ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

  • ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ
  • ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ

ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 142 ਵੋਟਾਂ ਵਿੱਚੋਂ 107 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ 142 ਮੈਂਬਰ ਮੌਜੂਦ ਰਹੇ। ਜਨਰਲ ਇਜਲਾਸ ਦੌਰਾਨ ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ. ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੇਣ ਤੇ ਸ. ਪਰਮਜੀਤ ਸਿੰਘ ਰਾਏਪੁਰ ਸ਼ਾਮਲ ਹਨ। ਇਸ ਦੇ ਨਾਲ ਹੀ ਆਨਰੇਰੀ ਮੁੱਖ ਸਕੱਤਰ ਵਜੋਂ ਸ. ਕੁਲਵੰਤ ਸਿੰਘ ਮੰਨਣ ਨੂੰ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਇਹ ਵੱਡੀ ਸੇਵਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ, ਨਿਰਮਤਾ ਤੇ ਪੰਥਕ ਭਾਵਨਾਵਾਂ ਅਨੁਸਾਰ ਨਿਭਾਉਣ ਦਾ ਯਤਨ ਕਰਨਗੇ।  ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਦੀ ਚੋਣ ਵਿਚ ਪੰਜਾਬ ਦੀ ਆਪ ਸਰਕਾਰ ਦੇ ਨਾਲ-ਨਾਲ ਭਾਰਤ ਸਰਕਾਰ, ਭਾਜਪਾ, ਆਰਐਸਐਸ, ਕਾਂਗਰਸ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਪ੍ਰੰਤੂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਦ੍ਰਿੜ੍ਹਤਾ ਨਾਲ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹ ਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਚੋਣ ਦੇ ਨਤੀਜੇ ਪੰਥ ਵਿਰੋਧੀ ਸ਼ਕਤੀਆਂ ਕਰਾਰਾ ਜਵਾਬ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵੱਧ ਗਈ ਹੈ, ਜਿਸ ਪ੍ਰਤੀ ਉਹ ਸਮਰਪਣ ਭਾਵਨਾ ਨਾਲ ਕਾਰਜ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਤਰਜ਼ੀਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਖੇਤਰ ਵਿਚ ਮੁਖ ਤੌਰ ’ਤੇ ਕੇਂਦਰਿਤ ਰਿਹਾ ਜਾਵੇਗਾ ਅਤੇ ਇਸ ਦੇ ਨਾਲ ਹੀ ਸਿਹਤ, ਸਿੱਖਿਆ, ਮਾਨਵ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੇ ਉਪਦੇਸ਼ ਮਨੁੱਖੀ ਜੀਵਨ ਲਈ ਅਤਿ ਅਹਿਮ ਹਨ, ਜਿਨ੍ਹਾਂ ਦਾ ਪ੍ਰਚਾਰ ਪ੍ਰਸਾਰ ਪੁਖਤਗੀ ਨਾਲ ਕੀਤਾ ਜਾਵੇਗਾ। ਸਿੱਖ ਸਿਧਾਂਤਾਂ ਅਤੇ ਰਹਿਣੀ ਵਿਚ ਪ੍ਰਪੱਕਤਾ ਹਰ ਸਿੱਖ ਲਈ ਲਾਜ਼ਮੀ ਹੈ, ਜਿਸ ਦੇ ਪ੍ਰਚਾਰ ਨੂੰ ਏਜੰਡੇ ’ਤੇ ਲਿਆ ਜਾਵੇਗਾ। ਉਨ੍ਹਾਂ ਸਾਰੀਆਂ ਸਿੱਖ ਸੰਪ੍ਰਦਾਵਾਂ ਅਤੇ ਜਥੇਬੰਦੀਆਂ ਤੋਂ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਦਾ ਕਾਰਜ ਸਮੁੱਚੀ ਕੌਮ ਦਾ ਸਾਂਝਾ ਯਤਨ ਹੋਣਾ ਚਾਹੀਦਾ ਹੈ, ਜਿਸ ਲਈ ਉਹ ਹਰ ਇਕ ਪਹੁੰਚ ਕਰਨਗੇ। 

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ-
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 142 ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਵਿਚ ਚੁਣੇ ਗਏ ਅਹੁਦੇਦਾਰਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਰ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਅਮੀਰ ਸਿੰਘ ਵਿਰਕ ਰਸੀਦਾਂ, ਬੀਬੀ ਅਮਰਜੀਤ ਕੌਰ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਸੂਬਾ ਸਿੰਘ ਡੱਬਵਾਲਾ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜ਼ੀਰਾ, ਸ. ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆਂ, ਬੀਬੀ ਜਸਪਾਲ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ. ਮੋਹਨ ਸਿੰਘ ਬੰਗੀ, ਸ. ਸੁਰਜੀਤ ਸਿੰਘ ਰਾਏਪੁਰ, ਸ. ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਜਸਪਾਲ ਕੌਰ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸਵਿੰਦਰ ਸਿੰਘ ਸੱਭਰਵਾਲ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਗੁਰਪ੍ਰੀਤ ਸਿੰਘ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਕੇਵਲ ਸਿੰਘ ਬਾਦਲ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਸ. ਮਹਿੰਦਰ ਸਿੰਘ ਹੁਸੈਨਪੁਰਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਕੁਲਵੀਰ ਸਿੰਘ ਬੜਾ ਪਿੰਡ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲ ਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਪੱਟੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਤਾਰਾ ਸਿੰਘ, ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ. ਜੰਗ ਬਹਾਦਰ ਸਿੰਘ ਰਾਏ, ਭਾਈ ਅਮਰਜੀਤ ਸਿੰਘ ਚਾਵਲਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਹਰਦੀਪ ਸਿੰਘ ਮੋਹਾਲੀ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਘੂਜੀਤ ਸਿੰਘ ਵਿਰਕ, ਭਾਈ ਰਾਮ ਸਿੰਘ, ਸ. ਜਗਤਾਰ ਸਿੰਘ ਰੋਡੇ, ਸ. ਸੁਰਜੀਤ ਸਿੰਘ ਕੰਗ, ਸ. ਹਰਭਜਨ ਸਿੰਘ ਚੀਮਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ ਕਾਦੀਆਂ, ਸ. ਹਰਮਨਜੀਤ ਸਿੰਘ, ਸ. ਗੁਰਮਿੰਦਰ ਸਿੰਘ ਮਠਾਰੂ, ਸ. ਗੁਰਿੰਦਰ ਸਿੰਘ ਬਾਵਾ, ਬੀਬੀ ਸੁਖਵਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ ਆਦਿ ਮੌਜੂਦ ਸਨ।