵਿਖਾਇਆ, ਉਸੇ ਤਰ੍ਹਾਂ ਰੇਲਵੇ ਸੁਰੱਖਿਆ ਅਤੇ ਯਾਤਰੀਆਂ ਦੀ ਭਲਾਈ ਲਈ ਕਦਮ ਚੁੱਕਣ ਵਿੱਚ ਵੀ ਦਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਰੇਲ ਹਾਦਸੇ 'ਤੇ ਦੁੱਖ....