ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣ ਰੈਲੀਆਂ ਸ਼ੁਰੂ ਕੀਤੀਆਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਹੋਣ ਜਾ ਰਹੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਹਲਕਾਵਾਰ ਚੋਣ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ । ਇਸ ਸਬੰਧੀ ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ਼੍ਰੀ ਹਰਦੇਵ ਮੇਘ ਗੋਬਿੰਦਗੜ੍ਹ ਦੇ ਹੱਕ ਵਿੱਚ 5 ਚੋਣ ਰੈਲੀਆਂ ਕੀਤੀਆਂ ਗਈਆਂ । ਇੰਨ੍ਹਾਂ ਚੋਣ ਰੈਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਸੰਬੋਧਨ ਕੀਤਾ ਅਤੇ ਇਲਾਕੇ ਦੇ ਵੋਟਰਾਂ ਨੂੰ ਪਾਰਟੀ ਉਮੀਦਵਾਰ ਨੂੰ ਜਿਤਾਉਣ ਲਈ ਅਪੀਲ ਕੀਤੀ ।