ਰਾਜਨੀਤੀ

ਮੁੱਖ ਮੰਤਰੀ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਮਾਮਲੇ ’ਤੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ : ਡਾ. ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ ਜਦੋਂ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਕੌਮੀ ਪੈਨਸ਼ਨ ਸਿਸਟਮ ਤਹਿਤ ਸਬਸਕ੍ਰਾਈਬਰਜ਼ ਦਾ ਇਕੱਤਰ ਹੋਇਆ ਪੈਸਾ ਵਾਪਸ ਹੀ ਨਹੀਂ ਮੰਗਿਆ ਤਾਂ ਜੋ ਉਹ ਸਕੀਮ ਦੇ ਕੰਮ ਆ ਸਕੇ ਅਤੇ ਨਾ ਹੀ ਇਸ ਬਾਰੇ ਕੇਂਦਰ ਸਰਕਾਰ ਕੋਲੋਂ ਮਨਜ਼ੂਰੀ ਲਈ ਗਈ। ਇਥੇ ਜਾਰੀ ਕੀਤੇ ਇਕਬਿਆਨ....
ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਤਖਤੀਆਂ ਫੜ ਕੇ ਸੰਸਦ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਦੀ ਮੰਗ
ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਚੌਥਾ ਦਿਨ ਹੈ ਅਤੇ ਮਨੁੱਖੀ ਅਧਿਕਾਰ ਦਿਵਸ ਵੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸੰਸਦ ਦੇ ਬਾਹਰ ਪਹੁੰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਪਾਰਲੀਮੈਂਟ ਦੇ ਬਾਹਰ ਤਖ਼ਤੀ ਫੜੀ ਜਿਸ ‘ਤੇ ਲਿਖਿਆ ਹੋਇਆ ਹੈ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬੰਦ ਕਰੋ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੋ।....
ਸੁਖਬੀਰ ਬਾਦਲ ਦੀਆਂ ਪੰਥ ਤੇ ਪੰਜਾਬ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ `ਤੇ ਜਗਮੀਤ ਬਰਾੜ ਨੂੰ ਕੱਢਿਆ: ਤਲਵੰਡੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਬਾਦਲ ਦਲ ਵਿਚ ਜੋ ਵੀ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਾ ਹੈ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਂਦਾ ਹੈ ਅਤੇ ਜਗਮੀਤ ਸਿੰਘ ਬਰਾੜ ਨੂੰ ਵੀ ਇਸੇ ਕਾਰਨ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਚਹੇਤੇ ਪਾਰਟੀ ਨੂੰ ਇਕ ਕਾਰਪੋਰੇਟ ਕੰਪਨੀ ਦੀ ਤਰ੍ਹਾਂ ਚਲਾਉਣਾ ਚਾਹੁੰਦੇ ਹਨ ਅਤੇ ਉਹ....
ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ 'ਚ ਫੇਲ੍ਹ, ਭਗਵੰਤ ਮਾਨ ਦੇਵੇ ਅਸਤੀਫਾ : ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਭਗਵੰਤ ਮਾਨ ਤੋਂ ਮੁੱਖ ਮੰਤਰੀ ਵਜੋਂ ਅਸਤੀਫਾ ਮੰਗਿਆ ਕਿਉਂਕਿ ਉਹਨਾਂ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਦੋਂ ਕਿ ਪਾਰਟੀ ਨੇ ਤਰਨਤਾਰਨ ਦੇ ਸਰਹਾਲੀ ਪੁਲਿਸ ਥਾਣੇ ’ਤੇ ਆਰ ਪੀ ਜੀ ਹਮਲੇ ਨੂੰ ਪੁਲਿਸ ਫੋਰਸ ਦਾ ਮਨੋਬਲ ਡੇਗਣ ਤੇ ਉਸਨੂੰ ਚੁਣੌਤੀ ਦੇਣ ਦਾ ਯਤਨ ਕਰਾਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ....
