ਸ੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਕੀਤਾ ਮੁਅੱਤਲ

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਵਲੋਂ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬੀਬੀ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਲੱਗਿਆ ਹੈ। ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੇ ਕਿਹਾ ਕਿ, ਸ੍ਰੋਮਣੀ ਕਮੇਟੀ ਚੋਣਾਂ ਨਾ ਲੜਨ ਬਾਰੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਨਹੀਂ ਮੰਨੇ ਜੋਕਿ ਪਾਰਟੀ ਵਿਰੋਧੀ ਗਤਵਿਧੀਆਂ ਹਨ। ਜਿਸ 'ਚ ਉਹ ਸ੍ਰੋਮਣੀ ਕਮੇਟੀ ਪ੍ਰਧਾਨਗੀ ਨੂੰ ਲੈ ਕੇ ਉਮੀਦਵਾਰ ਬਣਾਓ ਜਾਂ ਚੋਣ ਲੜਾਂਗੀ। ਜਿਸ ਬਾਰੇ ਸੁਖਬੀਰ ਬਾਦਲ ਨੇ ਵੀ ਸਮਝਾਇਆ ਪਰ ਚੋਣ ਲੜਨ ਤੋਂ ਪਿੱਛੇ ਨਹੀਂ ਹਟੇ।