ਰਾਸ਼ਟਰੀ

ਤਾਮਿਲਨਾਡੂ 'ਚ ਇੱਕ ਪਟਾਕਾ ਫੈਕਟਰੀ ਵਿੱਚ ਲੱਗੀ ਅੱਗ, 9 ਲੋਕਾਂ ਦੀ ਮੌਤ
ਅਰਿਆਲੁਰ, 09 ਅਕਤੂਬਰ : ਤਾਮਿਲਨਾਡੂ ਵਿੱਚ ਸੋਮਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਸੂਬੇ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ 9 ਲੋਕਾਂ ਦੀ ਮੌਤ 'ਤੇ ਸੋਗ ਪ੍ਰਗਟ ਕਰਦੇ ਹੋਏ ਬਿਆਨ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨਗਦ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ। ਇਹ ਘਟਨਾ ਅਰਿਆਲੂਰ ਜ਼ਿਲ੍ਹੇ ਦੇ ਪਿੰਡ ਵਿਰਾਗਲੂਰ ਵਿੱਚ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਵਾਪਰੀ, ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ....
ਦੇਸ਼ ਵਿੱਚ ਗਰੀਬ ਲੋਕ ਹਨ ਅਤੇ ਅਸੀਂ ਉਨ੍ਹਾਂ ਦਾ ਹਿੱਸਾ ਚਾਹੁੰਦੇ ਹਾਂ ਅਤੇ ਭਾਜਪਾ ਇਸ ਮੁੱਦੇ ਤੋਂ ਧਿਆਨ ਹਟਾਉਣਾ ਚਾਹੁੰਦੀ ਹੈ : ਰਾਹੁਲ ਗਾਂਧੀ
ਕਾਂਗਰਸ ਜਾਤੀ ਜਨਗਣਨਾ ਦੇ ਹੱਕ ਵਿੱਚ ਹੈ, ਕਾਂਗਰਸ ਸ਼ਾਸਤ ਰਾਜਾਂ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ : ਗਾਂਧੀ ਨਵੀਂ ਦਿੱਲੀ, 09 ਅਕਤੂਬਰ : ਕਾਂਗਰਸ ਵਰਕਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਦਿੱਲੀ ਸਥਿਤ ਏਆਈਸੀਸੀ ਦਫ਼ਤਰ ਵਿਚ ਹੋਈ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਜਾਤੀ ਜਨਗਣਨਾ ਸਬੰਧੀ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਕਾਂਗਰਸ ਜਾਤੀ ਜਨਗਣਨਾ ਦੇ ਹੱਕ ਵਿੱਚ ਹੈ।....
ਪਾਕਿਸਤਾਨ 'ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਲਾਹੌਰ, 9 ਅਕਤੂਬਰ : ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਸਜਾਇਆ ਗਿਆ ਸੀ। ਇਸ ਮੌਕੇ ਸ਼ਰਧਾਲੂਆਂ ਨੇ ਮਨ ਦੀ ਸ਼ਾਂਤੀ ਲਈ ਗੁਰੂ ਘਰ 'ਚ ਅਰਦਾਸ ਕੀਤੀ ਅਤੇ ਸੰਗਤਾਂ ਦਰਸ਼ਨ ਕਰਕੇ ਆਪਣੇ ਆਪ ਨੂੰ ਵਡਭਾਗਾ....
ਕੇਂਦਰ ਦੀ ਸੱਤਾਧਾਰੀ ਭਾਜਪਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਰਾਵਣ ਦੱਸਿਆ
ਨਵੀਂ ਦਿੱਲੀ, 05 ਅਕਤੂਬਰ : ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਰਾਵਣ ਦੱਸਿਆ ਹੈ। ਭਾਜਪਾ ਦੇ ਟਵਿੱਟਰ ਹੈਂਡਲ ਤੋਂ ਇੱਕ ਪੋਸਟਰ ਟਵੀਟ ਕੀਤਾ ਗਿਆ ਹੈ, ਜਿਸ ਵਿੱਚ ਰਾਹੁਲ ਗਾਂਧੀ ਨੂੰ ਆਧੁਨਿਕ ਯੁੱਗ ਦਾ ਰਾਵਣ ਦੱਸਿਆ ਗਿਆ ਹੈ। ਭਾਜਪਾ ਵੱਲੋਂ ਜਾਰੀ ਕੀਤੇ ਗਏ ਨਵੇਂ ਪੋਸਟਰ ਵਿੱਚ ਰਾਹੁਲ ਗਾਂਧੀ ਨੂੰ ਰਾਵਣ ਦੇ ਰੂਪ ਵਿੱਚ ਦਿਖਾਇਆ ਗਿਆ ਹੈ, ਜਿਸ ਦੇ 7 ਸਿਰ ਹਨ। ਇਸ ਪੋਸਟਰ ਦੇ ਉਪਰਲੇ ਹਿੱਸੇ ਵਿੱਚ ਵੱਡੇ ਅੱਖਰਾਂ ਵਿੱਚ ਲਿਖਿਆ ਹੈ-Bharat Khatre....
ਸ਼ਿੱਕਮ 'ਚ ਬੱਦਲ ਫਟਣ ਕਾਰਨ ਹੋਈ ਭਾਰੀ ਤਬਾਹੀ, 14 ਮੌਤਾਂ
ਗੰਗਟੋਕ, 05 ਅਕਤੂਬਰ : ਉੱਤਰੀ ਸਿੱਕਮ ਦੀ ਗਲੇਸ਼ੀਅਰ ਝੀਲ ਸਾਊਥ ਲਹੋਨਕ ਨੇੜੇ ਮੰਗਲਵਾਰ ਰਾਤ ਨੂੰ ਬੱਦਲ ਫਟਣ ਨਾਲ ਤੀਸਤਾ ਨਦੀ ’ਚ ਆਏ ਹੜ੍ਹ ’ਚ ਅਨੇਕ ਲੋਕ ਰੁੜ੍ਹ ਗਏ। ਫ਼ੌਜ ਦੇ 23 ਜਵਾਨਾਂ ਸਮੇਤ ਸੈਂਕੜੇ ਲਾਪਤਾ ਹਨ ਜਦਕਿ 10 ਲਾਸ਼ਾਂ ਮਿਲੀਆਂ ਹਨ। ਬੰਗਾਲ ਦੇ ਤੀਸਤਾ ਬਰਾਜ ’ਚ ਵੀ ਤਿੰਨ ਲਾਸ਼ਾਂ ਮਿਲੀਆਂ ਹਨ। ਖ਼ਦਸ਼ਾ ਹੈ ਕਿ ਇਹ ਲਾਸ਼ਾਂ ਸਿੱਕਮ ਤੋਂ ਰੁੜ੍ਹ ਕੇ ਆਈਆਂ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਨੈਸ਼ਨਲ ਹਾਈਵੇ 10 ਕਈ ਥਾਈਂ ਟੁੱਟ ਗਿਆ ਹੈ। ਸਿੱਕਮ ਦਾ ਸੜਕੀ ਸੰਪਰਕ ਸਿਲੀਗੁੜੀ ਸਮੇਤ....
'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਨੇ ਮਾਰਿਆ ਛਾਪਾ, ਮਰਨਾ ਕਬੂਲ ਹੈ, ਡਰਨਾ ਨਹੀਂ : ਸੰਜੇ ਸਿੰਘ 
ਨਵੀਂ ਦਿੱਲੀ, 4 ਅਕਤੂਬਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਬੁੱਧਵਾਰ ਸਵੇਰ ਤੋਂ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ 'ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ। ਵੀਡੀਓ 'ਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਦੇ ਬਾਹਰ ਦਾ ਦ੍ਰਿਸ਼ ਦਿਖਾਈ ਦੇ ਰਿਹਾ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦੀ ਛਾਪੇਮਾਰੀ ਜਾਰੀ ਹੈ। ਦੱਸ ਦੇਈਏ....
