ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਰੋਇਨ ਅਤੇ ਨਜਾਇਜ਼ ਹਥਿਆਰਾਂ ਸਮੇਤ 5 ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 19 ਨਵੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 3 ਵੱਖ-ਵੱਖ ਅਪਰੇਸ਼ਨਾਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 3 ਗਲੋਕ ਪਿਸਤੌਲ, ਇੱਕ .32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅੰਮ੍ਰਿਤਸਰ ਦਿਹਾਤੀ ਪੁਲਿਸ  ਦੇ ਐਸਐਸਪੀ ਚਰਨਜੀਤ ਸਿੰਘ ਵੱਲੋਂ ਪ੍ਰੈਸ ਕਾਨਫਰਸ ਕਰਕੇ ਮੀਡੀਆ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦੇ ਹੋਏ ਪਾਕਿਸਤਾਨ ਸਥਿਤ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਹੋਰ ਵੀ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ। ਪੰਜਾਬ ਪੁਲਿਸ, ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾ ਕੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀ ਹੈ। ਉਹਨਾਂ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਹੈਰੋਇਨ ਖਿਲਾਫ ਕਾਰਵਾਈ ਕਰਦਿਆਂ ਰਸ਼ਪਾਲ, ਰਾਜਵਿੰਦਰ ਸਿੰਘ ਨੂੰ 470 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਇਹਨਾਂ ਦੇ ਖਿਲਾਫ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ। ਏਸੇ ਲੜੀ ਵਿੱਚ ਇੱਕ ਹੋਰ ਮਾਮਲੇ ਵਿੱਚ ਇੰਚਾਰਜ ਸੀ.ਆਈ.ਏ ਵੱਲੋ ਇਲਾਕਾ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਗੁਪਤ ਸੂਚਨਾ ਦੇ ਅਧਾਰ ਤੇ ਗੈਰ ਕਾਨੂੰਨੀ ਹਥਿਆਰਾ ਖਿਲਾਫ ਕਾਰਵਾਈ ਕਰਦਿਆਂ ਸ਼ਗਨਪ੍ਰੀਤ ਸਿੰਘ ਨੂੰ ਦੋ 9 MM ਗਲੋਕ ਪਿਸਟਲ ਸਮੇਤ ਮੈਗਜ਼ੀਨ ਅਤੇ ਇੱਕ ਮੋਟਰ ਸਾਇਕਲ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸਦੇ ਸਬੰਧ ਵਿੱਚ  ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ। ਇਸੇ ਤਰੀਕੇ ਹੈਰੋਇਨ ਅਤੇ ਗੈਰ ਕਾਨੂੰਨੀ ਹਥਿਆਰਾਂ ਖਿਲਾਫ ਕਾਰਵਾਈ ਕਰਦਿਆ ਥਾਣਾ ਰਮਦਾਸ ਦੇ ਇੱਕ ਖੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਪੰਜ ਆਰੋਪੀ ਜਸਪਿੰਦਰ ਸਿੰਘ ਉਰਫ ਬੱਗਾ, ਪਵਨ ਪਾਲ, ਹਰਸੁੱਖਮਨਪ੍ਰੀਤ ਸਿੰਘ, ਅਕਾਸ਼ ਮਸੀਹ ਅਤੇ ਬੇਅੰਤਰੂਪ ਉਰਫ ਬੇਅੰਤ ਪਾਸੋ ਤਿੰਨ ਕਿੱਲੋ 500 ਗ੍ਰਾਮ ਹੈਰੇਇੰਨ, ਇੱਕ 9 MM ਪਿਸਟਲ ਅਤੇ ਇੱਕ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹਨਾਂ ਸਾਰਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਹਤ ਇਹਨਾਂ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ।