ਬਟਾਲਾ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ ਦਾ ਬੇਰਹਿਮੀ ਨਾਲ ਕਤਲ

ਬਟਾਲਾ, 23 ਨਵੰਬਰ : ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਦੋਸ਼ੀ ਨੇ ਸਰਕਾਰੀ ਸੁਰੱਖਿਆ ਗਾਰਡ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਸਰਕਾਰੀ ਬੇਲਦਾਰ ਨੇ ਦੋਸ਼ੀਆਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਦੋਸ਼ੀ ਪਿੰਡ ਕੋਟਲਾ ਬੱਜਾ ਸਿੰਘ ਦੀ ਕਸੂਰ ਬ੍ਰਾਂਚ ਨਹਿਰ ਨੇੜੇ ਮਾਈਨਿੰਗ ਕਰ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਅਪੀਲ ਵੀ ਕੀਤੀ ਹੈ। ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੇਲਦਾਰ ਦਰਸ਼ਨ ਸਿੰਘ ਨੂੰ ਕੁਸਰ ਨਹਿਰ ਵਿੱਚ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਦੇਰ ਰਾਤ ਪਤਾ ਲੱਗਣ ’ਤੇ ਨਹਿਰੀ ਵਿਭਾਗ ਵਿੱਚ ਤਾਇਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਾਜਾਇਜ਼ ਮਾਈਨਿੰਗ ਕਰ ਰਹੀ ਇੱਕ ਟਰੈਕਟਰ ਟਰਾਲੀ ਨੂੰ ਰੋਕ ਕੇ ਮੁਲਜ਼ਮਾਂ ਨੂੰ ਰੈਸਟ ਹਾਊਸ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਮੁਲਜ਼ਮਾਂ ਨੇ ਦਰਸਨ ਸਿੰਘ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਸ਼ਿਕਾਇਤ ਦੇ ਆਧਾਰ ‘ਤੇ ਉਕਤ ਵਿਅਕਤੀ ਦੀ ਪਛਾਣ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।