ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਮਲੇ 'ਚ ਹੁਣ ਤੱਕ ਕਈ ਗ੍ਰਿਫਤਾਰ

  • ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ

ਚੰਡੀਗੜ੍ਹ, 24 ਮਾਰਚ : ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਸੰਗਠਿਤ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਜਾਂਚ ਤੋਂ ਬਾਅਦ ਨਵੇਂ ਖੁਲਾਸਿਆਂ ਦੇ ਨਾਲ ਹੀ ਦੋਵਾਂ ਮਾਮਲਿਆਂ 'ਚ ਭਾਰੀ ਮਾਤਰਾ 'ਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਫੜੇ ਗਏ 4 ਵਿਅਕਤੀਆਂ ਕੋਲੋਂ 12 ਮੈਗਜ਼ੀਨਾਂ ਸਮੇਤ 8 ਹਥਿਆਰ ਬਰਾਮਦ ਕੀਤੇ ਗਏ ਹਨ, ਜਿਸ ਨਾਲ ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ। ਕੋਰੀਅਰ ਕੰਪਨੀ ਦਾ ਸੰਚਾਲਕ 2 ਕਿਲੋ ਅਫੀਮ ਸਮੇਤ ਗ੍ਰਿਫਤਾਰ, ਕੁੱਲ ਅਫੀਮ ਦੀ ਬਰਾਮਦਗੀ 29 ਕਿਲੋ ਤੱਕ ਪਹੁੰਚ ਗਈ ਹੈ।