ਵਾਰਾਣਸੀ 'ਚ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਟਕਰਾਈ, 8 ਲੋਕਾਂ ਦੀ ਮੌਤ
ਵਾਰਾਣਸੀ, 4 ਅਕਤੂਬਰ : ਫੂਲਪੁਰ ਥਾਣਾ ਖੇਤਰ ਦੇ ਕਰਖਿਆਂਵ ਨੇੜੇ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਸਾਈਡ 'ਤੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ। ਸਾਰੇ ਪੀਲੀਭੀਤ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਘਟਨਾ ਸਵੇਰੇ ਚਾਰ ਵਜੇ ਦੇ ਕਰੀਬ ਵਾਪਰੀ। ਹਾਦਸੇ 'ਚ ਇਕ ਬੱਚਾ ਵਾਲ-ਵਾਲ ਬਚ ਗਿਆ ਪਰ ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਵਾਰਾਣਸੀ ਹਾਦਸੇ ਦੇ ਮ੍ਰਿਤਕ ਮਹਿੰਦਰ ਪਾਲ ਅਤੇ ਦਾਮੋਦਰ ਸਕੇ ਭਰਾ ਹਨ। ਇਸ ਤੋਂ ਇਲਾਵਾ ਪਰਿਵਾਰ ਦੇ ਸਾਰੇ....
ਬੱਦਲ ਫਟਣ ਕਾਰਨ ਸਿੱਕਮ ‘ਚ ਹੜ੍ਹ, 23 ਜਵਾਨ ਲਾਪਤਾ
ਸਿੱਕਮ, 4 ਅਕਤੂਬਰ : ਸਿੱਕਮ ‘ਚ ਅੱਜ ਬੱਦਲ ਫਟਣ ਤੋਂ ਬਾਅਦ ਤੀਸਤਾ ਨਦੀ ‘ਚ ਅਚਾਨਕ ਹੜ੍ਹ ਆਉਣ ਕਾਰਨ 23 ਫੌਜੀਆਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰੱਖਿਆ ਪੀਆਰਓ ਅਨੁਸਾਰ ਅੱਜ ਸਵੇਰੇ ਲੋਨਾਕ ਝੀਲ ਉੱਤੇ ਬੱਦਲ ਫਟਣ ਕਾਰਨ ਲਾਚੇਨ ਘਾਟੀ ਵਿੱਚ ਤੀਸਤਾ ਨਦੀ ਵਿੱਚ ਹੜ੍ਹ ਆ ਗਿਆ। ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਫੌਜ ਦਾ ਕੈਂਪ ਸੀ, ਜੋ ਹੜ੍ਹ ਦੀ ਮਾਰ ਹੇਠ ਆ ਕੇ ਰੁੜ੍ਹ ਗਿਆ। ਗੁਹਾਟੀ ਦੇ ਰੱਖਿਆ ਪੀਆਰਓ ਨੇ ਕਿਹਾ- ਅਚਾਨਕ ਪਾਣੀ ਵਧਣ ਕਾਰਨ ਚੁੰਗਥਾਂਗ ਡੈਮ ਤੋਂ ਪਾਣੀ ਛੱਡਣਾ ਪਿਆ। ਇਸ ਤੋਂ....
ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ, ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ : ਸੁਪਰੀਮ ਕੋਰਟ 
ਹਰਿਆਣਾ ਅਤੇ ਪੰਜਾਬ ਵਿਚਾਲੇ ਐਸਵਾਈਐਲ ਨਹਿਰ ਵਿਵਾਦ ਦਾ ਹੈ ਮਾਮਲਾ ਨਵੀਂ ਦਿੱਲੀ, 04 ਅਕਤੂਬਰ : ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ‘ਤੇ ਤਲਖ਼ ਟਿੱਪਣੀ ਕੀਤੀ ਹੈ। ਅੱਜ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ, ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਸ....
