ਗੁਜਰਾਤ ਚ ਸਿੰਥੈਟਿਕ ਡਰੱਗ ਬਣਾਉਣ ਵਾਲੀ ਫੈਕਟਰੀ ਦੀ ਮਾਲਕਣ ਸਮੇਤ 12 ਗ੍ਰਿਫਤਾਰ

  • ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਸੂਬਿਆਂ ਚ ਸਪਲਾਈ ਹੋਣ ਵਾਲੀ ਸਨਥੈਟਿਕ ਡਰੱਗ ਦੀਆਂ 15 ਲੱਖ ਗੋਲੀਆਂ ਬਰਾਮਦ
  • ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਸੀ ਪੀ ਅੰਮ੍ਰਿਤਸਰ 

ਅੰਮ੍ਰਿਤਸਰ, 24 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਦੌਰਾਨ ਫਾਰਮਾ ਓਪੀਓਡਜ਼ ਦੇ ਖਿਲਾਫ ਇੱਕ ਵੱਡੀ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼, ਗੁਜਰਾਤ ਸਥਿਤ ਫਾਰਮਾ ਫੈਕਟਰੀਆਂ ਤੋਂ ਚੱਲ ਰਹੇ ਗੈਰ-ਕਾਨੂੰਨੀ ਓਪੀਔਡਜ਼ ਬਣਾਉਣ ਅਤੇ ਸਪਲਾਈ ਕਰਨ ਵਾਲੀਆਂ ਇਕਾਈਆਂ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਐਤਵਾਰ ਨੂੰ ਦਿੱਤੀ। ਇਸ ਮੁਕਦਮਾ ਵਿਚ ਅੰਮ੍ਰਿਤਸਰ ਸਿਟੀ ਪੁਲਿਸ ਵੱਲੋਂ 14500 ਟਰਾਮਾਡੋਲ ਗੋਲੀਆਂ ਦੀ ਬਰਾਮਦਗੀ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਸਰ ਦੇ ਪ੍ਰਿੰਸ ਕੁਮਾਰ ਵਜੋਂ ਇੱਕ ਸਥਾਨਕ ਨਸ਼ਾ ਤਸਕਰ ਦੀ ਗ੍ਰਿਫਤਾਰੀ ਕੀਤੀ ਗਈ ਇੱਕ ਮਹੀਨੇ ਦੀ ਲੰਮੀ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਉਹ ਮੇਜਰ ਸਿੰਘ ਦੇ ਕਹਿਣ 'ਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ, ਜਿਸ ਨੇ ਗੋਇੰਦਵਾਲ ਸਾਹਿਬ ਜੇਲ ਤੋਂ ਮੋਬਾਈਲ ਫੋਨ ਰਾਹੀਂ ਉਸ ਨਾਲ ਸੰਪਰਕ ਕੀਤਾ ਸੀ। ਪੁਲਿਸ ਨੇ ਜੇਲ੍ਹ ਅੰਦਰੋਂ ਮੇਜਰ ਸਿੰਘ ਦੇ ਕਬਜ਼ੇ ਵਿੱਚੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਮੇਜਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਉਨ੍ਹਾਂ ਦੇ ਖੁਲਾਸੇ 'ਤੇ ਬਲਜਿੰਦਰ ਸਿੰਘ, ਆਕਾਸ਼ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਸਾਰੇ ਵਾਸੀ ਪੱਟੀ, ਤਰਨਤਾਰਨ, ਮੋਹਰ ਸਿੰਘ ਵਾਸੀ ਹਰੀਕੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਗੁਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸਚਿਨ ਕੁਮਾਰ ਵਾਸੀ ਕੋਸੀਕਲਾਂ ਜ਼ਿਲ੍ਹਾ ਮਥੁਰਾ ਤੋਂ ਫਾਰਮਾ ਡਰੱਗ ਸਪਲਾਈ ਮਿਲੀ ਸੀ। ਸਚਿਨ ਕੁਮਾਰ ਜ਼ਿਲ੍ਹਾ ਹਾਰਪੁੜ, ਯੂਪੀ ਵਿੱਚ ਸਥਿਤ Elichem ਫਾਰਮ ਦਾ ਮਾਲਕ ਸੀ। ਸਚਿਨ ਕੁਮਾਰ ਦੀ ਗ੍ਰਿਫ਼ਤਾਰੀ ਲਈ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਸੀਆਈਏ-1 