ਆਮ ਆਦਮੀ ਪਾਰਟੀ ਗੁਜਰਾਤ ਦੇ ਨਾਲ ਹਿਮਾਚਲ ਪ੍ਰਦੇਸ਼ ਵਿੱਚ ਦਿੱਲੀ ਅਤੇ ਪੰਜਾਬ ਦੇ ਸ਼ਾਸਨ ਦੇ ਮਾਡਲਾਂ ਨੂੰ ਵੇਚਣ ਵਿੱਚ ਅਸਫ਼ਲ ਰਹੀ ਹੈ : ਬਾਜਵਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਦੇ ਨਾਲ-ਨਾਲ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਦਿੱਲੀ ਅਤੇ ਪੰਜਾਬ ਦੇ ਸ਼ਾਸਨ ਦੇ ਮਾਡਲਾਂ ਨੂੰ ਵੇਚਣ ਵਿੱਚ ਅਸਫ਼ਲ ਰਹੀ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਸਮਾਂ ਆ ਗਿਆ ਹੈ ਕਿ ਉਹ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਊਰਜਾ ਅਤੇ ਹੁਨਰ ਪੰਜਾਬ ਲਈ ਕੇਂਦਰਿਤ ਕਰਨ। ਬਾਜਵਾ ਨੇ....
ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਹੋਵੇਗੀ ਦਾਖ਼ਲ
ਚੰਡੀਗੜ੍ਹ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਹ ਯਾਤਰਾ ਰਾਜਪੁਰਾ, ਸਰਹਿੰਦ, ਖੰਨਾ, ਲੁਧਿਆਣਾ, ਜਲੰਧਰ, ਬਿਆਸ, ਬਟਾਲਾ ਤੋਂ ਹੁੰਦੀ ਹੋਈ ਪਠਾਨਕੋਟ ਜਾਵੇਗੀ। ਉਥੋਂ ਯਾਤਰਾ ਜੰਮੂ ਦੀ ਸਰਹੱਦ ‘ਚ ਦਾਖਲ ਹੋਵੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਪੰਜਾਬ ਵਿੱਚ ਇਸ ਨੂੰ ਕਾਮਯਾਬ ਕਰਨ ਲਈ ਇਕੱਠੇ ਹੋਏ ਹਨ। ਉਨ੍ਹਾਂ 8 ਦਸੰਬਰ ਵੀਰਵਾਰ ਨੂੰ ਪੰਜਾਬ ਭਰ ਤੋਂ ਕਾਂਗਰਸ ਦੇ 234 ਬਲਾਕ ਪ੍ਰਧਾਨਾਂ ਨੂੰ....
ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਹਿਮਾਚਲ ਦੇ ਲੋਕਾਂ ਨੂੰ ਰਾਜਾ ਵੜਿੰਗ ਨੇ ਦਿੱਤੀ ਵਧਾਈ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਰਾਜ ਕਰਨ ਜਾ ਰਹੀ ਹੈ। ਇੱਥੇ ਹਰ ਪੰਜ ਸਾਲ ਬਾਅਦ ਸੱਤਾ ਬਦਲਣ ਦਾ ਰਿਵਾਜ ਜਾਰੀ ਰਹੇਗਾ। ਚੋਣ ਰੁਝਾਨਾਂ ਵਿੱਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਕਾਂਗਰਸ ਨੇ ਬਹੁਮਤ ਲਈ 35 ਦਾ ਜਾਦੂਈ ਅੰਕੜਾ ਪਾਰ ਕਰ ਲਿਆ ਹੈ। ਪੰਜਾਬ ਦੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਜਿੱਤ ਲਈ ਹਿਮਾਚਲ ਦੇ ਲੋਕਾਂ ਨੂੰ ਵਧਾਈ ਦਿੱਤੀ। ਵੜਿੰਗ ਨੇ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਹਿਮਾਚਲ ਦੇ ਲੋਕਾਂ ਨੂੰ, ਹਰੇਕ....
ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ 'ਆਪ' ਨੂੰ ਦਿੱਤੀ ਚੇਤਾਵਨੀ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਪ੍ਰਬੰਧ ਤੋਂ ਲੋਕ ਲੁਭਾਵੀ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਨਾ ਪੂਰਿਆ ਜਾ ਸਕਣ ਵਾਲੇ ਵਿੱਤੀ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਚੇਤਾਵਨੀ ਦਿੱਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੌਰਾਨ ਪੰਜਾਬ ਨੇ ਕਰਜ਼ਾ-ਜੀਐਸਡੀਪੀ ਅਨੁਪਾਤ 53.3 ਫੀਸਦੀ ਤੱਕ ਪਹੁੰਚਣ ਦਾ ਨਾਂਹ-ਪੱਖੀ ‘ਰਿਕਾਰਡ’ ਬਣਾਇਆ ਹੈ। ਉਨ੍ਹਾਂ ਕਿਹਾ ਕਿ 'ਆਪ'....
ਐਮ.ਐਸ. ਪੀ. ਕਮੇਟੀ ਦਾ ਪੁਨਰਗਠਨ ਕਰੋ, ਨਾਰਕੋ-ਅੱਤਵਾਦ ਨੂੰ ਨੱਥ ਪਾਓ : ਹਰਸਿਮਰਤ ਬਾਦਲ
ਚੰਡੀਗੜ੍ਹ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕੀਤੇ ਗਏ ਲਿਖਤੀ ਵਾਅਦੇ ਮੁਤਾਬਕ ਐਮ.ਐਸ.ਪੀ. ਕਮੇਟੀ ਦਾ ਪੁਨਰਗਠਨ ਕੀਤਾ ਜਾਵੇ ਅਤੇ ਇਹਨਾਂ ਵਿਚ ਕਿਸਾਨ ਆਗੂ ਸ਼ਾਮਲ ਕੀਤੇ ਜਾਣ ਅਤੇ ਉਹਨਾਂ ਜ਼ੋਰ ਦੇਕੇ ਕਿਹਾ ਕਿ ਸੰਸਦ ਵਿਚ ਨਾਰਕੋ-ਅਤਿਵਾਦ ਨੂੰ ਨੱਥ ਪਾਉਣ ਦੀ ਲੋੜ ’ਤੇ ਵੀ ਚਰਚਾ ਕੀਤੀ ਜਾਵੇ ਕਿਉਂਕਿ ਇਸ ਨਾਲ ਪੰਜਾਬ ਦਾ ਨੌਜਵਾਨ ਵਰਗ ਬਰਬਾਦ ਹੋ ਰਿਹਾ ਹੈ ਤੇ ਦੇਸ਼ ਭਰ ਵਿਚ ਇਸਦਾ ਮਾਰੂ ਅਸਰ ਪੈ ਰਿਹਾ ਹੈ। ਸੰਸਦ ਦੇ ਸਰਦ ਰੁੱਤ....
ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ, ਪੰਜਾਬ ਲਈ ਬਹੁਤ ਸ਼ਰਮਨਾਕ ਗੱਲ
ਨਿਊ ਦਿੱਲੀ : ਪੰਜਾਬ ਵਿੱਚ ਨਸ਼ੇ ਦੀ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਚੰਗੀ ਕਿਰਕਿਰੀ ਹੋਈ ਹੈ ਜਿਸ ਤੋਂ ਬਾਅਦ ਭਾਜਪਾ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਸਿਰਸਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜਸਟਿਸ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ਪੰਜਾਬ ਦੇ ਘਰ-ਘਰ ਵਿੱਚ ਸ਼ਰਾਬ ਦੀ ਭੱਠੀ ਲੱਗ ਰਹੀ ਹੈ, ਵੱਡੀ ਮਾਤਰਾ ਵਿੱਚ ਨਸ਼ਾ ਪੰਜਾਬ ਵਿੱਚ ਸਪਲਾਈ ਹੋ ਰਿਹਾ ਹੈ ਜਿਸ ਨਾਲ ਜਵਾਨੀ ਬਰਾਬਦ ਹੋ ਰਹੀ ਹੈ।....