ਕਾਂਗਰਸ ਨੇ ਲੋਕਤੰਤਰ ਨੂੰ ‘ਲੁੱਟਤੰਤਰ’ ਅਤੇ ਪ੍ਰਜਾਤੰਤਰ ਨੂੰ ‘ਪਰਿਵਾਰਤੰਤਰ’ ’ਚ ਬਦਲਿਆ : ਪੀਐਮ ਮੋਦੀ
ਜਗਦਲਪੁਰ, 03 ਅਕਤੂਬਰ : ਛੱਤੀਸਗੜ੍ਹ ਪਹੁੰਚੇ ਪੀਐਮ ਮੋਦੀ ਨੇ ਜਾਤੀ ਜਨਗਣਨਾ 'ਤੇ ਬੋਲਦਿਆਂ ਕਿਹਾ ਕਿ ਮੇਰੇ ਹਿਸਾਬ ਨਾਲ ਸਭ ਤੋਂ ਵੱਧ ਆਬਾਦੀ ਗਰੀਬਾਂ ਦੀ ਹੈ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦ ਦਿਵਾਉਂਦਿਆਂ ਪੁੱਛਿਆ ਕਿ ਕੀ ਕਾਂਗਰਸ ਹੁਣ ਮੁਸਲਮਾਨਾਂ ਦੇ ਅਧਿਕਾਰਾਂ ਨੂੰ ਘਟਾਉਣਾ ਚਾਹੁੰਦੀ ਹੈ ਅਤੇ ਜੇਕਰ ਅਧਿਕਾਰ ਆਬਾਦੀ ਦੇ ਹਿਸਾਬ ਨਾਲ ਤੈਅ ਹੋਣਗੇ ਤਾਂ ਕੀ ਹਿੰਦੂਆਂ ਨੂੰ ਅੱਗੇ ਹੋ ਕੇ ਪੂਰੇ ਅਧਿਕਾਰ ਲੈਣੇ ਚਾਹੀਦੇ ਹਨ? ਪ੍ਰਧਾਨ ਮੰਤਰੀ ਮੋਦੀ ਨੇ ਜਾਤ ਅਧਾਰਤ ਮਰਦਮਸ਼ੁਮਾਰੀ....
ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਦਿੱਤਾ ਆਦੇਸ਼
ਕੈਨੇਡਾ ਨੇ ਸਭ ਤੋਂ ਪਹਿਲਾਂ ਭਾਰਤੀ ਡਿਪਲੋਮੈਟਸ ਖਿਲਾਫ਼ ਹਿੰਸਾ ਤੇ ਧਮਕੀ ਦਾ ਮਾਹੌਲ ਬਣਾਇਆ : ਵਿਦੇਸ਼ ਮੰਤਰੀ ਨਵੀਂ ਦਿੱਲੀ, 03 ਅਕਤੂਬਰ : ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਡਿਪਲੋਮੈਟ ਵਿਵਾਦ ਦਰਮਿਆਨ ਵੱਡੀ ਖਬਰ ਆਈ ਹੈ। ਭਾਰਤ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਨੇ ਮੰਗਲਵਾਰ ਨੂੰ ਰਿਪੋਰਟ ਦਿੱਤੀ ਕਿ ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤਕ 41 ਡਿਪਲੋਮੈਟਸ ਵਾਪਸ ਬੁਲਾਉਣ ਲਈ ਕਿਹਾ ਹੈ। ਪਿਛਲੇ....
ਨਾਂਦੇੜ ਦੇ ਹਸਪਤਾਲ 'ਚ ਕੁਝ ਘੰਟਿਆਂ ਬਾਅਦ 7 ਹੋਰ ਲੋਕਾਂ ਦੀ ਮੌਤ
ਨਾਂਦੇੜ, 03 ਅਕਤੂਬਰ : ਮਹਾਰਾਸ਼ਟਰ ਦੇ ਨਾਂਦੇੜ ਦੇ ਹਸਪਤਾਲ 'ਚ 24 ਲੋਕਾਂ ਦੀ ਮੌਤ ਦੇ ਕੁਝ ਘੰਟਿਆਂ ਬਾਅਦ ਹੀ 7 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਦਰਅਸਲ, ਅਧਿਕਾਰੀਆਂ ਨੇ ਮੰਗਲਵਾਰ ਨੂੰ ਪੁਸ਼ਟੀ ਕੀਤੀ ਕਿ 1 ਤੋਂ 2 ਅਕਤੂਬਰ ਦੇ ਵਿਚਕਾਰ 7 ਹੋਰ ਮੌਤਾਂ ਹੋਈਆਂ ਹਨ। ਨਾਂਦੇੜ ਦੇ ਜ਼ਿਲ੍ਹਾ ਸੂਚਨਾ ਦਫ਼ਤਰ (ਡੀਆਈਓ) ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਬਾਅਦ 48 ਘੰਟਿਆਂ ਵਿੱਚ ਹਸਪਤਾਲ ਵਿੱਚ ਮਰਨ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 31 ਹੋ ਗਈ ਹੈ। ਇਸ ਤੋਂ....
