ਭਾਜਪਾ ਦੇ ਪ੍ਰਧਾਨ ਜਾਖੜ ਦਾ ਵੱਡਾ ਦਾਅਵਾ, ‘ਆਪ’ ਵੱਲੋਂ ਐਲਾਨੇ ਗਏ 8 ਉਮੀਦਵਾਰਾਂ ਨੂੰ ਬਦਲਿਆ ਜਾ ਸਕਦਾ

ਚੰਡੀਗੜ੍ਹ, 18 ਮਾਰਚ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੱਲ੍ਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਗਠਜੋੜ ਬਾਰੇ ਚਰਚਾ ਕੀਤੀ ਗਈ ਸੀ। ਜਾਖੜ ਨੇ ਕਿਹਾ ਕਿ ‘ਆਪ’ ਵੱਲੋਂ ਐਲਾਨੇ ਗਏ 8 ਉਮੀਦਵਾਰਾਂ ਨੂੰ ਵੀ ਬਦਲਿਆ ਜਾ ਸਕਦਾ ਹੈ ਕਿਉਂਕਿ ਦਿੱਲੀ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀ ਗੱਲ ਚੱਲ ਰਹੀ ਹੈ। ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੂੰ ਲੈ ਕੇ ਦਿੱਲੀ ‘ਚ ਕਾਂਗਰਸ ਅਤੇ ‘ਆਪ’ ਦਾ ਗਠਜੋੜ ਅੰਤਿਮ ਪੜਾਅ ‘ਤੇ ਹੈ। ਸੁਨੀਲ ਜਾਖੜ ਨੇ ਇਹ ਵੀ ਦਾਅਵਾ ਕੀਤਾ ਹੈ ਕਿ ‘ਆਪ’ ਵੱਲੋਂ ਐਲਾਨੇ ਗਏ 8 ਉਮੀਦਵਾਰਾਂ ਦੀਆਂ ਗਰਾਊਂਡ ਰਿਪੋਰਟਾਂ ਚੰਗੀਆਂ ਨਹੀਂ ਹਨ। ਲੋਕ ਇਸ ‘ਚ ਬਦਲਾਅ ਦੇਖਣਗੇ। ਇਸ ਸੂਚੀ ਨੂੰ ਨਵੇਂ ਨਜ਼ਰੀਏ ਤੋਂ ਦੇਖਿਆ ਜਾ ਸਕਦਾ ਹੈ। ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਵੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਗਠਜੋੜ ‘ਚ ਪਰਦੇ ਪਿੱਛੇ ਚੱਲ ਰਹੀ ਗੱਲਬਾਤ ਕੁਝ ਦਿਨਾਂ ‘ਚ ਸਾਹਮਣੇ ਆ ਜਾਵੇਗੀ।