20 ਫਰਵਰੀ ਤੋਂ ਸ਼ੁਰੂ ਹੋਣਗੀਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ, ਰੋਲ ਨੰਬਰ ਇੰਟਰਨੈੱਟ ਤੇ ਕੀਤੇ ਅਪਲੋਡ

ਚੰਡੀਗੜ੍ਹ, 09 ਫ਼ਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ਤੇ ਅਪਲੋਡ ਕੀਤੇ ਜਾ ਚੁੱਕੇ ਹਨ । ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈਬ ਸਾਈਟ www.pseb.ac.in ਤੋਂ ਡਾਉੂਨਲੋਡ ਕਰ ਸਕਦੇ ਹਨ। ਰੈਗੁਲਰ/ ਓਪਨ ਸਕੂਲ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗਇੰਨ-ਆਈ-ਡੀ ਤੇ ਅਪਲੋਡ ਕੀਤੇ ਜਾਣਗੇ। ਸਬੰਧਤ ਪਰੀਖਿਆਰਥੀ ਰੋਲ ਨੰਬਰ ਲੈਣ ਲਈ ਆਪੋ ਆਪਣੇ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ। ਕੰਟਰੋਲਰ ਪਰੀਖਿਆਵਾਂ ਸ੍ਰੀ ਜਨਕ ਰਾਜ ਮਹਿਰੋਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪਰੀਖਿਆ ਦੇਣ ਲਈ ਫੀਸ ਭਰੀ ਹੋਵੇ, ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈਬ-ਸਾਈਟ ਤੋਂ ਡਾਉਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿਪ ਜਾਂ ਐਡਮਿਟ ਕਾਰਡ ਤੇ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਮਿਤੀ 17-02-2023 ਤੱਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰੀਖਿਆ ਸ਼ਾਖਾ ਦੇ ਸਬੰਧਤ ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਤਰੁੱਟੀ ਦੁਰ ਕਰਵਾ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਖਰੇ ਤੌਰ ਤੇ ਕੋਈ ਵੀ ਰੋਲ ਨੰਬਰ ਸਲਿਪ ਡਾਕ ਰਾਹੀਂ ਨਹੀਂ ਭੇਜੇ ਜਾਣਗੇ।