ਕੈਬਨਿਟ ਵਲੋਂ 5ਜੀ ਨੈੱਟਵਰਕ ਨੂੰ ਹਰੀ ਝੰਡੀ, ਜਲਦ ਪੰਜਾਬੀਆਂ ਨੂੰ ਮਿਲੇਗਾ ਫੁਲ ਸਪੀਡ ਇੰਟਰਨੈੱਟ

ਚੰਡੀਗੜ੍ਹ : ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜੀ ਦੇ ਸੈੱਲ ਲਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ਉਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।