
ਅੰਮ੍ਰਿਤਸਰ, 7 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ICE (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾ ਦਾ ਪਤਾ ਲਗਾਉਣ ਲਈ ਅਤੇ ਇਸ ਵਿੱਚ ਸ਼ਾਮਲ ਪੂਰੇ ਨੈਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਮਨਦੀਪ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ ਅਤੇ ਸਰਹੱਦੀ ਇਲਾਕੇ 'ਚ ਨਸ਼ੇ ਲਈ ਕਾਰਵਾਈ ਕਰ ਰਿਹਾ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਵਿੱਚ ਸ਼ਾਮਲ ਪੂਰੇ ਨੈਟਵਰਕ ਨੂੰ ਖ਼ਤਮ ਕੀਤਾ ਜਾ ਸਕੇ। ਪੁਲਿਸ ਤਸਕਰ ਦੀ ਜਾਇਦਾਦ ਦਾ ਵੀ ਪਤਾ ਲਗਾਵੇਗੀ ਅਤੇ ਨਸ਼ਾ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਛਾਪੇਮਾਰੀ ਵੀ ਕੀਤੀ ਗਈ ਹੈ।