ਸੰਗਰੂਰ ਦੇ ਪਿੰਡ ਉੱਪਲੀ ਨੇੜੇ ਹੋਏ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ

ਸੰਗਰੂਰ, 30 ਦਸੰਬਰ : ਸੰਗਰੂਰ - ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਉਪਲੀ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ। ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਤਾਂ ਮੁੱਖ ਮਾਰਗ ‘ਤੇ ਚੜ੍ਹਨ ਲੱਗੇ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਨੌਜਵਾਨ ਦੀ ਲਾਸ਼ ਹਵਾ ਵਿੱਚ ਉਛਲ ਕੇ ਮੌਕੇ ਤੋਂ ਥੋੜ੍ਹੀ ਦੂਰ ਖੇਤਾਂ ਵਿੱਚ ਪਈ ਮਿਲੀ। ਦੂਜੇ ਪਾਸੇ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 1 ਨੌਜਵਾਨ ਨੂੰ ਗੰਭੀਰ ਸੱਟਾਂ ਕਾਰਨ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਬਾਜ ਸਿੰਘ ਮੁਖਤਿਆਰ ਸਿੰਘ ਗੁੱਜਰਾ, ਗੁਰਦੀਪ ਸਿੰਘ ਕੰਮੋਮਾਜਰਾ, ਅਮਨਦੀਪ ਸਿੰਘ ਵਾਸੀ ਪਿੰਡ ਥੂਹੀ, ਨਾਭਾ ਵਜੋਂ ਹੋਈ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 29 ਸਾਲ ਅਤੇ 3 ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।