ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ‘ਤੇ ਐਮ.ਐੱਸ.ਪੀ ਵਧਾਉਣ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੇਂਦਰ ਵੱਲੋ ਲਏ ਇਸ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਪੀ ਐਮ ਮੋਦੀ ਦਾ ਧੰਨਵਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ “2023-24 ਸੀਜ਼ਨ ਲਈ 6 ਹਾੜੀ ਦੀਆਂ ਫਸਲਾਂ ਦੇ ਐਮਐਸਪੀ ਵਿੱਚ ਵੱਡੇ ਵਾਧੇ ਲਈ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ। ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਅਤੇ ਦਾਲ ਵਿੱਚ ਸਭ ਤੋਂ ਵੱਧ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।