ਰਾਜਨੀਤੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਦੀ ਮਜ਼ਬੂਤੀ ਨਾਲ ਬਚਾਅ ਕਰਨ : ਪ੍ਰਤਾਪ ਬਾਜਵਾ
ਗੁਰਦਾਸਪੁਰ, 5 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਦੀ ਮਜ਼ਬੂਤੀ ਨਾਲ ਬਚਾਅ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮਾਨ ਨੂੰ ਬੇਤੁਕੀ ਬਿਆਨਬਾਜ਼ੀ ਕਰਨ ਦੀ ਬਜਾਏ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਬਾਰੇ ਪੰਜਾਬ ਦਾ ਮਾਮਲਾ ਸਖ਼ਤ ਕਾਨੂੰਨੀ ਦਲੀਲਾਂ ਨਾਲ ਅੱਗੇ ਰੱਖਣਾ ਚਾਹੀਦਾ ਹੈ।ਬਾਜਵਾ ਨੇ ਕਿਹਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ....
ਬਠਿੰਡਾ-ਬਰਨਾਲਾ ਬਾਈਪਾਸ ਫਲਾਈਓਵਰ ਪੂਰਾ ਕਰਵਾਉਣ ਲਈ ਮੰਤਰੀ ਗਡਕਰੀ ਦੇਣ ਦਖ਼ਲ : ਬਾਦਲ
ਚੰਡੀਗੜ੍ਹ, 3 ਜਨਵਰੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ। ਉਹਨਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾਸੀ ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ। ਗਡਕਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ....
ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ : ਰਾਜਾ ਵੜਿੰਗ
ਚੰਡੀਗੜ੍ਹ, 2 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਜਿਹੜੇ ਲੋਕ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਲਾਉਣ ਦੀ ਹਿੰਮਤ ਕਰ ਸਕਦੇ ਹਨ, ਉਹ ਕਿਤੇ ਵੀ ਅਜਿਹਾ ਕਰ ਸਕਦੇ ਹਨ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਮਾਮਲੇ ਦੀ ਗੰਭੀਰਤਾ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਪੜਤਾਲ ਨੂੰ....
ਰਾਹੁਲ ਗਾਂਧੀ ਨੂੰ 'ਦੇਸ਼ ਜੋੜੋ ਯਾਤਰਾ' ਦੀ ਥਾਂ ਕਾਂਗਰਸ ਜੋੜਨ ਦੀ ਮੁੱਖ ਲੋੜ ਹੈ : ਬਾਜਵਾ
ਬਟਾਲਾ, 30 ਦਸੰਬਰ : ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਮਾਤਾ ਦੇ ਦੇਹਾਂਤ ਨੂੰ ਲੈ ਕੇ ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਚ ਨਰਿੰਦਰ ਮੋਦੀ ਨਾਲ ਪੂਰਾ ਦੇਸ਼ ਖੜਾ ਹੈ ਅਤੇ ਵਿਸ਼ੇਸ ਕਰ ਉਹਨਾਂ ਦੀ ਪੂਰੀ ਪਾਰਟੀ ਦੁੱਖ ਚ ਸ਼ਾਮਿਲ ਹੈ| ਉਥੇ ਹੀ ਬਟਾਲਾ ਚ ਪਹੁੰਚ ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿਂਦੇ ਹੋਏ ਰਾਹੁਲ ਗਾਂਧੀ ਵਲੋਂ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਤੇ ਟਿੱਪਣੀ ਕਰਦੇ ਕਿਹਾ ਕਿ ਸਿਹਤ ਵਿਭਾਗ ਨੇ....
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਚ ਹੋਵੇਗੀ ਦਾਖਲ : ਬਾਜਵਾ
-ਭਾਰਤ ਜੋੜੋ ਯਾਤਰਾ ਦੀ ਸੁਰੱਖਿਆ ਦੀ ਜ਼ਿਮੇਵਾਰੀ ਸੂਬਾ ਅਤੇ ਕੇਂਦਰ ਸਰਕਾਰ ਦੀ ਹੈ : ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ, 30 ਦਸੰਬਰ : ਰਾਹੁਲ ਗਾਂਧੀ ਦੀ ਦੇਸ਼ ਭਰ ਦੇ ਸੂਬਿਆਂ ਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਲੈਕੇ ਅੱਜ ਕਾਂਗਰਸ ਪਾਰਟੀ ਦੇ ਆਲਾ ਨੇਤਾਵਾਂ ਵਲੋਂ ਬਟਾਲਾ ਚ ਇਕ ਅਹਿਮ ਪ੍ਰੈਸ ਕੀਤੀ ਗਈ। ਪ੍ਰੈਸ ਚ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁਖ ਮੰਤਰੀ ਓਪੀ ਸੋਨੀ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਜਿਲਾ ਪ੍ਰਧਾਨ....
