ਤਪਾ ਮੰਡੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ

ਬਰਨਾਲਾ, 15 ਮਈ : ਬਰਨਾਲਾ ਦੇ ਤਪਾ ਮੰਡੀ ਦੇ ਨਜ਼ਦੀਕ ਮਹਿਤਾ ਅਤੇ ਘੁੰਨਸ ਵਿਚਕਾਰ ਇੱਕ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ ਬੱਚੇ, ਔਰਤ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ‘ਚ ਇੱਕ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਇਸ ਹਾਦਸੇ ‘ਚ ਮਰਨ ਵਾਲੇ ਤਿੰਨ ਲੋਕ ਇੱਕੋ ਪਰਿਵਾਰ ਦੇ ਮੈਂਬਰ ਸਨ। ਇਹ ਵੀ ਪਤਾ ਲੱਗਾ ਹੈ ਕਿ ਕਾਰ ਚਾਲਕ ਮੋਟਰਸਾਈਕਲਾਂ ਨੂੰ ਟੱਕਰ ਮਾਰਨ ਤੋਂ ਬਾਅਦ ਤਕਰੀਬਨ ਅੱਧਾ ਕਿਲੋਮੀਟਰ ਤੱਕ ਘੜੀਸ ਕੇ ਲੈ ਗਿਆ। ਹਾਦਸੇ ਵਾਪਰਨ ਤੋਂ ਬਾਅਦ ਖੇਤਾਂ ‘ਚ ਕੰਮ ਕਰਦੇ ਕਿਸਾਨ ਮਜ਼ਦੂਰ ਅਤੇ ਰਾਹਗੀਂਰਾਂ ਨੇ ਜਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ। ਪਰ ਸੱਟਾਂ ਜਿਆਦਾ ਹੋਣ ਕਾਰਨ ਬੇਅੰਤ ਸਿੰਘ ਵਾਸੀ ਪਿੰਡ ਕੱਟੂ ਦੀ ਮੌਤ ਹੋ ਗਈ, ਜਦੋਂ ਕਿ ਦੂਸਰੇ ਮੋਟਰਸਾਈਕਲ ਤੇ ਸਵਾਰ ਪਤੀ, ਪਤਨੀ ਅਤੇ ਬੱਚੀ ਦੀ ਵੀ ਮੌਤ ਹੋ ਗਈ। ਹਾਦਸੇ ਦਾ ਪਤਾ ਲੱਗਣ ਤੇ ਐਸਐਚਓ ਕਰਨ ਸ਼ਰਮਾਂ ਪੁਲਿਸ ਪਾਰਟੀ ਨਾ ਮੌਕੇ ਤੇ ਪੁੱਜੇ, ਐਕਸੀਡੈਂਟ ਕਾਰਨ ਰੁਕੀ ਆਵਾਜਾਈ ਨੁੰ ਚਾਲੂ ਕਰਵਾਇਆ ਅਤੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।