ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ਵੀ ਮੇਰਾ ਟੀਚਾ: ਮੁੱਖ ਮੰਤਰੀ

ਚੰਡੀਗੜ੍ਹ : ਧੂਰੀ ਅਤੇ ਡੇਹਲੋਂ ਨੇੜਲੇ ਦੋ ਟੋਲ ਪਲਾਜ਼ਾ ਬੰਦ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੰਜਾਬ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ਵੀ ਮੇਰਾ ਟੀਚਾ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੋਈ ਲਾਜ਼ਮੀ ਟੋਲ ਨਹੀਂ ਹੈ ਜੋ ਹਮੇਸ਼ਾ ਲਈ ਅਦਾ ਕਰਨਾ ਪਏ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 2-3 ਟੋਲ ਹੋਰ ਬੰਦ ਹੋ ਜਾਣਗੇ ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਹੁਤ ਲੋਕਪੱਖੀ ਫੈਸਲੇ ਹੋਣਗੇ । ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਲਏ ਗਏ ਪੈਸੇ ਲੋਕਾਂ ‘ਤੇ ਹੀ ਖਰਚ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਤਕਰੀਬਨ ਸਾਰੀਆਂ ਸੜਕਾਂ ‘ਤੇ ਟੋਲ ਪਲਾਜ਼ੇ ਲਗਾ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਹੁਣ ਅਸੀਂ ਲੋਕਾਂ ਨੂੰ ਰਾਹਤ ਦੇਵਾਂਗਾ ਤੇ ਇੱਕ-ਇੱਕ ਕਰਕੇ ਸਾਰੇ ਟੋਲ ਪਲਾਜ਼ੇ ਚੁੱਕਾਂਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ-ਦੂਜੇ ਸ਼ਹਿਰਾਂ ਨੂੰ ਆਪਸ ਵਿੱਚ ਜੋੜਨ ਵਾਲੇ ਸੂਬੇ ਦੇ ਜ਼ਿਆਦਾਤਰ ਮੁੱਖ ਮਾਰਗ ਅੱਜ ਵੀ ਅਜਿਹੇ ਹਨ, ਜਿਨ੍ਹਾਂ ’ਤੇ ਟੋਲ ਟੈਕਸ ਦੇ ਨਾਂ ’ਤੇ ਪੈਸੇ ਵਸੂਲੇ ਜਾ ਰਹੇ ਹਨ ਪਰ ਇਨ੍ਹਾਂ ਵਿੱਚ ਕਾਫੀ ਟੋਲ ਪਲਾਜ਼ਾ ਆਪਣੀ ਸਮਾਂ ਹੱਦ ਪੂਰੇ ਕਰ ਚੱਕੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਬੰਦ ਕੀਤਾ ਜਾਵੇਗਾ ।