ਬਿਕਰਮ ਮਜੀਠੀਆ ਨੂੰ SIT ਵੱਲੋਂ ਫਿਰ ਸੰਮਨ ਜਾਰੀ

ਚੰਡੀਗੜ੍ਹ, 12 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ SIT ਵੱਲੋਂ ਫਿਰ ਸੰਮਨ ਜਾਰੀ ਕਰ ਦਿੱਤਾ ਗਿਆ ਹੈ। ਮਜੀਠੀਆ ਨੂੰ ਹੁਣ 15 ਫਰਵਰੀ ਨੂੰ ਤਲਬ ਕੀਤਾ ਗਿਆ ਹੈ। ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਬਾਰਾ ਪੁੱਛਗਿੱਛ ਲਈ ਤਲਬ ਕੀਤਾ ਹੈ। ਮਜੀਠੀਆ ਨੂੰ 15 ਫਰਵਰੀ ਨੂੰ ਸਵੇਰੇ 11 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ‘ਚ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਗੌਰਤਲਬ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਮੋਹਾਲੀ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਚੋਣ ਲੜਨ ਤੱਕ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਕੇ ਵੱਡੀ ਰਾਹਤ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।