ਦੀ ਟੀਮ ਯੂਪੀ ਭੇਜੀ ਗਈ ਸੀ। ਸਚਿਨ ਕੁਮਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਮਾਨਸਾ ਜੇਲ੍ਹ ਵਿੱਚ ਬੰਦ ਕੋਸੀਕਲਾਂ ਦੇ ਯੋਗੇਸ਼ ਕੁਮਾਰ ਰਿੰਕੂ ਨਾਲ ਮਿਲੀਭੁਗਤ ਕਰਕੇ ਇਲੀਕੇਮ ਫਾਰਮਾ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰ ਰਹੇ ਸਨ। ਪੁਲਿਸ ਨੇ ਮਾਨਸਾ ਜੇਲ੍ਹ ਅੰਦਰੋਂ ਯੋਗੇਸ਼ ਕੁਮਾਰ ਕੋਲੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਸੀ ਅਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਯੋਗੇਸ਼ ਕੁਮਾਰ ਅਤੇ ਸਚਿਨ ਨੇ ਖੁਲਾਸਾ ਕੀਤਾ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਸਥਿਤ ਗਲਾਸ ਫਾਰਮਾਸਿਊਟੀਕਲਜ਼ ਤੋਂ ਫਾਰਮਾ ਓਪੀਓਡ ਦੀ ਸਪਲਾਈ ਕਰ ਰਹੇ ਸਨ। ਸਚਿਨ ਕੁਮਾਰ ਨੇ ਦਿੱਲੀ ਵਿੱਚ ਨਿਰਮਾਤਾਵਾਂ ਮਨੀਸ਼ ਅਤੇ ਰੇਖਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਫਾਰਮਾ ਓਪੀਓਡਜ਼ ਨੂੰ ਹਾਰਪੁੜ, ਉੱਤਰ ਪ੍ਰਦੇਸ਼ ਰਾਹੀਂ ਪੰਜਾਬ ਭੇਜਣ ਦੀ ਯੋਜਨਾ ਬਣਾਈ। ਉਨ੍ਹਾਂ ਨੇ ਏਲੀਕੇਮ ਫਾਰਮਾ ਦੇ ਨਾਂ 'ਤੇ ਹੋਲਸੇਲ ਯੂਨਿਟ ਦੇ ਜਾਅਲੀ ਦਸਤਾਵੇਜ਼ ਬਣਾਏ। ਨਿਰਮਾਤਾਵਾਂ ਨੇ ਯੋਗੇਸ਼ ਕੁਮਾਰ ਅਤੇ ਸਚਿਨ ਦੀ ਮਿਲੀਭੁਗਤ ਨਾਲ ਹਾਰਪੁੜ ਨੂੰ ਫਾਰਮਾ ਓਪੀਓਡ ਭੇਜੀ। ਹਾਰਪੁੜ ਤੋਂ ਖੇਪ ਆਗਰਾ ਵਿੱਚ ਆਕਾਸ਼ ਨੂੰ ਭੇਜੀ ਗਈ ਸੀ, ਜਿਸਨੇ ਅੱਗੇ ਅੰਮ੍ਰਿਤਸਰ ਭੇਜ ਦਿੱਤਾ। ਸੀ.ਆਈ.ਏ.-1 ਅੰਮ੍ਰਿਤਸਰ ਦੀ ਇੱਕ ਪੁਲਿਸ ਟੀਮ ਨੇ ਏ.ਟੀ.ਐਸ ਗੁਜਰਾਤ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅਹਿਮਦਾਬਾਦ, ਗੁਜਰਾਤ ਵਿੱਚ ਗਲਾਸ ਫਾਰਮਾਸਿਊਟੀਕਲ 'ਤੇ ਛਾਪਾ ਮਾਰਿਆ ਅਤੇ 14,72,220 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ। ਦੋਵੇਂ ਡਾਇਰੈਕਟਰਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਆਗਰਾ ਤੋਂ ਆਕਾਸ਼ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 18000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਟੀਮਾਂ ਨੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਫਆਈਆਰ ਨੰਬਰ 140 ਮਿਤੀ 04.12.23 ਨੂੰ ਅੰਮ੍ਰਿਤਸਰ ਸ਼ਹਿਰ ਦੇ ਪੁਲਿਸ ਸਟੇਸ਼ਨ ਡੀ ਡਿਵੀਜ਼ਨ, ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 22 ਸੀ ਦੇ ਤਹਿਤ ਪਹਿਲਾਂ ਹੀ ਦਰਜ ਕੀਤਾ ਗਿਆ ਸੀ।