ਆਮ ਆਦਮੀ ਪਾਰਟੀ ਝੂਠ ਬੋਲ ਕੇ ਅਤੇ ਝੂਠੇ ਅੰਕੜੇ ਪੇਸ਼ ਕਰ ਕੇ ਦੇਸ਼ ਅਤੇ ਦਿੱਲੀ ਦੀ ਜਨਤਾ ਨੂੰ ਮੂਰਖ ਬਣਾਉਂਦੀ ਹੈ : ਮੋਨਾ ਜੈਸਵਾਲ
ਚੰਡੀਗੜ੍ਹ, 28 ਦਸੰਬਰ : ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਪੋਲ ਖੋਲਦਿਆਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਝੂਠ ਬੋਲ ਕੇ ਅਤੇ ਝੂਠੇ ਅੰਕੜੇ ਪੇਸ਼ ਕਰ ਕੇ ਦੇਸ਼ ਅਤੇ ਦਿੱਲੀ ਦੀ ਜਨਤਾ ਨੂੰ ਮੂਰਖ ਬਣਾਉਂਦੀ ਆ ਰਹੀ ਹੈ, ਜਦਕਿ ਸੱਚਾਈ ਇਸ ਦੇ ਉਲਟ ਹੈ, ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੀ ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ ਨੇ ਕੀਤਾ ਹੈ। ਉਹਨਾਂ ਕੇਜਰੀਵਾਲ ਸਰਕਾਰ ਦੇ ਝੂਠ ਤੋਂ ਪਰਦਾ ਚੁੱਕਦੇ ਹੋਏ ਕਿਹਾ ਕਿ ਦਿੱਲੀ ‘ਚ ਬਿਨਾਂ ਰੈਣ ਬਸੇਰਿਆ ‘ਤੋਂ ਸੜਕਾਂ ਦੇ ਫੁੱਟਪਾਥਾਂ ਤੇ ਰਹਿਣ....
ਸੁਖਬੀਰ ਬਾਦਲ ਨੇ ਰਾਜਪਾਲ ਨੂੰ ਲਿਖੇ ਪੱਤਰ ’ਚ ਕੀਤੀ ਮੰਗ, ਆਪ ਦੇ "ਸਿਆਸੀ ਟੀਚਿਆਂ" ਦੀ ਪੂਰਤੀ ਲਈ ਜਾਂਚ ਕਰਵਾਈ ਜਾਵੇ
ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ "ਸਿਆਸੀ ਟੀਚਿਆਂ" ਦੀ ਪੂਰਤੀ ਲਈ ਜਾਂਚ ਕਰਵਾਈ ਜਾਵੇ। ਇਸ਼ਤਿਹਾਰਾਂ 'ਤੇ ਜਨਤਾ ਦੇ ਪੈਸੇ ਤੋਂ 300 ਕਰੋੜ ਰੁਪਏ ਦੇ ਕਥਿਤ ਖਰਚ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਇੱਕ ਪੱਤਰ ਵਿੱਚ ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ 'ਆਪ' ਨੇ ਚਾਲੂ ਵਿੱਤੀ ਸਾਲ ਵਿੱਚ ਸਰਕਾਰੀ ਇਸ਼ਤਿਹਾਰਾਂ ਲਈ 750 ਕਰੋੜ ਰੁਪਏ ਰੱਖੇ ਸਨ ਅਤੇ ਇਸ ਵਿੱਚੋਂ ਜ਼ਿਆਦਾਤਰ....