ਗੋਲਡੀ ਬਰਾੜ ਦੀ ਗ੍ਰਿਫਤਾਰੀ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਵਿਦੇਸ਼ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ
ਚੰਡੀਗੜ੍ਹ : ਅਮਰੀਕਾ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਂਦੇ ਕਥਿਤ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਅਟਕਲਾਂ ਨੂੰ ਖ਼ਤਮ ਕਰਨ ਲਈ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਕਿਸੇ ਅਧਿਕਾਰੀ ਤੋਂ ਵਿਸਤਰਿਤ ਅਧਿਕਾਰਤ ਬਿਆਨ ਦੀ ਮੰਗ ਕੀਤੀ....
ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ ਭਗਵੰਤ ਮਾਨ ਚੁੱਪ ਕਿਉਂ : ਐਡਵੋਕੇਟ ਕਲੇਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹਨਾਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵਿਆਂ ਦੀ ਫੂਕ ਨਿਕਲਣ ਮਗਰੋਂ ਉਹਨਾਂ ਚੁੱਪੀ ਕਿਉਂ ਧਾਰ ਲਈ ਹੈ ਜਦੋਂ ਕਿ ਗੋਲਡੀ ਬਰਾੜ ਟੀਵੀ ਇੰਟਰਵਿਊ ਜਨਤਕ ਹਨ ਜਿਹਨਾਂ ਵਿਚ ਉਹ ਉਹਨਾਂ ਦੇ ਦਾਅਵੇ ਨੂੰ ਨਕਾਰ ਰਿਹਾ ਹੈ। ਅੱਜ ਸ਼ਾਮ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਹੈਰਾਨੀ ਦੀ....
ਭਗਵੰਤ ਮਾਨ ਦੱਸਣ ਕਿ ਗੋਲਡੀ ਬਰਾੜ ਨੂੰ ਅਮਰੀਕਾ 'ਚ ਹਿਰਾਸਤ ਵਿਚ ਲੈਣ ਦਾ ਝੂਠ ਕਿਉਂ ਬੋਲਿਆ : ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿਚ ਅਮਰੀਕੀ ਏਜੰਸੀਆਂ ਵੱਲੋਂ ਹਿਰਾਸਤ ਵਿਚ ਲੈਣ ਤੇ ਫਿਰ ਉਸਨੂੰ ਛੇਤੀ ਪੰਜਾਬ ਲਿਆਉਣ ਦੇ ਦਾਅਵੇ ਦੇ ਝੂਠ ਕਿਉਂ ਬੋਲੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਗੁਜਰਾਤ ਵਿਚ ਸਨਸਨਖੇਜ਼ ਦਾਅਵਾ ਕਿ ਗੋਲਡੀ....
ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਲਈ ਗੋਲਡੀ ਬਰਾੜ ਦੇ ਫੜੇ ਜਾਣ ਦੇ ਮਾਮਲੇ ਵਿਚ ਮਾਨ ਨੇ ਝੂਠ ਬੋਲਿਆ : ਮਜੀਠੀਆ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਫੜੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਕਿਹਾ ਕਿ ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਲਈ ਗੋਲਡੀ ਬਰਾੜ ਦੇ ਫੜੇ ਜਾਣ ਦੇ ਮਾਮਲੇ ਵਿਚ ਮਾਨ ਨੇ ਝੂਠ ਬੋਲਿਆ ਹੈ। ਅਜੇ ਤਕ ਨਾ ਤਾਂ ਕੇਂਦਰ ਤੇ ਨਾ ਹੀ ਕਿਸੇ ਵੱਡੀ ਜਾਂਚ ਏਜੰਸੀ ਨੇ ਬਰਾੜ ਦੇ ਫੜੇ ਜਾਣ ਦੀ....
ਸਪੀਕਰ ਸੰਧਵਾਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ : ਬਾਜਵਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ, ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾ ਤਾਂ ਆਪਣੇ ਵਚਨਾਂ ‘ਤੇ ਰਹਿਣ ਤੇ ਜਾਂ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਕਰਨ । ਬਾਜਵਾ ਨੇ ਕਿਹਾ ਕਿ ਸੰਧਵਾਂ ਖ਼ੁਦ ਅੰਮ੍ਰਿਤਧਾਰੀ ਸਿੱਖ ਹਨ ਅਤੇ ਉਨ੍ਹਾਂ ਨੂੰ ਆਪਣੀ ਗੱਲ ਰੱਖਣੀ....