ਪੰਜਾਬ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਖੁਫੀਆਂ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 29 ਦਸੰਬਰ :  ਕੇਂਦਰੀ ਖੁਫੀਆ ਏਜੰਸੀਆਂ ਨੇ ਵੀਰਵਾਰ ਨੂੰ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅਲਰਟ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਮੌਜੂਦ ਅੱਤਵਾਦੀ, ਜਿਨ੍ਹਾਂ ਦਾ ਸਬੰਧ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਨਾਲ ਹੈ। ਉਹ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਸਕਦੇ ਹਨ। ਕੇਂਦਰੀ ਖੁਫੀਆ ਏਜੰਸੀ ਦੇ ਇਨਪੁਟਸ ਮੁਤਾਬਕ ਪਾਕਿਸਤਾਨ ਨਾਲ ਸਬੰਧਤ ਅੱਤਵਾਦੀ ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਦੇ ਪੁਲਿਸ ਸਟੇਸ਼ਨਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਅੱਤਵਾਦੀਆਂ ਦੀ ਯੋਜਨਾ RPG ਨਾਲ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਦੀ ਹੈ। ਇਸ ਦੇ ਲਈ ਮੁਹਾਲੀ ਦੇ ਇੱਕ ਥਾਣੇ ਦੀ ਰੇਕੀ ਵੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਸਲੀਪਰ ਸੈੱਲ ਮਾਡਿਊਲ ਪੰਜਾਬ ਵਿੱਚ ਭੇਜ ਦਿੱਤੇ ਹਨ। ਦੱਸ ਦੇਈਏ ਕਿ ਮੰਗਲਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇਕ ਸਬ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 3 ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ ‘ਚੋਂ ਆਰ.ਪੀ.ਜੀ. ਬਰਾਮਦ ਕੀਤੇ ਗਏ ਸਨ।