ਆਮ ਆਦਮੀ ਪਾਰਟੀ ਈਸਟ ਇੰਡੀਆ ਕੰਪਨੀ ਵਾਂਗ ਕੰਮ ਕਰ ਰਹੀ ਹੈ : ਪ੍ਰਧਾਨ ਰਾਜਾ ਵੜਿੰਗ
ਚੰਡੀਗੜ੍ਹ, 24 ਦਸੰਬਰ : ਪੰਜਾਬ ਕਾਂਗਰਸ ਨੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਪੰਜਾਬ ਵਿਚ ਦੋ ਅਹਿਮ ਅਹੁਦਿਆਂ 'ਤੇ ਦੋ ਬਾਹਰੀ ਵਿਅਕਤੀਆਂ ਦੀ ਨਿਯੁਕਤੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਹਮਲਾ ਬੋਲਿਆ ਹੈ। ਇਸ ਲੜੀ ਤਹਿਤ, ਸੱਤਿਆ ਗੋਪਾਲ ਅਤੇ ਰਾਕੇਸ਼ ਗੋਇਲ ਦੀ ਰੇਰਾ 'ਚ ਨਿਯੁਕਤੀਆਂ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਈਸਟ ਇੰਡੀਆ ਕੰਪਨੀ ਵਾਂਗ ਕੰਮ ਕਰ ਰਹੀ ਹੈ, ਉਥੇ ਇਸਦੇ ਸੁਪਰੀਮੋ....
ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ : ਪ੍ਰਧਾਨ ਬਾਦਲ
ਚੰਡੀਗੜ੍ਹ, 23 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜ਼ੂਦਾ ਸਥਿਤੀ ਵਿੱਚ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਉਨ੍ਹਾਂ ਕਿਹਾ ਕਿ ਪਹਿਲਾਂ ਗੈਂਸਸਟਰ ਅਮੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ, ਤੇ ਹੁਣ ਗਰੀਬਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰਵਾਦ ਦੇ ਡਰ ਕਾਰਨ ਪੰਜਾਬ ਦੀ ਇੰਡਸਟਰੀ ਪੰਜਾਬ ਛੱਡ ਕੇ ਯੂਪੀ ਵਿੱਚ ਜਾ ਰਹੇ....
ਲੋਕਾਂ ਦੀਆਂ ਜਾਨਾਂ ਨੂੰ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਮਾਲਕਾਂ ਦੇ ਹਿੱਤਾਂ ਨਾਲੋਂ ਜ਼ਿਆਦਾ ਤਰਜੀਹ ਦਿੱਤੀ ਜਾਵੇ : ਬਾਦਲ
- ਸਰਕਾਰ ਨੂੰ ਆਖਿਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਦਿੱਤੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ ਅਤੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਚੰਡੀਗੜ੍ਹ, 21 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਜ਼ੀਰਾ ਵਿਚ ਲੋਕਾਂ ਦੀਆਂ ਜਾਨਾਂ ਨੂੰ ਸ਼ਰਾਬ ਫੈਕਟਰੀਦੇ ਮਾਲਕਾਂ ਦੇ ਹਿੱਤਾਂ ਨਾਲੋਂ ਵੱਧ ਤਰਜੀਹ ਦਿੱਤੀ ਜਾਵੇ। ਉਹਨਾਂ ਨੇ ਸ੍ਰੀ ਮਾਨ ਨੂੰ ਆਖਿਆ ਕਿ ਉਹ ਜ਼ੀਰਾ ਵਿਚ ਸ਼ਰਾਬ ਫੈਕਟਰੀ ਪਿਛਲੀ....
ਪੰਜਾਬ ਵਿਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਅਤੇ ਜੰਗਲ ਰਾਜ ਫੈਲ ਚੁੱਕਿਆ ਹੈ : ਰਾਜਾ ਵੜਿੰਗ
ਚੰਡੀਗੜ੍ਹ : ਅੰਮ੍ਰਿਤਸਰ ਨੇੜੇ ਕੱਥੂਨੰਗਲ ਵਿੱਚ ਦਿਨ-ਦਿਹਾੜੇ 18 ਲੱਖ ਰੁਪਏ ਦੀ ਲੁੱਟ ਦੀ ਘਟਨਾ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਅਤੇ ਜੰਗਲ ਰਾਜ ਫੈਲ ਚੁੱਕਿਆ ਹੈ, ਉਨ੍ਹਾਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੋਜ਼ਾਨਾ ਦੀ ਗੱਲਾਂ ਬਣ ਗਈਆਂ ਹਨ ਕਿ ਲੋਕ ਹੁਣ ਇਨ੍ਹਾਂ ਦੇ ਆਦੀ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਅਪਰਾਧੀ ਬਿਨਾਂ ਕਿਸੇ ਕਾਨੂੰਨ ਦੇ ਡਰ....