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਵਾਉਣ ਤੋਂ ਕੋਈ ਵੀ ਹਰਿਆਣਾ ਨਿਵਾਸੀ ਸਿੱਖ ਨਾ ਰਹੇ ਵਾਝਾਂ : ਜਥੇਦਾਰ ਦਾਦੂਵਾਲ
ਕਾਲਾਂਵਾਲੀ, 3 ਅਕਤੂਬਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੱਠੀ ਰਫਤਾਰ ਨਾਲ ਬਣ ਰਹੀਆਂ ਵੋਟਾਂ ਵਿੱਚ ਤੇਜ਼ੀ ਲਿਆਉਣ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਪ੍ਰਧਾਨ ਪ੍ਰਸਿੱਧ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਕਾਲਾਂਵਾਲੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਸਿੱਖ ਸੰਗਤ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕੀਤਾ। ਮੰਡੀ ਕਾਲਾਂਵਾਲੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਕਿਹਾ ਕਿ ਉਹ ਸਿਰਸਾ ਜਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ....
ਵਿਰੋਧੀ ਪਾਰਟੀ ਨੇ ਗਰੀਬਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਅਤੇ 6 ਦਹਾਕਿਆਂ ਤੋਂ ਦੇਸ਼ ਨੂੰ ਜਾਤ ਦੇ ਆਧਾਰ ’ਤੇ ਵੰਡਿਆ ਹੈ : ਪ੍ਰਧਾਨ ਮੰਤਰੀ ਮੋਦੀ 
ਗਵਾਲੀਅਰ, 02 ਅਕਤੂਬਰ : ਪ੍ਰਧਾਨ ਮੰਤਰੀ ਰਾਜ ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ 19,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦਾ ਨਾਂ ਲਏ ਬਿਨਾਂ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀ ਨੇ ਗਰੀਬਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਅਤੇ ਛੇ ਦਹਾਕਿਆਂ ਤੋਂ ਦੇਸ਼ ਨੂੰ ਜਾਤ ਦੇ ਆਧਾਰ ’ਤੇ ਵੰਡਿਆ ਹੈ। ਉਹ ਅਜੇ ਵੀ ਇਹ ‘ਪਾਪ’ ਕਰ ਰਹੀ ਹੈ। ਪ੍ਰਧਾਨ ਮੰਤਰੀ....
ਨਾਂਦੇੜ ਵਿੱਚ ਸਰਕਾਰੀ ਹਸਪਤਾਲ ‘ਚ ਪਿਛਲ਼ੇ 24 ਘੰਟਿਆਂ ‘ਚ 12 ਨਵਜੰਮੇ ਬੱਚਿਆਂ ਸਮੇਤ 24 ਮੌਤਾਂ 
ਮੌਤਾਂ ਬਾਰੇ ਹੋਰ ਜਾਣਕਾਰੀ ਲੈਣਗੇ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਸ਼ਿੰਦੇ 24 ਨਿਰਦੋਸ਼ ਲੋਕਾਂ ਦੀ ਹੋਈ ਮੌਤ ਲਈ ਸੂਬੇ ਦੀ ਸਰਕਾਰ ਨੂੰ ਜ਼ਿੰਮੇਵਾਰ ਹੈ : ਸੁਪ੍ਰੀਆ ਸੁਲੇ ਨਾਂਦੇੜ, 02 ਅਕਤੂਬਰ : ਮਹਾਰਾਸ਼ਟਰ ਦੇ ਦੇ ਨਾਂਦੇੜ ਵਿੱਚ ਪਿਛਲ਼ੇ 24 ਘੰਟਿਆਂ ‘ਚ 12 ਨਵਜੰਮੇ ਬੱਚਿਆਂ ਸਮੇਤ 24 ਮੌਤਾਂ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਾਂਦੇੜ ਦੇ ਸ਼ੰਕਰ ਰਾਓ ਚਵਾਨ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਦਵਾਈਆਂ ਦੀ ਕਥਿਤ ਘਾਟ ਕਾਰਨ ਇਹ ਮੌਤਾਂ ਹੋਣ ਦਾ ਖਦਸਾ ਹੈ। ਜਦੋਂ ਕਿ....