ਪੀਲੀਭੀਤ ਫਰਜ਼ੀ ਐਨਕਾਊਂਟਰ ਦੇ ਦੋਸ਼ੀਆਂ ਦੀ ਸਜ਼ਾ ਨੂੰ 7 ਸਾਲ ਕਰਨਾ, ਇਨਸਾਫ ਦਾ ਕਤਲ : ਰਾਜਾ ਵੜਿੰਗ
ਚੰਡੀਗੜ੍ਹ : 1991 ਵਿੱਚ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਪੁਲੀਸ ਵੱਲੋਂ 11 ਨਿਰਦੋਸ਼ ਸਿੱਖਾਂ ਦੇ ਫਰਜੀ ਐਨਕਾਊਂਟਰ ਦੇ ਮਾਮਲੇ ਵਿੱਚ ਸਜ਼ਾ ਮੁਆਫੀ ’ਤੇ ਹੈਰਾਨੀ ਪ੍ਰਗਟਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਨਿਆਂ ਦਾ ਪੂਰੀ ਤਰ੍ਹਾਂ ਨਾਲ ਕਤਲ ਹੈ ਕਿ 11 ਨਿਰਦੋਸ਼ ਸਿੱਖਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ 7 ਸਾਲ ਦੀ ਸਜ਼ਾ ਦੇ ਨਾਲ ਛੱਡ ਦਿੱਤਾ ਗਿਆ ਹੈ, ਜਦਕਿ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੂਬਾ....
ਕੈਪਟਨ ਅਮਰਿੰਦਰ ਪੰਜਾਬ ਅਤੇ ‘ਆਪ’ ਦੀ ਚਿੰਤਾ ਛੱਡ ਆਪਣੇ ਕੰਮ ਵੱਲ ਧਿਆਨ ਦੇਣ : ਰਾਘਵ ਚੱਢਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਵਾਲ ਇੱਕ ਇੰਟਰਵਿਊ 'ਚ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਮਗਰੋਂ ਸੂਬੇ ਦਾ ਅਸਲ ਮੁੱਖ ਮੰਤਰੀ ਕੌਣ ਹੈ? ਭਗਵੰਤ ਮਾਨ ਜਾਂ ਰਾਘਵ ਚੱਢਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਦਿਆਂ ਨਾਲ ਸਬੰਧਤ ਸਾਰੀਆਂ ਫਾਈਲਾਂ ਸਿੱਧੀਆਂ ਰਾਘਵ ਚੱਢਾ ਕੋਲ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ....
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਆਪਕ ਅਤੇ ਵਿਸਤ੍ਰਿਤ ਕੀਤੀ ਚਰਚਾ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕਰੀਬ ਤਿੰਨ ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਕਰੀਬ ਅੱਧਾ ਘੰਟਾ ਵਿਸਥਾਰਤ ਮੀਟਿੰਗ ਹੋਈ। ਸਾਬਕਾ ਮੁੱਖ ਮੰਤਰੀ ਨੇ ਕੋਈ ਵਿਸ਼ੇਸ਼ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ....
ਮੰਤਰੀ ਸਰਾਰੀ ਨੂੰ ਕੈਬਨਿਟ ਚੋਂ ਬਾਹਰ ਨਾ ਕਰਨਾ ਤੇ ਪ੍ਰੋ. ਬਲਜਿੰਦਰ ਦਾ ਮੰਤਰੀ ਮੰਡਲ ’ਚ ਆਉਣਾ ਚਿੰਤਾਜਨਕ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਵੱਲੋਂ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਚੋਂ ਬਾਹਰ ਨਾ ਕਰਨਾ ਅਤੇ ਪ੍ਰੋ: ਬਲਜਿੰਦਰ ਕੌਰ ਨੂੰ ਪਿਛਲੇ ਦਰਵਾਜ਼ੇ ਰਾਹੀਂ ਕੈਬਨਿਟ ਰੈਂਕ ਦਾ ਰੁਤਬਾ ਦੇਣ ਦੀ ਸਖ਼ਤ ਸ਼ਬਦਾਂ ਚ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪ੍ਰੋ: ਬਲਜਿੰਦਰ ਕੌਰ ਬਿਨਾਂ ਸ਼ੱਕ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਮਾਨ ਸਰਕਾਰ ਪ੍ਰੋ: ਬਲਜਿੰਦਰ ਕੌਰ ਨੂੰ ਮੰਤਰੀ ਮੰਡਲ 'ਚ ਸ਼ਾਮਲ ਨਹੀਂ ਕਰਨਾ....